70 Years old Ex-Serviceman challenge: ਕੇਂਦਰ ਸਰਕਾਰ ਦੇ ਤਿੰਨੋਂ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਪਿਛਲੇ ਢਾਈ ਮਹੀਨੇ ਤੋਂ ਵੱਧ ਸਮੇਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ । ਇਸ ਅੰਦੋਲਨ ਦਾ ਦੀ ਆਵਾਜ਼ ਹੁਣ ਵਿਦੇਸ਼ਾਂ ਵਿੱਚ ਵੀ ਗੂੰਜ ਰਹੀ ਹੈ। ਦਿੱਲੀ ਵਿੱਚ 26 ਜਨਵਰੀ ਨੂੰ ਹੋਈ ਘਟਨਾ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਕੁਝ ਲੋਕਾਂ ਨੂੰ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ ਸੀ। ਅਜਿਹੇ ਵਿੱਚ ਹੁਣ ਜੇਲ੍ਹਾਂ ਤੋਂ ਰਿਹਾਅ ਹੋਣ ਬਾਅਦ ਲੋਕ ਮੁੜ ਕਿਸਾਨ ਅੰਦੋਲਨ ਵਿੱਚ ਡਟ ਰਹੇ ਹਨ । ਉੱਥੇ ਹੀ ਹੁਣ 70 ਸਾਲਾਂ ਸਾਬਕਾ ਫੌਜੀ ਜੀਤ ਸਿੰਘ ਤਿਹਾੜ ਜੇਲ੍ਹ ਵਿੱਚ 16 ਦਿਨ ਬਿਤਾਉਣ ਤੋਂ ਬਾਅਦ ਇੱਕ ਵਾਰ ਫਿਰ ਕਿਸਾਨ ਅੰਦੋਲਨ ਵਿੱਚ ਡਟਣ ਲਈ ਤਿਆਰ ਹਨ ।
ਦਰਅਸਲ, ਜੀਤ ਸਿੰਘ ਨੂੰ 28 ਜਨਵਰੀ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਐਤਵਾਰ ਰਿਹਾਅ ਕੀਤਾ ਗਿਆ । ਐਤਵਾਰ ਨੂੰ ਰਿਹਾਅ ਹੋਣ ਬਾਅਦ ਜਦੋਂ ਉਹ ਆਪਣੇ ਘਰ ਪਹੁੰਚੇ ਤਾਂ ਉਨ੍ਹਾਂ ਨੇ ਮੁੜ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ । ਉਨ੍ਹਾਂ ਦੱਸਿਆ ਕਿ 28 ਜਨਵਰੀ ਦੀ ਸ਼ਾਮ ਨੂੰ ਮੇਰੇ ਸਮੇਤ ਕੁਝ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਗੱਡੀ ਵਿੱਚ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਉਨ੍ਹਾਂ ਨੂੰ ਕੱਪੜੇ ਤੱਕ ਨਹੀਂ ਪਾਉਣ ਦਿੱਤੇ ਗਏ । ਕੀ ਇਹ ਇੱਕ ਸਾਬਕਾ ਫੌਜੀ ਨਾਲ ਪੇਸ਼ ਆਉਣ ਦਾ ਤਰੀਕਾ ਹੈ?’
ਦੱਸ ਦੇਈਏ ਕਿ ਜੀਤ ਸਿੰਘ ਕੋਲ ਇੱਕ ਏਕੜ ਜ਼ਮੀਨ ਹੈ। ਇਸ ਤੋਂ ਪਹਿਲਾਂ ਉਹ ਰੋਹਤਕ ਦੇ ਇੱਕ ਪਿੰਡ ਦੇ ਗੁਰਦੁਆਰੇ ਵਿੱਚ ਗ੍ਰੰਥੀ ਵਜੋਂ ਕੰਮ ਕਰਦੇ ਸੀ। ਕਿਸਾਨ ਅੰਦੋਲਨ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਜੇਕਰ ਸਾਡੇ ਨਾਲ ਕੋਈ ਬੇਇਨਸਾਫੀ ਹੁੰਦੀ ਹੈ ਤਾਂ ਸਾਨੂੰ ਸ਼ਾਂਤੀਪੂਰਵਕ ਵਿਰੋਧ ਕਰਨ ਦਾ ਅਧਿਕਾਰ ਹੈ। ਜੀਤ ਸਿੰਘ ਨੇ ਕਿਹਾ ਇਹ ਤਿੰਨੋਂ ਖੇਤੀ ਕਾਨੂੰਨ ਖੇਤੀ ਨੂੰ ਬਰਬਾਦ ਕਰ ਦੇਣਗੇ ਜੋ ਕਿ ਸਾਰੇ ਕਿਸਾਨਾਂ ਨਾਲ ਬੇਇਨਸਾਫੀ ਹੈ।
ਇਹ ਵੀ ਦੇਖੋ: ਭਾਰਤੀ ਬਾਸਕਟਬਾਲ ਟੀਮ ਦੇ ਕਪਤਾਨ ਯਾਦਵਿੰਦਰ ਵੀ ਸਭ ਕੁੱਝ ਛੱਡ ਕੇ ਆ ਡੱਟੇ ਸਿੰਘੂ ਕਿਸਾਨ ਮੋਰਚੇ ‘ਚ…