PM to address convocation:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਜਰੀਏ ਵਿਸ਼ਵਭਾਰਤੀ ਯੂਨੀਵਰਸਿਟੀ ਦੇ ਕਨਵੋਕੇਸ਼ਨ ਨੂੰ ਸੰਬੋਧਨ ਕਰਨਗੇ। ਪੀ.ਐੱਮ.ਓ ਦੇ ਅਨੁਸਾਰ ਇਸ ਅਵਸਰ ‘ਤੇ ਪੱਛਮੀ ਬੰਗਾਲ ਦੇ ਗਵਰਨਰ ਅਤੇ ਵਿਸ਼ਵਭਾਰਤੀ ਦੇ ਰੇਕਟਰ ਜਗਦੀਪ ਧਨਖੜ, ਕੇਂਦਰੀ ਸਿੱਖਿਆ ਮੰਤਰੀ ਡਾ: ਰਮੇਸ਼ ਪੋਖਰਿਆਲ ਨਿਸ਼ਾਂਕ ਵੀ ਮੌਜੂਦ ਰਹਿਣਗੇ।
ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਦੇ ਅਨੁਸਾਰ ਕੇਂਦਰੀ ਸਿੱਖਿਆ ਰਾਜ ਮੰਤਰੀ ਸੰਜੇ ਧੋਤਰਾ ਵੀ ਇਸ ਮੌਕੇ ‘ਤੇ ਮੌਜੂਦ ਰਹਿਣਗੇ। ਸਮਾਰੋਹ ਦੌਰਾਨ ਕੁੱਲ 2,535 ਵਿਦਿਆਰਥੀ ਆਪਣੀਆਂ ਡਿਗਰੀਆਂ ਪ੍ਰਾਪਤ ਕਰਨਗੇ। ਵਿਸ਼ਵਭਾਰਤੀ ਦੀ ਸਥਾਪਨਾ 1921 ਵਿੱਚ ਗੁਰੂਦੇਵ ਰਬਿੰਦਰਨਾਥ ਟੈਗੋਰ ਦੁਆਰਾ ਕੀਤੀ ਗਈ ਸੀ ਅਤੇ ਇਹ ਦੇਸ਼ ਦੀ ਸਭ ਤੋਂ ਪੁਰਾਣੀ ਕੇਂਦਰੀ ਯੂਨੀਵਰਸਿਟੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ।