Deep Sidhu in judicial custody : ਦਿੱਲੀ ਦੀ ਇੱਕ ਅਦਾਲਤ ਨੇ ਗਣਤੰਤਰ ਦਿਵਸ ਮੌਕੇ ਹੋਏ ਹੰਗਾਮੇ ਦੇ ਮਾਮਲੇ ਵਿੱਚ ਅਭਿਨੇਤਾ ਦੀਪ ਸਿੱਧੂ ਨੂੰ ਅੱਜ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਦੀਪ ਸਿੱਧੂ ਨੂੰ ਦੋ ਵਾਰ 7-7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਸੀ। ਦੱਸ ਦੇਈਏ ਕਿ ਗਣਤੰਤਰ ਦਿਵਸ ਵਾਲੇ ਦਿਨ ਦੀਪ ਸਿੱਧੂ ਖੁਦ ਦਿੱਲੀ ਦੇ ਲਾਲ ਕਿਲ੍ਹੇ ਵਿੱਚ ਮੌਜੂਦ ਸੀ। ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਦੀ ਜਾਂਚ ਅਜੇ ਵੀ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਕਈਆਂ ਦੀ ਗ੍ਰਿਫਤਾਰੀ ਵੀ ਹੋਣੀ ਅਜੇ ਬਾਕੀ ਹੈ।
ਅਜਿਹੇ ਵਿੱਚ ਪੁਲਿਸ ਅਦਾਲਤ ਵਿੱਚ ਇਹ ਦਲੀਲ ਦੇ ਕੇ ਦੀਪ ਸਿੱਧੂ ਦੇ ਮੁੜ ਰਿਮਾਂਡ ਦੀ ਮੰਗ ਕਰ ਸਕਦੀ ਹੈ । ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਹਰਿਆਣਾ ਦੇ ਕਰਨਾਲ ਬਾਈਪਾਸ ਤੋਂ ਗ੍ਰਿਫਤਾਰ ਕੀਤਾ ਗਿਆ ਸੀ । ਦੀਪ ਸਿੱਧੂ ਨੂੰ ਅਦਾਲਤ ਨੇ 9 ਫਰਵਰੀ ਨੂੰ ਸੱਤ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਸੀ। ਪੁਲਿਸ ਨੇ ਇਹ ਕਹਿੰਦੇ ਹੋਏ 10 ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਸੀ ਕਿ ਅਜਿਹੀਆਂ ਵੀਡਿਓਜ਼ ਹਨ ਜਿਨ੍ਹਾਂ ਵਿੱਚ ਸਿੱਧੂ ਨੂੰ ਕਥਿਤ ਤੌਰ ‘ਤੇ ਘਟਨਾ ਸਥਾਨ ‘ਤੇ ਦੇਖਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਸਿੱਧੂ ਖਿਲਾਫ ਭਾਰਤੀ ਦੰਡ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ।
ਇਹ ਵੀ ਦੇਖੋ : ਬਠਿੰਡੇ (ਮਹਿਰਾਜ ਰੈਲੀ) ‘ਤੇ ਪਹੁੰਚੇ ਲੱਖੇ ਸਿਧਾਣੇ ਦੀਆਂ ਦੇਖੋ Exclusive ਤਸਵੀਰਾਂ !