Fuel prices hiked after two day: ਸਰਕਾਰੀ ਤੇਲ ਕੰਪਨੀਆਂ ਵੱਲੋਂ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਦੋ ਦਿਨਾਂ ਦੀ ਥੋੜੀ ਰਾਹਤ ਮਿਲਣ ਤੋਂ ਬਾਅਦ ਫਿਰ ਤੋਂ ਡੀਜ਼ਲ ਦੀ ਕੀਮਤ 35 ਤੋਂ 38 ਪੈਸੇ ਵੱਧ ਗਈ ਹੈ। ਇਸ ਦੇ ਨਾਲ ਹੀ ਪੈਟਰੋਲ ਦੀ ਕੀਮਤ 34 ਤੋਂ 35 ਪੈਸੇ ਵਧ ਗਈ ਹੈ। ਦਿੱਲੀ, ਮੁੰਬਈ, ਚੇੱਨਈ, ਕੋਲਕਾਤਾ ਵਿੱਚ ਪੈਟਰੋਲ ਦੀਆਂ ਕੀਮਤਾਂ 90 ਰੁਪਏ ਤੋਂ ਉੱਪਰ ਪਹੁੰਚ ਗਈਆਂ ਹਨ।
ਦਿੱਲੀ ਤੇ ਮੁੰਬਈ ਵਿੱਚ ਪੈਟਰੋਲ ਦੀਆਂ ਕੀਮਤਾਂ ਹੁਣ ਤੱਕ ਦੇ ਉੱਚ ਪੱਧਰ ‘ਤੇ ਪਹੁੰਚ ਗਈਆਂ ਹਨ। ਇਨ੍ਹਾਂ ਦੋਵਾਂ ਸ਼ਹਿਰਾਂ ਵਿੱਚ ਪੈਟਰੋਲ ਦੀ ਕੀਮਤ ਆਪਣੇ ਉੱਚੇ ਪੱਧਰ ‘ਤੇ ਹੈ। ਦਿੱਲੀ ਵਿੱਚ ਪੈਟਰੋਲ ਦੀ ਕੀਮਤ 90.93 ਰੁਪਏ ਤੇ ਡੀਜ਼ਲ ਦੀ ਕੀਮਤ 81.32 ਰੁਪਏ ਪ੍ਰਤੀ ਲੀਟਰ ਪਹੁੰਚ ਗਈ ਹੈ। ਉੱਥੇ ਹੀ ਮੁੰਬਈ ਵਿੱਚ ਪੈਟਰੋਲ ਦੀ ਕੀਮਤ 97.34 ਰੁਪਏ ਅਤੇ ਡੀਜ਼ਲ ਦੀ ਕੀਮਤ 88.44 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਵੇਰੇ ਛੇ ਵਜੇ ਬਦਲਦੀਆਂ ਹਨ। ਇਹ ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੋਣਗੇ। ਪੈਟਰੋਲ-ਡੀਜ਼ਲ ਦੇ ਰੇਟਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਇਸ ਵਿੱਚ ਸ਼ਾਮਿਲ ਕਰਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।
ਗੌਰਤਲਬ ਹੈ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨੂੰ ਤੁਸੀਂ SMS ਰਾਹੀਂ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈਬਸਾਈਟ ਦੇ ਅਨੁਸਾਰ ਤੁਹਾਨੂੰ RSP ਅਤੇ ਆਪਣਾ ਸਿਟੀ ਕੋਡ ਲਿਖਣਾ ਪਵੇਗਾ ਅਤੇ ਇਸ ਨੂੰ 9224992249 ਨੰਬਰ ‘ਤੇ ਭੇਜਣਾ ਪਵੇਗਾ। ਹਰੇਕ ਸ਼ਹਿਰ ਲਈ ਕੋਡ ਵੱਖਰਾ ਹੁੰਦਾ ਹੈ, ਜੋ ਤੁਸੀਂ ਆਈਓਸੀਐਲ ਦੀ ਵੈਬਸਾਈਟ ਤੋਂ ਮਿਲ ਜਾਵੇਗਾ।
ਇਹ ਵੀ ਦੇਖੋ: 3 ਕੋਠੀਆਂ ਅਤੇ ਕਰੋੜਾਂ ਦੀ ਮਾਲਕਣ ਬੀਬੀ ਨੇ ਕਿਰਨ ਖੇਰ ਸਣੇ ਠੋਕੇ ਕਈ ਰਈਸ ਪਰਿਵਾਰ, ਰੱਜ ਕੇ ਕੀਤੀ ਬੇਜ਼ਤੀ