The first corona vaccine : ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸਿਹਤ ਸੰਭਾਲ ਕਰਮਚਾਰੀਆਂ ਨੂੰ ਕੋਵਿਡ ਟੀਕਾਕਰਣ ਦੀ ਪਹਿਲੀ ਖੁਰਾਕ ਦੇਣ ਦੀ ਆਖਰੀ ਮਿਤੀ ਨੂੰ ਵਧਾ ਕੇ 25 ਫਰਵਰੀ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਇਹ ਤੀਰਕ 19 ਫਰਵਰੀ ਤੱਕ ਸੀ, ਉਥੇ ਹੀ ਫਰੰਟਲਾਈਨ ਵਰਕਰਾਂ ਨੂੰ ਟੀਕਾਕਰਣ ਦੀ ਪਹਿਲੀ ਡੋਜ਼ ਦੇਣ ਦੀ ਆਖਰੀ ਤਰੀਕ ਵੀ 6 ਮਾਰਚ ਤੱਕ ਵਧਾ ਦਿੱਤੀ ਗਈ ਹੈ।
ਇਸ ਦੀ ਜਾਣਕਾਰੀ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਵਿੱਚ ਕੋਵਿਡ ਕੇਸਾਂ ਦੇ ਦੁਬਾਰਾ ਵਾਧੇ ਨਾਲ ਨਜਿੱਠਣ ਲਈ ਯੋਜਨਾ ਉਲੀਕੀ ਗਈ ਹੈ। ਕੋਰੋਨਾ ਵੈਕਸੀਨ ਨਾਲ ਪੰਜਾਬ ਵਿੱਚ ਹੁਣ ਤੱਕ ਕੋਈ ਵੀ ਮੌਤ ਜਾਂ ਕੋਈ ਸਾਈਜ ਇਫੈਕਟ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਸਿਹਤ ਸੰਭਾਲ ਕਰਮਚਾਰੀਆਂ ਨੂੰ ਟੀਕਾ ਲਗਵਾਉਣਾ ਜ਼ਰੂਰੀ ਹੈ ਕਿਉਂਕਿ ਕੋਰੋਨਾ ਨਾਲ ਨਜਿੱਠਣ ਲਈ ਇਹ ਫਰੰਟ ਲਾਈਨ ਵਰਕਰ ਵੱਡੀ ਭੂਮਿਕਾ ਨਿਭਾ ਰਹੇ ਹਨ। ਪਿਛਲੇ ਦਿਨਾਂ ਵਿੱਚ ਦੂਸਰੇ ਸੂਬਿਆਂ ਵਿੱਚ ਕੋਰੋਨਾ ਦੇ ਵਧਦੇ ਮਾਮਲੇ ਸਾਹਮਣੇ ਆਏ ਹਨ।
ਸਿਹਤ ਮੰਤਰੀ ਨੇ ਦੱਸਿਆ ਕਿ ਸਿੱਖਿਆ ਸੰਸਥਾਵਾਂ ਵਿੱਚ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਕੂਲਾਂ ਅਤੇ ਉੱਚ ਸਿੱਖਿਆ ਸੰਸਥਾਵਾਂ ਵਿੱਚ ਸਟਾਫ ਅਤੇ ਅਧਿਆਪਕਾਂ ਦੇ ਕੋਵਿਡ ਟੈਸਟਾਂ ਨੂੰ ਰੈਗੂਲਰ ਤੌਰ ‘ਤੇ ਯਕੀਨੀ ਬਣਾਉਣ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਿਵਲ ਸਰਜਨਾਂ ਨੂੰ ਹਿਦਾਇਤਾਂ ਦਿੱਤੀਆਂ ਗਈਆਂ ਹਨ। ਇਸ ਲਈ ਜ਼ਿਲ੍ਹਾ ਅਤੇ ਬਲਾਕ ਟਾਸਕ ਫੋਰਸਾਂ ਦੀ ਵਿੱਦਿਅਕ ਅਦਾਰਿਆਂ ਦੀ ਅਚਨਚੇਤ ਚੈਕਿੰਗ ਦੀ ਡਿਊਟੀ ਲਗਾਈ ਗਈ ਹੈ।