PM Modi to address BJP: ਨਵੀਂ ਦਿੱਲੀ: ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਵਿੱਚ ਅੱਜ ਭਾਜਪਾ ਦੇ ਰਾਸ਼ਟਰੀ ਅਧਿਕਾਰੀਆਂ ਦੀ ਇੱਕ ਅਹਿਮ ਬੈਠਕ ਦਿੱਲੀ ਵਿਚ ਹੋਣ ਜਾ ਰਹੀ ਹੈ । ਇਸ ਬੈਠਕ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ । ਰਾਜਧਾਨੀ ਦਿੱਲੀ ਦੇ ਐਨਡੀਐਮਸੀ ਕਨਵੈਨਸ਼ਨ ਸੈਂਟਰ ਵਿਖੇ ਹੋਣ ਵਾਲੀ ਇਹ ਬੈਠਕ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗੀ । ਇਸ ਬੈਠਕ ਦੀ ਸਭ ਤੋਂ ਵੱਡੀ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਮੀਟਿੰਗ ਵਿੱਚ 2 ਵਾਰ ਬੋਲਣਗੇ। ਪਹਿਲਾਂ ਸਵੇਰੇ 10 ਵਜੇ ਪ੍ਰੋਗਰਾਮ ਵਿੱਚ ਪ੍ਰਧਾਨਮੰਤਰੀ ਸਆਪਣੇ ਵਿਚਾਰ ਰੱਖਣਗੇ, ਜਦੋਂਕਿ ਸ਼ਾਮ ਨੂੰ ਪ੍ਰਧਾਨ ਮੰਤਰੀ ਦੇ ਭਾਸ਼ਣ ਨਾਲ ਪ੍ਰੋਗਰਾਮ ਦੀ ਸਮਾਪਤੀ ਕੀਤੀ ਜਾਵੇਗੀ।
ਇਸ ਬੈਠਕ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਸੰਸਦੀ ਬੋਰਡ ਦੇ ਮੈਂਬਰ ਵੀ ਸ਼ਾਮਿਲ ਹੋਣਗੇ । ਪ੍ਰੋਗਰਾਮ ਦੀ ਪ੍ਰਧਾਨਗੀ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਕਰਨਗੇ । ਬੈਠਕ ਵਿੱਚ ਭਾਜਪਾ ਦੇ ਸਾਰੇ ਰਾਜਾਂ ਦੇ ਪ੍ਰਧਾਨ, ਇੰਚਾਰਜ ਅਤੇ ਸਹਿ-ਇੰਚਾਰਜ ਸ਼ਾਮਿਲ ਹੋਣਗੇ । ਮੀਟਿੰਗ ਵਿੱਚ ਸਾਰੇ ਰਾਜਾਂ ਦੀਆਂ ਸੰਸਥਾਵਾਂ ਵੀ ਮੌਜੂਦ ਰਹਿਣਗੀਆਂ । ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੇ ਫੈਲਣ ਤੋਂ ਬਾਅਦ ਭਾਜਪਾ ਨੇਤਾਵਾਂ ਦੀ ਇਹ ਪਹਿਲੀ ਵੱਡੀ ਮੀਟਿੰਗ ਹੋਵੇਗੀ, ਜਿਸ ਵਿੱਚ ਸਾਰੇ ਵੱਡੇ ਆਗੂ ਸ਼ਾਮਿਲ ਹੋਣਗੇ।
ਦਰਅਸਲ, ਇਹ ਬੈਠਕ ਅਜਿਹੇ ਸਮੇਂ ਕੀਤੀ ਜਾ ਰਹੀ ਹੈ ਜਦੋਂ ਅਗਲੇ ਕੁਝ ਮਹੀਨਿਆਂ ਵਿੱਚ ਦੇਸ਼ ਵਿੱਚ ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ, ਕੇਰਲਾ ਅਤੇ ਪੁਡੂਚੇਰੀ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ । ਇਸ ਤੋਂ ਪਹਿਲਾਂ ਕੱਲ੍ਹ ਸੰਗਠਨ ਮੰਤਰੀਆਂ ਦੀ ਬੈਠਕ ਤੋਂ ਬਾਅਦ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਮੰਤਰੀਆਂ ਨਾਲ ਮੀਟਿੰਗ ਕੀਤੀ ਅਤੇ ਅੱਜ ਹੋਣ ਵਾਲੀ ਬੈਠਕ ਦੇ ਏਜੰਡੇ ਬਾਰੇ ਵਿਚਾਰ-ਵਟਾਂਦਰੇ ਕੀਤੇ।
ਦੱਸ ਦੇਈਏ ਕਿ ਉੱਥੇ ਹੀ ਦੂਜੇ ਪਾਸੇ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨ ਰਾਜਧਾਨੀ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਪਿਛਲੇ ਤਿੰਨ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ। ਅੰਦੋਲਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਲਗਾਤਾਰ ਹਮਲਾ ਕਰ ਰਹੀਆਂ ਹਨ। ਵਿਰੋਧੀ ਪਾਰਟੀਆਂ ਵੀ ਇਸ ਮੁੱਦੇ ‘ਤੇ ਸੰਸਦ ਵਿੱਚ ਸਰਕਾਰ ਦਾ ਘਿਰਾਓ ਕਰ ਰਹੀਆਂ ਹਨ। ਅਜਿਹੇ ਵਿੱਚ ਭਾਜਪਾ ਦੀ ਇਹ ਬੈਠਕ ਕਈ ਮਾਇਨਿਆਂ ਵਿੱਚ ਬਹੁਤ ਅਹਿਮ ਹੈ।
ਇਹ ਵੀ ਦੇਖੋ: ਸਰਕਾਰ ਦੀ ਡੀਵਾਈਡ ਐਂਡ ਰੂਲ ਪੋਲਿਸੀ ਦੀਆਂ ਉੱਡਣਗੀਆਂ ਧੱਜੀਆਂ ਜੇ ਲੋਕੀ ਮੰਨ ਲੈਣ ਇਸ ਬੰਦੇ ਦੀਆਂ ਗੱਲਾਂ