Pulwama terror attack : 14 ਫਰਵਰੀ 2019 ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਇੱਕ ਅੱਤਵਾਦੀ ਹਮਲਾ ਹੋਇਆ ਸੀ। ਇਸ ਹਮਲੇ ਵਿੱਚ 40 ਤੋਂ ਵੱਧ ਸੈਨਿਕ ਮਾਰੇ ਗਏ ਅਤੇ ਕਈ ਜ਼ਖਮੀ ਹੋ ਗਏ ਸੀ। ਇਹ ਹਮਲਾ CRPF ਦੇ ਜਵਾਨਾਂ ਦੇ ਕਾਫ਼ਲੇ ‘ਤੇ ਹੋਇਆ ਸੀ। ਹਮਲੇ ਵਾਲੇ ਦਿਨ ਪ੍ਰਧਾਨ ਮੰਤਰੀ ਮੋਦੀ ਡਿਸਕਵਰੀ ਚੈਨਲ ਲਈ ਬੀਅਰ ਗ੍ਰਿਲਸ ਨਾਲ ਭਾਰਤੀ ਜੰਗਲਾਂ ਵਿੱਚ ਸ਼ੂਟਿੰਗ ਕਰ ਰਹੇ ਸਨ। ਪੁਲਵਾਮਾ ਅੱਤਵਾਦੀ ਹਮਲੇ ਦੀ ਦੂਜੀ ਬਰਸੀ ਤੋਂ ਬਾਅਦ ਹੁਣ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਘਿਰਾਓ ਕੀਤਾ। ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਖੁਫੀਆ ਜਾਣਕਾਰੀ ਦੀ ਅਣਦੇਖੀ ਕਰਦਿਆਂ ਫਿਲਮ ਦੀ ਸ਼ੂਟਿੰਗ ਵਿੱਚ ਰੁੱਝੇ ਹੋਏ ਸਨ ਅਤੇ ਸਾਡੇ ਸੈਨਿਕਾਂ ਨੂੰ ਪੁਲਵਾਮਾ ਵਿੱਚ ਮਰਨ ਲਈ ਛੱਡ ਦਿੱਤਾ ਗਿਆ। ਕਾਂਗਰਸ ਆਗੂ ਨੇ ਪੁੱਛਿਆ, ਪ੍ਰਧਾਨ ਮੰਤਰੀ ਮੋਦੀ ਦੱਸਣ ਕਿ ਕਾਰਵਾਈ ਯੋਗ ਖ਼ੁਫ਼ੀਆ ਜਾਣਕਾਰੀ ਨੂੰ ਕਿਉਂ ਨਜ਼ਰ ਅੰਦਾਜ਼ ਕੀਤਾ ਗਿਆ?
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ 14 ਫਰਵਰੀ 2019 ਨੂੰ ਹੋਏ ਅੱਤਵਾਦੀ ਹਮਲੇ ਬਾਰੇ ਟਵੀਟ ਕਰਕੇ ਪ੍ਰਧਾਨ ਮੰਤਰੀ ਮੋਦੀ ਨੂੰ ਨਿਸ਼ਾਨਾ ਬਣਾਇਆ ਸੀ। ਰਾਹੁਲ ਗਾਂਧੀ ਨੇ ਕਿਹਾ, ਖੁਫੀਆ ਵਿਭਾਗ ਤੋਂ ਅੱਤਵਾਦੀ ਹਮਲੇ ਦੀ ਜਾਣਕਾਰੀ ਪਹਿਲਾਂ ਹੀ ਮਿਲ ਗਈ ਸੀ। ਇਸ ਦੇ ਬਾਵਜੂਦ ਪ੍ਰਧਾਨ ਮੰਤਰੀ ਮੋਦੀ ਨੇ ਕੋਈ ਕਦਮ ਨਹੀਂ ਚੁੱਕਿਆ। ਪ੍ਰਧਾਨ ਮੰਤਰੀ ਨੇ ਸਾਡੇ ਸੈਨਿਕਾਂ ਨੂੰ ਪੁਲਵਾਮਾ ਵਿੱਚ ਮਰਨ ਲਈ ਛੱਡ ਦਿੱਤਾ ਅਤੇ ਖੁਦ ਫਿਲਮ ਦੀ ਸ਼ੂਟਿੰਗ ਵਿੱਚ ਰੁੱਝ ਗਏ। ਰਾਹੁਲ ਨੇ ਪੁੱਛਿਆ ਕਿ ਖੁਫੀਆ ਵਿਭਾਗ ਦੇ ਜਿਨ੍ਹਾਂ ਇਨਪੁੱਟਸ ‘ਤੇ ਕਾਰਵਾਈ ਕਰਨੀ ਸੀ, ਆਖਿਰ ਉਨ੍ਹਾਂ ਨੂੰ ਨਜ਼ਰ ਅੰਦਾਜ਼ ਕਿਉਂ ਕੀਤਾ ਗਿਆ ?