farmer died heart attack delhi protest: ਲੁਧਿਆਣਾ (ਤਰਸੇਮ ਭਾਰਦਵਾਜ)-ਕੇਂਦਰ ਸਰਕਾਰ ਵੱਲੋਂ ਲਿਆਂਦੇ ਕਾਲੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ਦੀ ਸਰਹੱਦਾਂ ‘ਤੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ ਪਰ ਇਸ ਦੌਰਾਨ ਕਿਸਾਨਾਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਦੇ ਚੱਲਦਿਆਂ ਹੁਣ ਰਾਏਕੋਟ ਦੇ ਕਿਸਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਏਕੋਟ ਦੇ ਪਿੰਡ ਜੌਹਲਾ ਦੇ ਇਕ ਕਿਸਾਨ ਨੇ ਟਿਕਰੀ ਬਾਰਡਰ ‘ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਬੇਟੇ ਗੁਰਵਿੰਦਰ ਸਿੰਘ ਨੇ ਦੱਸਿਆ ਹੈ ਕਿ ਉਸ ਦਾ 60 ਸਾਲਾਂ ਪਿਤਾ ਸ਼ਮਸ਼ੇਰ ਸਿੰਘ ਆਪਣੇ ਪਿੰਡ ਜੋਹਲਾ ਤੋਂ 3 ਦਿਨ ਪਹਿਲਾਂ ਐਤਵਾਰ ਨੂੰ ਕਿਸਾਨ ਸੰਘਰਸ਼ ‘ਚ ਸ਼ਾਮਿਲ ਹੋਣ ਲਈ ਦਿੱਲੀ ਦੇ ਟਿਕਰੀ ਬਾਰਡਰ ਦੇ ਗਿਆ ਸੀ, ਜਿੱਥੇ ਉਸ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਇਹ ਵੀ ਦੇਖੋ–