PM Modi to inaugurate super specialty hospital: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਮੰਗਲਵਾਰ ਨੂੰ ਪੱਛਮੀ ਬੰਗਾਲ ਦੇ ਖੜਗਪੁਰ ਸਥਿਤ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (IIT) ਵਿਖੇ ਡਾ: ਸ਼ਯਾਮ ਪ੍ਰਸਾਦ ਮੁਖਰਜੀ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਉਦਘਾਟਨ ਕਰਨਗੇ ।
ਪੱਛਮੀ ਮੇਦਿਨੀਪੁਰ ਜ਼ਿਲ੍ਹੇ ਦੇ ਬਲਰਾਮਪੁਰ ਵਿੱਚ ਬਣੇ ਇਸ ਹਸਪਤਾਲ ਵਿੱਚ 650 ਬੈੱਡ ਹਨ। ਹਸਪਤਾਲ ਦੇ ਨਿਰਮਾਣ ਵਿੱਚ 250 ਕਰੋੜ ਰੁਪਏ ਖਰਚ ਕੀਤੇ ਗਏ ਹਨ । ਪ੍ਰਧਾਨਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਇਸ ਦਾ ਵਰਚੂਅਲੀ ਉਦਘਾਟਨ ਕਰਨਗੇ । ਇੱਕ ਅਧਿਕਾਰਤ ਬਿਆਨ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਈਆਈਟੀ ਖੜਗਪੁਰ ਦੇ 66ਵੇਂ ਕਨਵੋਕੇਸ਼ਨ ਨੂੰ ਵੀ ਸੰਬੋਧਿਤ ਕਰਨਗੇ । ਇਸ ਮੌਕੇ ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ, ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਅਤੇ ਕੇਂਦਰੀ ਸਿੱਖਿਆ ਰਾਜ ਮੰਤਰੀ ਸੰਜੇ ਧੋਤਰਾ ਵੀ ਮੌਜੂਦ ਹੋਣਗੇ।
ਦੱਸ ਦੇਈਏ ਕਿ ਸਿੱਖਿਆ ਮੰਤਰਾਲੇ ਦੇ ਸਹਿਯੋਗ ਨਾਲ ਆਈਆਈਟੀ ਖੜਗਪੁਰ ਨੇ ਇਸ ਸੁਪਰ ਸਪੈਸ਼ਲਿਟੀ ਹਸਪਤਾਲ ਨੂੰ ਬਣਾਇਆ ਹੈ। ਇਹ ਹਸਪਤਾਲ ਕਈ ਤਰੀਕਿਆਂ ਨਾਲ ਮਹੱਤਵਪੂਰਨ ਹੈ। ਇਸ ਵਿੱਚ ਨਵੀਂ ਤਕਨਾਲੋਜੀ ਦੀ ਵਰਤੋਂ ਕੀਤੀ ਗਈ ਹੈ। ਹਸਪਤਾਲ ਵਿੱਚ ਮਜ਼ਬੂਤ ਬਾਇਓਮੈਡੀਕਲ, ਕਲੀਨਿਕਲ ਅਤੇ ਟਰਾਂਸਲੇਸ਼ਨ ਰਿਸਰਚ, ਰਿਮੋਟ ਡਾਇਗਨੌਸਟਿਕਸ ਦੇ ਵਿਕਾਸ, ਟੈਲੀਮੀਡੀਸਾਈਨ, ਟੈਲੀਰਾਡੀਓਲਜੀ ਦੇ ਨਾਲ ਹੀ ਦਵਾਈਆਂ ਬਣਾਉਣ ਅਤੇ ਉਨ੍ਹਾਂ ਦੀ ਵੰਡ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।
ਇਹ ਵੀ ਦੇਖੋ: 3 ਕੋਠੀਆਂ ਅਤੇ ਕਰੋੜਾਂ ਦੀ ਮਾਲਕਣ ਬੀਬੀ ਨੇ ਕਿਰਨ ਖੇਰ ਸਣੇ ਠੋਕੇ ਕਈ ਰਈਸ ਪਰਿਵਾਰ, ਰੱਜ ਕੇ ਕੀਤੀ ਬੇਜ਼ਤੀ