13 school teachers found : ਅੰਮ੍ਰਿਤਸਰ : ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਪ੍ਰਕੋਪ ਮੁੜ ਵੱਧ ਰਿਹਾ ਹੈ ਅਤੇ ਇਸ ਦੇ ਮਾਮਲਿਆਂ ਵਿੱਚ ਵੀ ਵਾਧਾ ਹੋ ਰਿਹਾ ਹੈ। ਮੰਗਲਵਾਰ ਨੂੰ ਅੰਮ੍ਰਿਤਸਰ ਵਿੱਚ 4,000 ਸਕੂਲੀ ਅਧਿਆਪਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ, ਜਿਸ ਵਿੱਚੋਂ 13 ਅਧਿਆਪਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ।
ਸਿਵਲ ਸਰਜਨ ਚਰਨਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਦੋ-ਤਿੰਨ ਦਿਨਾਂ ਤੋਂ ਕੋਵਿਡ-19 ਦੇ ਕੇਸ ਪਿਛਲੇ 2-3 ਦਿਨਾਂ ਵਿਚ ਵਧੇ ਹਨ। ਸਕੂਲਾਂ ਵਿਚ ਕੋਰੋਨਾ ਦੇ ਟੈਸਟ ਲਾਜ਼ਮੀ ਕਰ ਦਿੱਤੇ ਗਏ ਹਨ। ਜਿਥੇ ਚਾਰ ਹਜ਼ਾਰ ਸਕੂਲ ਅਧਿਆਪਕਾਂ ਦੇ ਟੈਸਟ ਕੀਤੇ ਗਏ ਜਿਨ੍ਹਾਂ ਵਿੱਚੋਂ 13 ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਹ ਸਕੂਲ ਹੁਣ ਸੁਰੱਖਿਆ ਵਜੋਂ ਸੈਨੇਟਾਈਜ਼ ਕਰਨ ਲਈ 48 ਘੰਟਿਆਂ ਲਈ ਬੰਦ ਕਰ ਦਿੱਤੇ ਗਏ ਹਨ।
ਦੱਸਣਯੋਗ ਹੈ ਕਿ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤੀ ਕਰਦਿਆਂ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਪੰਜਾਬ ਸਰਕਾਰ ਨੇ ਮੰਗਲਵਾਰ 1 ਮਾਰਚ ਤੋਂ ਇਨਡੋਰ ਇਕੱਠ ‘ਤੇ 100 ਅਤੇ ਆਊਟ ਡੋਰ ਇਕੱਠ ਲਈ 200 ਵਿਅਕਤੀਆਂ ਦੀ ਗਿਣਤੀ ਤੈਅ ਕਰ ਦਿੱਤ;ੀ ਹੈ। ਇਸ ਤੋਂ ਬਿਨਾਂ ਮਾਸਕ ਪਾਉਣ ਅਤੇ ਸੋਸ਼ਲ ਡਿਸਟੈਂਸਿੰਗ ਦੇ ਨਿਯਮ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਹਨ। ਨਾਲ ਹੀ ਹੁਕਮ ਜਾਰੀ ਕੀਤੇ ਹਨ ਕਿ ਇਕ ਦਿਨ ਵਿਚ 30,000 ਕੋਰੋਨਾ ਟੈਸਟ ਕੀਤੇ ਜਾਣਗੇ।
ਸਿਹਤ ਸਕੱਤਰ ਹੁਸਨ ਲਾਲ ਨੇ ਮੁੱਖ ਮੰਤਰੀ ਨੂੰ ਦੱਸਿਆ ਹੈ ਕਿ ਲੁਧਿਆਣਾ, ਐਸ.ਬੀ.ਐੱਸ. ਨਗਰ, ਐਸ.ਏ.ਐਸ.ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਬਠਿੰਡਾ ਵਿੱਚ ਕੋਰੋਨਾ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਲਾਗ ਦੀ ਦਰ 1 ਪ੍ਰਤੀਸ਼ਤ ਤੋਂ 1.8-1.9 ਪ੍ਰਤੀਸ਼ਤ ਤੱਕ ਵਧੀ ਹੈ। ਐਸਬੀਐਸ ਨਗਰ, ਲੁਧਿਆਣਾ, ਬਠਿੰਡਾ ਵਿੱਚ ਔਸਤਨ ਇਨਫੈਕਸ਼ਨ ਦੀ ਦਰ ਰਾਜ ਦੇ ਔਸਤਨ ਨਾਲੋਂ ਵਧੇਰੇ ਹੈ।