Delhi Police arrest three : ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਵਿੱਚ ਬੀਤੇ ਵੀਰਵਾਰ ਨੂੰ ਯੂਥ ਕਾਂਗਰਸ ਦੇ ਆਗੂ ਗੁਰਲਾਲ ਸਿੰਘ ਪਹਿਲਵਾਨ ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨ ਕੇ ਕਤਲ ਕਰ ਦਿੱਤਾ ਗਿਆ। ਉਸ ਗੋਲੀ ਮਾਰਨ ਵਾਲੇ ਦੋ ਅਣਪਛਾਤੇ ਬਾਈਕ ਸਵਾਰ ਤੁਰੰਤ ਉਥੋਂ ਫਰਾਰ ਹੋ ਗਏ। ਇਸ ਤੋਂ ਬਾਅਦ ਗੁਰਲਾਲ ਨੂੰ ਹਸਪਤਾਲ ਲਿਆਂਦਾ ਗਿਆ ਜਿਥੇ ਉਸ ਦੀ ਮੌਤ ਹੋ ਗਈ। ਇਸ ਮਾਮਲੇ ‘ਚ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਇਥੇ ਦੱਸ ਦੇਈਏ ਕਿ ਗੋਲੇਵਾਲਾ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਕਾਂਗਰਸੀ ਨੇਤਾ 38 ਸਾਲਾ ਗੁਰਲਾਲ ਪਹਿਲਵਾਨ ਨੂੰ ਵੀਰਵਾਰ ਸ਼ਾਮ 05:00 ਵਜੇ ਜੁਬਲੀ ਚੌਕ ਵਿਖੇ ਬਾਈਕ ਸਵਾਰ ਬਦਮਾਸ਼ਾਂ ਨੇ ਗੋਲੀਆਂ ਨਾਲ ਭੁੰਨ ਦਿੱਤਾ। ਘਟਨਾ ਦੀ ਸੂਚਨਾ ਮਿਲਣ ‘ਤੇ ਵੱਡੀ ਗਿਣਤੀ’ ਚ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕੀਤੀ। ਹਮਲਾਵਰਾਂ ਨੇ ਗੁਰਲਾਲ ‘ਤੇ 11 ਗੋਲੀਆਂ ਚਲਾਈਆਂ, ਜਿਨ੍ਹਾਂ ਵਿਚੋਂ ਛੇ ਗੋਲੀਆਂ ਉਸ ‘ਤੇ ਲੱਗੀਆਂ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਰੇਆਮ ਹੋਏ ਇਸ ਕਤਲ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਗੁਰਲਾਲ ਪਹਿਲਵਾਨ ਦੀ ਹੱਤਿਆ ਨੂੰ ਘਿਣਾਉਣੀ ਹਰਕਤ ਦੱਸਿਆ ਹੈ। ਉਨ੍ਹਾਂ ਡੀਜੀਪੀ ਪੰਜਾਬ ਨੂੰ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਘਟਨਾ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਲਾਰੈਂਸ ਬਿਸ਼ਨੋਈ ਗਿਰੋਹ ਨੇ ਫੇਸਬੁੱਕ ‘ਤੇ ਗੁਰਲਾਲ ਭਲਵਾਨ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਲਾਰੈਂਸ ਬਿਸ਼ਨੋਈ ਨੇ ਆਪਣੇ ਫੇਸਬੁੱਕ ਪੇਜ ਤੇ ਦੱਸਿਆ ਕਿ ਸਾਬਕਾ ਨੇਤਾ ਗੁਰਲਾਲ ਬਰਾੜ ਦੇ ਕਤਲ ਦਾ ਬਦਲਾ ਲਈ ਕਰਾਰ ਦਿੱਤਾ ਹੈ। ਉਸ ਨੇ ਇਹ ਵੀ ਕਿਹਾ ਜਦ ਤੱਕ ਸਾਡੇ ਭਰਾ ਗੁਰਲਾਲ ਬਰਾੜ ਦਾ ਬਦਲਾ ਪੂਰਾ ਨਹੀਂ ਹੋ ਜਾਂਦਾ ਉਦੋਂ ਤੱਕ ਨਾ ਜੀਓਗਾ ਨਾ ਜਿਉਣ ਦਵਾਂਗਾ।