Picture of Bhai : ਭਾਈ ਲਛਮਣ ਸਿੰਘ ਧਾਰੋਵਾਲੀ ਦੀ ਤਸਵੀਰ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀ ਗਈ। ਭਾਈ ਲਛਮਣ ਸਿੰਘ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਨੂੰ ਮਹੰਤ ਨਰਾਇਣ ਦਾਸ ਅਤੇ ਉਸ ਦੇ ਗੁੰਡਿਆਂ ਪਾਸੋਂ ਆਜ਼ਾਦ ਕਰਵਾਉਣ ਲਈ 100 ਸਾਲ ਪਹਿਲਾਂ ਵਾਪਰੇ ਸਾਕੇ ‘ਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਘੁੰਡ ਚੁਕਾਈ ਦੀ ਰਸਮ ਸ਼੍ਰੋਮਣੀ ਕਮੇਟੀ ਦੀ ਬੀਬੀ ਜਗੀਰ ਕੌਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਨਿਭਾਈ ਗਈ।
SGPC ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਮਹੰਤਾਂ ਤੋਂ ਆਜ਼ਾਦ ਕਰਵਾਉਣ ‘ਚ ਸਿੱਖਾਂ ਦੀਆਂ ਦਿੱਤੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ ਤੇ ਉਨ੍ਹਾਂ ‘ਚੋਂ ਹੀ ਇੱਕ ਮਹੱਤਵਪੂਰਨ ਸਿੱਖ ਭਾਈ ਲਛਮਣ ਸਿੰਘ ਧਾਰੋਵਾਲੀ ਹੋਏ ਸਨ ਜਿਨ੍ਹਾਂ ਦੀ ਤਸਵੀਰ ਅੱਜ ਇਥੇ ਸਿੱਖ ਅਜਾਇਬ ਘਰ ਵਿਖੇ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਤਸਵੀਰ ਲੱਗਣ ਨਾਲ ਇਥੇ ਆਉਣ ਵਾਲੀਆਂ ਸੰਗਤਾਂ ਨੂੰ ਗੁਰਧਾਮਾਂ ਦੀ ਮਾਣ-ਮਰਿਆਦਾ ਲਈ ਕੁਰਬਾਨੀਆਂ ਦੇਣ ਵਾਲੀਆਂ ਸ਼ਖ਼ਸੀਅਤਾਂ ਦੇ ਬਾਰੇ ਪਤਾ ਚੱਲੇਗਾ। ਇਸ ਮੌਕੇ ਗਿਆਨੀ ਜਗਤਾਰ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਤੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਨੇ ਸਿੱਖ ਕੌਮ ਦਾ ਇਤਿਹਾਸ ਆਪਣੇ ਅੰਦਰ ਸਮੇਟਿਆ ਹੋਇਆ ਹੈ, ਜਿਥੋਂ ਸੰਗਤਾਂ ਆਪਣੇ ਇਤਿਹਾਸ ਪ੍ਰਤੀ ਜਾਣੂ ਹੁੰਦੀਆਂ ਹਨ।
ਇਸ ਮੌਕੇ ਸ. ਹਰਦੀਪ ਸਿੰਘ ਮੋਹਾਲੀ, ਸ. ਹਰਪਾਲ ਸਿੰਘ ਜੱਲ੍ਹਾ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜਿੰਦਰ ਸਿੰਘ ਕੈਰੋਂਵਾਲ, ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਸ. ਜਸਬੀਰ ਸਿੰਘ ਘੁੰਮਣ, ਡਾ. ਅਮਰੀਕ ਸਿੰਘ ਲਤੀਫਪੁਰ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਜਨਰਲ ਸਕੱਤਰ ਐਵਡੋਕੇਟ ਭਗਵੰਤ ਸਿੰਘ ਸਿਆਲਕਾ , ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਸ. ਦੁਰਲੱਭ ਸਿੰਘ, ਜਥੇਦਾਰ ਹਰਦੀਪ ਸਿੰਘ, ਸ. ਹਰਪਾਲ ਸਿੰਘ ਐਸਪੀ, ਸ. ਗੁਰਵਿੰਦਰ ਸਿੰਘ, ਮਾਤਾ ਪ੍ਰਕਾਸ਼ ਕੌਰ, ਬੀਬੀ ਰਾਜਭੁਪਿੰਦਰ ਕੌਰ, ਮੈਂਬਰ ਅਜਾਇਬ ਸਿੰਘ ਅਭਿਆਸੀ, ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ ਅਤੇ ਸ਼ਹੀਦ ਭਾਈ ਲਛਮਣ ਸਿੰਘ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਸ. ਗੁਰਨਾਮ ਸਿੰਘ, ਆਦਿ ਹਾਜ਼ਰ ਸਨ। ਇਸ ਦੌਰਾਨ ਸ਼ਹੀਦ ਭਾਈ ਲਛਮਣ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਨਾਲ ਹੀ ਭਾਈ ਲਛਮਣ ਸਿੰਘ ਦੇ ਜੀਵਨ ਤੋਂ ਸੇਧ ਲੈਂਦਿਆਂ ਸਿੱਖੀ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣ ਦੀ ਅਪੀਲ ਕੀਤੀ ਗਈ।