Punjab MC Poll Results: ਪੰਜਾਬ ਰਾਜ ਵਿੱਚ 14 ਫਰਵਰੀ ਨੂੰ ਹੋਈਆਂ ਸਥਾਨਕ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਪੰਜਾਬ ਵਿੱਚ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਲਈ ਪਈਆਂ ਵੋਟਾਂ ਦੀ ਗਿਣਤੀ ਬੁੱਧਵਾਰ ਯਾਨੀ ਕਿ ਅੱਜ ਹੋਵੇਗੀ। ਇਸੇ ਵਿਚਾਲੇ ਕੁਝ ਥਾਵਾਂ ਅਜਿਹੀਆਂ ਹਨ ਜਿੱਥੇ ਚੋਣ ਕਮਿਸ਼ਨ ਵੱਲੋਂ ਮੁੜ ਵੋਟਾਂ ਪਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਬੁੱਧਵਾਰ ਨੂੰ ਮੋਹਾਲੀ ਦੇ ਦੋ ਬੂਥਾਂ ’ਤੇ ਵੀ ਅੱਜ ਮੁੜ ਤੋਂ ਪੋਲਿੰਗ ਕਰਾਉਣ ਦਾ ਫ਼ੈਸਲਾ ਲਿਆ ਗਿਆ ਹੈ ।
ਇਸ ਸਬੰਧੀ ਚੋਣ ਕਮਿਸ਼ਨ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਸਵੇਰੇ 9 ਵਜੇ ਸ਼ੁਰੂ ਹੋਵੇਗੀ ਅਤੇ ਦੁਪਹਿਰ ਤੱਕ ਨਤੀਜੇ ਆਉਣ ਦੀ ਸੰਭਾਵਨਾ ਹੈ । ਇਨ੍ਹਾਂ ਚੋਣਾਂ ਦੌਰਾਨ ਕੁੱਲ 9222 ਉਮੀਦਵਾਰਾਂ ਦੀ ਕਿਸਮਤ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਵਿੱਚ ਬੰਦ ਹੈ।
ਦੱਸ ਦੇਈਏ ਕਿ ਇਸ ਵਾਰ ਇਨ੍ਹਾਂ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਭਰਪੂਰ ਉਤਸ਼ਾਹ ਨਾਲ ਵੋਟਾਂ ਪਾ ਕੇ 71 ਫ਼ੀਸਦੀ ਵੋਟਰ ਟਰਨ ਆਊਟ ਦਾ ਰਿਕਾਰਡ ਕਾਇਮ ਕੀਤਾ ਗਿਆ । ਇਨ੍ਹਾਂ ਚੋਣਾਂ ਲਈ ਕਾਂਗਰਸ (2,037), ਭਾਜਪਾ (1,0030), ਅਕਲੀ ਦਲ (1,569) ਅਤੇ ਆਮ ਆਦਮੀ ਪਾਰਟੀ (1,606) ਤੋਂ ਇਲਾਵਾ 2,832 ਆਜ਼ਾਦ ਉਮੀਦਵਾਰ ਮੈਦਾਨ ਵਿੱਚ ਉਤਰੇ ਹਨ। ਇਨ੍ਹਾਂ ਚੋਣਾਂ ਲਈ ਲਗਭਰ 18,000 ਤੋਂ ਵੱਧ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਸਨ।