Bihar Tourism Minister Narayan Prasad : ਜਿੱਥੇ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਤਿਹਾਸਕ ਵਾਧਾ ਹੋਇਆ ਹੈ, ਕਈ ਰਾਜਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ, ਇਸ ਦੇ ਨਾਲ ਹੀ ਐਲਪੀਜੀ ਦੀਆਂ ਕੀਮਤਾਂ ਵੀ ਲਗਾਤਾਰ ਵੱਧ ਰਹੀਆਂ ਹਨ। ਪਿੱਛਲੇ 12 ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਭਾਵੇ ਪੈਟਰੋਲ-ਡੀਜ਼ਲ ਅਤੇ ਐਲਪੀਜੀ ਸਿਲੰਡਰ ਦੀਆਂ ਵਧਦੀਆਂ ਕੀਮਤਾਂ ਕਾਰਨ ਆਮ ਜਨਤਾ ਪ੍ਰੇਸ਼ਾਨ ਹੈ ਪਰ ਕੁੱਝ ਲੀਡਰਾਂ ਦੇ ਲਈ ਇਹ ਕੋਈ ਗੰਭੀਰ ਮੁੱਦਾ ਨਹੀਂ ਹੈ। ਪੈਟਰੋਲ ਅਤੇ ਡੀਜ਼ਲ ਤੋਂ ਇਲਾਵਾ ਆਮ ਲੋਕਾਂ ਨੂੰ ਮਹਿੰਗੇ ਫਲਾਂ ਅਤੇ ਸਬਜ਼ੀਆਂ ਦੀ ਮਾਰ ਵੀ ਝੱਲਣੀ ਪੈ ਰਹੀ ਹੈ, ਅਜਿਹੇ ਸਮੇ ਬਿਹਾਰ ਦੇ ਸੈਰ-ਸਪਾਟਾ ਮੰਤਰੀ ਦਾ ਵਿਵਾਦਪੂਰਨ ਬਿਆਨ ਆਮ ਲੋਕਾਂ ਹੋਰ ਵੀ ਪ੍ਰੇਸ਼ਾਨ ਕਰਨ ਵਾਲਾ ਹੈ। ਮਹਿੰਗਾਈ ਦੇ ਮੁੱਦੇ ‘ਤੇ ਬਿਹਾਰ ਦੇ ਸੈਰ-ਸਪਾਟਾ ਮੰਤਰੀ ਨਾਰਾਇਣ ਪ੍ਰਸਾਦ ਦਾ ਬਿਆਨ ਸੁਰਖੀਆਂ ਵਿੱਚ ਹੈ।
ਸ਼ੁੱਕਰਵਾਰ ਨੂੰ, ਬਿਹਾਰ ਵਿਧਾਨ ਸਭਾ ਵਿੱਚ ਮੰਤਰੀ ਨੇ ਪੱਤਰਕਾਰਾਂ ਨੂੰ ਕਿਹਾ ਕਿ, ‘ਆਮ ਲੋਕਾਂ ਨੂੰ ਮਹਿੰਗਾਈ ਦੀ ਆਦਤ ਪੈ ਜਾਂਦੀ ਹੈ, ਇਸ ਨਾਲ ਆਮ ਜਨਤਾ ਪਰੇਸ਼ਾਨ ਨਹੀਂ ਹੈ।’ ਨਾਰਾਇਣ ਪ੍ਰਸਾਦ ਦੇ ਬਿਆਨ ‘ਤੇ ਹੁਣ ਵਿਵਾਦ ਖੜ੍ਹਾ ਹੋ ਗਿਆ ਹੈ। ਨਾਰਾਇਣ ਪ੍ਰਸਾਦ ਨੇ ਅੱਗੇ ਕਿਹਾ ਕਿ ਮਹਿੰਗਾਈ ਕੋਈ ਮਾਅਨੇ ਨਹੀਂ ਰੱਖਦੀ। ਜਨਤਾ ਇਸ ਤੋਂ ਪ੍ਰੇਸ਼ਾਨ ਨਹੀਂ ਹੈ, ਲੋਕ ਇਸ ਦੇ ਆਦੀ ਹਨ। ਇਸ ਤੋਂ ਇਲਾਵਾ ਨਰਾਇਣ ਪ੍ਰਸਾਦ ਨੇ ਕਿਹਾ ਕਿ ਆਮ ਲੋਕ ਕਾਰ ਰਾਹੀਂ ਨਹੀਂ ਬਲਕਿ ਬੱਸ ਰਾਹੀਂ ਯਾਤਰਾ ਕਰਦੇ ਹਨ। ਇਸ ਲਈ ਵਧੇ ਭਾਅ ਨਾਲ ਆਮ ਲੋਕਾਂ ਨੂੰ ਕੋਈ ਦਿੱਕਤ ਨਹੀਂ ਆ ਰਹੀ ਹੈ। ਇੰਨਾ ਹੀ ਨਹੀਂ, ਸੈਰ ਸਪਾਟਾ ਮੰਤਰੀ ਨੇ ਕਿਹਾ ਕਿ ਜੇ ਬਜਟ ਆਉਂਦਾ ਹੈ ਤਾਂ ਮਹਿੰਗਾਈ ‘ਤੇ ਬਹੁਤ ਘੱਟ ਪ੍ਰਭਾਵ ਪੈਂਦਾ ਹੈ। ਆਮ ਲੋਕਾਂ ਨੂੰ ਹੌਲੀ ਹੌਲੀ ਇਸ ਦੀ ਆਦਤ ਪੈ ਜਾਂਦੀ ਹੈ ਅਤੇ ਇਸ ਦਾ ਜਨਤਾ ‘ਤੇ ਅੰਸ਼ਕ ਪ੍ਰਭਾਵ ਪੈਂਦਾ ਹੈ। ਇਸ ਤੋਂ ਇਲਾਵਾ ਨਰਾਇਣ ਪ੍ਰਸਾਦ ਨੇ ਕਿਹਾ ਕਿ ਵੱਧ ਰਹੀ ਮਹਿੰਗਾਈ ਦਾ ਆਮ ਲੋਕਾਂ ਵੱਲੋਂ ਨਹੀਂ ਬਲਕਿ ਨੇਤਾ ਵਿਰੋਧ ਕਰ ਰਹੇ ਹਨ।
ਇਹ ਵੀ ਦੇਖੋ : ਬਠਿੰਡਾ ਤੋਂ ਮੰਦਭਾਗੀ ਖ਼ਬਰ ਆਈ ਸਾਹਮਣੇ ,ਦੇਖੋ ਕਿਵੇਂ ਸਰਕਾਰ ਨੇ ਵਧਾਇਆ ਮਦਦ ਦਾ ਹੱਥ ਅੱਗੇ !…