BSF foils cross-border : ਭਾਰਤ-ਪਾਕਿ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਲਗਾਤਾਰ ਜਾਰੀ ਹੈ। ਪਿਛਲੇ ਕੁੱਝ ਦਿਨਾਂ ਤੋਂ ਨਸ਼ਿਆਂ ਦੀ ਖੇਪ ਬਰਾਮਦ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਸਵੇਰੇ ਫਿਰ ਸਮੱਗਲਰਾਂ ਵੱਲੋਂ ਤਸਕਰੀ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਬੀਐਸਫ ਨੇ ਨਾਕਾਮ ਕਰ ਦਿੱਤਾ। ਇਥੋਂ ਕਰੋੜਾਂ ਰੁਪਏ ਦੀ ਨਸ਼ਿਆਂ ਦੀ ਖੇਪ ਬਰਾਮਦ ਕੀਤੀ ਗਈ ਹੈ। ਜਦੋਂ ਤਸਕਰਾਂ ’ਤੇ ਫਾਇਰਿੰਗ ਕਰ ਦਿੱਤੀ ਗਈ ਤਾਂ ਉਹ ਸੰਘਣੀ ਧੁੰਦ ਦਾ ਫਾਇਦਾ ਚੁੱਕ ਕੇ ਫਰਾਰ ਹੋਣ ਵਿੱਚ ਸਫਲ ਹੋ ਗਏ।
ਜਾਣਕਾਰੀ ਅਨੁਸਾਰ ਬੀਐਸਐਫ ਦੇ ਜਵਾਨਾਂ ਨੇ ਸ਼ੁੱਕਰਵਾਰ ਸਵੇਰੇ ਫਿਰੋਜ਼ਪੁਰ ਦੇ ਮਮਦੋਟ ਸੈਕਟਰ ਤੋਂ ਹੈਰੋਇਨ ਦੀ ਖੇਪ ਬਰਾਮਦ ਕੀਤੀ। ਬੀਓਪੀ ਹਿਆਤ ਨੇੜੇ ਗਸ਼ਤ ਕਰ ਰਹੇ ਜਵਾਨਾਂ ਨੇ ਕੁਝ ਹਰਕਤ ਵੇਖੀ। ਕੁਝ ਲੋਕ ਕੰਡਿਆਲੀ ਤਾਰਾਂ ਦੇ ਕੋਲ ਕੁਝ ਸੁੱਟ ਰਹੇ ਸਨ। ਜਵਾਨਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਪਹਿਲਾਂ ਕਿ ਸਿਪਾਹੀ ਕੰਡਿਆਲੀ ਤਾਰ ’ਤੇ ਪਹੁੰਚ ਜਾਂਦੇ, ਸਰਹੱਦ ਪਾਰ ਖੜੇ ਲੋਕ ਸੰਘਣੀ ਧੁੰਦ ਦਾ ਫਾਇਦਾ ਉਠਾ ਕੇ ਭੱਜਣ ਵਿਚ ਸਫਲ ਹੋ ਗਏ। ਮੌਕੇ ‘ਤੇ ਪਹੁੰਚ ਕੇ ਜਵਾਨਾਂ ਨੇ ਦੇਖਿਆ ਕਿ ਕੁਝ ਪੈਕੇਟ ਉਥੇ ਪਏ ਸਨ। ਇੱਥੇ ਲਗਭਗ 10 ਪੈਕੇਟ ਹੈਰੋਇਨ ਨਾਲ ਭਰੇ ਹੋਏ ਪਏ ਸਨ। ਜਵਾਨਾਂ ਨੇ ਹੈਰੋਇਨ ਦੇ ਪੈਕੇਟ ਬਰਾਮਦ ਕਰਕੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਮੁਹਿੰਮ ਵਿਚ ਹੋਰ ਕੁਝ ਵੀ ਬਰਾਮਦ ਨਹੀਂ ਹੋਇਆ ਹੈ। ਫਿਰ ਜਵਾਨਾਂ ਨੇ ਉੱਚ ਅਧਿਕਾਰੀਆਂ ਅਤੇ ਪੁਲਿਸ ਨੂੰ ਮਾਮਲੇ ਬਾਰੇ ਜਾਣਕਾਰੀ ਦਿੱਤੀ।