Punjab local body election results : ਅੱਜ ਪੰਜਾਬ ਦੀਆਂ ਨਾਗਰਿਕ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। ਕਿਸਾਨ ਅੰਦੋਲਨ ਦੇ ਵਿਚਕਾਰ ਹੋਈਆਂ ਇਨ੍ਹਾਂ ਚੋਣਾਂ ਦੇ ਨਤੀਜਿਆਂ ‘ਤੇ ਅੱਜ ਸਭ ਦੀ ਨਜ਼ਰ ਹੈ। ਪੰਜਾਬ ਰਾਜ ਵਿੱਚ 14 ਫਰਵਰੀ ਨੂੰ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਲਈ ਪਈਆਂ ਵੋਟਾਂ ਦੀ ਗਿਣਤੀ ਬੁੱਧਵਾਰ ਯਾਨੀ ਕਿ ਅੱਜ ਹੋਵੇਗੀ। ਇਸੇ ਵਿਚਾਲੇ ਕੁੱਝ ਥਾਵਾਂ ਅਜਿਹੀਆਂ ਹਨ ਜਿੱਥੇ ਚੋਣ ਕਮਿਸ਼ਨ ਵੱਲੋਂ ਮੁੜ ਵੋਟਾਂ ਪਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਬੁੱਧਵਾਰ ਨੂੰ ਮੋਹਾਲੀ ਦੇ ਦੋ ਬੂਥਾਂ ’ਤੇ ਵੀ ਅੱਜ ਮੁੜ ਤੋਂ ਪੋਲਿੰਗ ਕਰਾਉਣ ਦਾ ਫ਼ੈਸਲਾ ਲਿਆ ਗਿਆ ਹੈ। ਕੁੱਲ 117 ਸੀਟਾਂ ਲਈ 9222 ਉਮੀਦਵਾਰਾਂ ਦੀ ਕਿਸਮਤ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਵਿੱਚ ਬੰਦ ਹੈ।
ਕਿਸਾਨ ਅੰਦੋਲਨ ਦੌਰਾਨ ਪੰਜਾਬ ਵਿੱਚ ਕਿਸੇ ਵੀ ਪੱਧਰ ਦੀਆਂ ਚੋਣਾਂ ਲਈ ਇਹ ਪਹਿਲਾ ਮੌਕਾ ਹੈ, ਜਿਸ ਕਾਰਨ ਇਹ ਚੋਣਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਲਈ ਬਹੁਤ ਮਹੱਤਵਪੂਰਨ ਮੰਨੀਆ ਜਾ ਰਹੀਆਂ ਹਨ। ਅਗਲੇ ਸਾਲ ਦੇ ਸ਼ੁਰੂ ਵਿੱਚ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ, ਜਿਸ ਕਾਰਨ ਇਨ੍ਹਾਂ ਚੋਣਾਂ ਨੂੰ 2022 ਦਾ ਟੈਸਟ ਮੰਨਿਆ ਜਾ ਰਿਹਾ ਹੈ। ਪੰਜਾਬ ਵਿੱਚ 25 ਸਾਲਾਂ ਬਾਅਦ ਗੱਠਜੋੜ ਤੋਂ ਵੱਖ ਹੋਏ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਖਰੇ ਤੌਰ ‘ਤੇ ਚੋਣ ਮੈਦਾਨ ਵਿੱਚ ਉੱਤਰੇ ਹਨ। ਜਿਸ ਕਾਰਨ ਭਾਜਪਾ ਨੂੰ ਬਹੁਤ ਸਾਰੀਆਂ ਥਾਵਾਂ ‘ਤੇ ਉਮੀਦਵਾਰ ਲੱਭਣ ‘ਚ ਵੀ ਮੁਸ਼ਕਿਲ ਹੋਈ ਹੈ ਅਤੇ ਉਹ ਪੰਜਾਬ ਦੀਆਂ ਅੱਧੀਆਂ ਸੀਟਾਂ ‘ਤੇ ਆਪਣੇ ਉਮੀਦਵਾਰ ਵੀ ਖੜ੍ਹੇ ਨਹੀਂ ਕਰ ਸਕੀ।
ਇਹ ਵੀ ਦੇਖੋ : ਬਸੰਤ ਪੰਚਮੀ ‘ਤੇ ਵੀ ਕਿਸਾਨਾਂ ਦਾ ਮੁੱਦਾ ਰਿਹਾ ਮੁੱਖ, ਲੋਕਾਂ ਨੇ ਪਤੰਗਾਂ ਰਹੀ ਦਿੱਤਾ ਖ਼ਾਸ ਸੁਨੇਹਾ