shri guru gobind singh ji: ਸਾਹਿਬ-ਏ-ਕਮਾਲ, ਸਰਬੰਸਦਾਨੀ,ਦਸਮ ਪਾਤਸ਼ਾਹ, ਬਾਦਸ਼ਾਹ ਦਰਵੇਸ਼ ਧੰਨ-ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਪੋਹ ਸੁਦੀ 7, ਦਿਨ ਸ਼ਨੀਵਾਰ 23 ਪੋਹ, ਸੰਮਤ 1723 (22 ਦਸੰਬਰ 1666) ਪਟਨਾ, ਬਿਹਾਰ ਵਿਖੇ 9ਵੇਂ ਗੁਰੂ ਤੇਗ਼ ਬਹਾਦੁਰ ਜੀ ਦੇ ਘਰ ਮਾਤਾ ਗੁਜਰੀ ਜੀ ਦੀ ਕੁੱਖੋਂ ਹੋਇਆ। ਆਪ ਦਾ ਬਚਪਨ ਦਾ ਨਾਮ ਗੋਬਿੰਦ ਰਾਇ ਸੀ। ਗੁਰੂ ਜੀ ਨੇ ਸੰਸਾਰ ਵਿੱਚ ਆਪਣੇ ਪ੍ਰਕਾਸ਼ ਬਾਰੇ ਆਪਣੀ ਸਵੈ-ਜੀਵਨੀ ‘ਬਚਿਤ੍ਰ ਨਾਟਕ’ ਵਿੱਚ ਲਿਖਿਆ ਹੈ:-
ਮੁਰ ਪਿਤ ਪੂਰਬ ਕੀਯਸਿ ਪਯਾਨਾ॥ ਭਾਂਤਿ ਭਾਂਤਿ ਕੇ ਤੀਰਥਿ ਨਾਨਾ॥
ਜਬ ਹੀ ਜਾਤ ਤ੍ਰਿਬੇਣੀ ਭਏ॥ ਪੁੰਨ ਦਾਨ ਦਿਨ ਕਰਤ ਬਿਤਏ॥
ਤਹੀ ਪ੍ਰਕਾਸ ਹਮਾਰਾ ਭਯੋ॥ ਪਟਨਾ ਸਹਰ ਬਿਖੈ ਭਵ ਲਯੋ॥
ਆਪਣੇ ਮਨੁੱਖੀ ਜਾਮੇਂ ਵਿੱਚ ਆਉਣ ਦੇ ਮੰਤਵ ਨੂੰ ਗੁਰੂ ਸਾਹਿਬ ਨੇ ਇਨ੍ਹਾਂ ਸਤਰਾਂ ਵਿੱਚ ਬਿਆਨ ਕੀਤਾ ਹੈ:-
ਯਾਹੀ ਕਾਜ ਧਰਾ ਹਮ ਜਨਮੰ॥
ਸਮਝ ਲੇਹੁ ਸਾਧੂ ਸਭ ਮਨਮੰ॥
ਧਰਮ ਚਲਾਵਨ ਸੰਤ ਉਬਾਰਨ॥
ਦੁਸਟ ਸਭਨ ਕੋ ਮੂਲ ਉਪਾਰਨ॥ (ਬਚਿਤ੍ਰ ਨਾਟਕ)
ਉਸ ਸਮੇਂ ਮੁਗਲ ਸ਼ਾਸ਼ਕਾਂ ਦਾ ਅੱਤਿਆਚਾਰ ਬਹੁਤ ਵੱਧ ਚੁੱਕਾ ਸੀ ਇਸ ਲਈ ਪਿਤਾ ਗੁਰੂ ਤੇਗ ਬਹਾਦਰ ਜੀ ਨੇ ਆਪ ਨੂੰ ਉੱਚ ਵਿੱਦਿਆ ਪ੍ਰਦਾਨ ਕਰਵਾਉਣ ਦੇ ਨਾਲ-ਨਾਲ ਸ਼ਾਸ਼ਤਰ ਵਿੱਦਿਆ ਤੋਂ ਵੀ ਚੰਗੀ ਤਰ੍ਹਾਂ ਜਾਣੂ ਕਰਵਾਇਆ ਸੀ। ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਕਾਲ ਬੇਸ਼ਕ ਬਹੁਤ ਲੰਬਾ ਨਹੀਂ ਸੀ ਪਰੰਤੂ ਉਨ੍ਹਾਂ ਦਾ ਜੀਵਨ ਵਿਸ਼ੇਸ ਘਟਨਾਵਾਂ ਨਾਲ ਭਰਿਆ ਹੋਇਆ ਸੀ, ਜਿਨ੍ਹਾਂ ਸਦਕਾ ਉਹਨਾਂ ਨੂੰ ਸ਼ਾਇਦ ਹੀ ਕਿਤੇ ਅਰਾਮ ਮਿਲਿਆ ਹੋਵੇ।
3 ਕੋਠੀਆਂ ਅਤੇ ਕਰੋੜਾਂ ਦੀ ਮਾਲਕਣ ਬੀਬੀ ਨੇ ਕਿਰਨ ਖੇਰ ਸਣੇ ਠੋਕੇ ਕਈ ਰਈਸ ਪਰਿਵਾਰ, ਰੱਜ ਕੇ ਕੀਤੀ ਬੇਜ਼ਤੀ