singer Sardool Sikandar dies : ਸਰਦੂਲ ਸਿਕੰਦਰ ਜੋ ਕੀ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਸਨ ਜਿਹਨਾਂ ਨੇ ਪੰਜਾਬੀ ਗੀਤਾਂ ਨੂੰ ਦੇਸ਼ਾ ਵਿਦੇਸ਼ਾ ਵਿੱਚ ਪ੍ਰਸਿੱਧ ਕੀਤਾ ਹੈ। ਪਿਛਲੇ ਕਈ ਦਹਾਕਿਆਂ ਤੋਂ ਪੰਜਾਬੀਅਤ ਦੀ ਸੇਵਾ ਕਰ ਰਹੇ ਪੰਜਾਬ ਦੇ ਪ੍ਰਸਿੱਧ ਗਾਇਕ ਸਰਦੂਲ ਸਿਕੰਦਰ ਦੀ ਹਾਲਤ ਬੇਹੱਦ ਨਾਜ਼ੁਕ ਹੋਈ ਸੀ । ਪਿਛਲੇ ਲਗਭਗ ਡੇਢ ਮਹੀਨੇ ਤੋਂ ਮੋਹਾਲੀ ਦੇ ਫੇਜ਼-8 ਦੇ ਵਿੱਚ ਫੋਰਟਿਸ ਹਸਪਤਾਲ ਦੇ ਵਿੱਚ ਓਫ ਕੋਰੋਨਾ ਮਹਾਮਾਰੀ ਦਾ ਇਲਾਜ ਕਰਵਾ ਰਹੇ ਹਨ। ਜਿਸ ਤੋਂ ਪਹਿਲਾ ਉਹ ਇਲਾਜ ਕਰਵਾਉਣ ਲਈ ਵੱਖ-ਵੱਖ ਹਸਪਤਾਲਾਂ ਦੇ ਵਿੱਚ ਵੀ ਗਏ ਸਨ ਤੇ ਫਿਰ ਫੋਰਟਿਸ ਹਸਪਤਾਲ ਵਿੱਚ ਇਲਾਜ ਕਰਵਾਉਣ ਲਈ ਆਏ।
ਇਸਦੇ ਚਲਦੇ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਬਿਮਾਰੀ ਦੇ ਕਾਰਨ ਸਰਦੂਲ ਸਿਕੰਦਰ ਦੀ ਮੌਤ ਹੋ ਚੁੱਕੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾ ਵੀ ਉਹ ਕਈ ਹਸਪਤਾਲਾਂ ਵਿੱਚ ਗਏ ਸਨ। ਪਤਨੀ ਅਮਰ ਨੂਰੀ ਮੁਤਬਿਕ ਉਹਨਾਂ ਦੀ ਕਿਸੇ ਨੇ ਸਾਰ ਨਹੀਂ ਲਈ ਨਾ ਹੀ ਕੋਈ ਸਰਕਾਰੀ ਮੁਲਾਜਿਮ ਓਹਨਾ ਦੀ ਖ਼ਬਰ ਲੈਣ ਆਇਆ । ਦੱਸ ਦੇਈਏ ਕਿ ਤਕਰੀਬਨ 5 ਸਾਲ ਪਹਿਲਾ ਉਹਨਾਂ ਵਲੋਂ ਕਿਡਨੀ ਟਰਾਂਸਪਲਾਂਟ ਕਾਰਵਾਈ ਗਈ ਸੀ। ਉਂਝ ਦੇਖਿਆ ਜਾਵੇ ਤਾਂ ਸਰਕਾਰ ਵਲੋਂ ਕਾਫੀ ਦਾਅਵੇ ਕੀਤੇ ਜਾਂਦੇ ਹਨ ਕਿ ਕੋਰੋਨਾ ਮਹਾਮਾਰੀ ਨੂੰ ਖਤਮ ਕਰਨ ਲਈ ਅਸੀਂ ਇਸ ਤਰਾਂ ਕਰ ਗਏ ਠੋਸ ਕਦਮ ਚੁੱਕਾਂਗੇ ਪਰ ਦੂਜੇ ਪਾਸੇ ਸਰਦੂਲ ਸਿਕੰਦਰ ਹੋਣਾ ਨੂੰ ਦੇਖਣ ਲਈ ਹਜੇ ਤੱਕ ਸਰਕਾਰ ਦਾ ਕੋਈ ਨੁਮਾਇੰਦਾ ਤੱਕ ਨਹੀਂ ਪੁੱਜਾ।
ਕਿਸਾਨੀ ਅੰਦੋਲਨ ਦੇ ਦੌਰਾਨ ਵੀ ਸਰਦੂਲ ਸਿਕੰਦਰ ਨੇ ਸਿੰਘੁ ਬਾਰਡਰ ਤੇ ਜਾ ਕੇ ਕਿਸਾਨਾਂ ਦਾ ਸਮਰਥਨ ਵੀ ਕੀਤਾ ਸੀ। ਉਹ ਚੰਗੀ ਅਵਾਜ ਦੇ ਮਲਿਕ ਸਨ। ਬਹੁਤ ਸਾਰੇ ਕਲਾਕਾਰਾਂ ਨੇ ਵੀ ਉਹਨਾਂ ਤੋਂ ਗਾਇਕੀ ਦੀ ਸਿਖਿਆ ਲਈ ਸੀ। ਬਹੁਤ ਹੀ ਮੰਦਭਾਗੀ ਖ਼ਬਰ ਹੈ ਕਿ ਅਜਿਹੀ ਖੂਬਸੂਰਤ ਅਵਾਜ ਦੇ ਮਲਿਕ ਅੱਜ ਸਾਡੇ ਵਿੱਚ ਨਹੀਂ ਰਹੇ । ਸਰਦੂਲ ਸਿਕੰਦਰ ਦੀ ਅਵਾਜ ਨੂੰ ਪ੍ਰਸ਼ੰਸਕਾਂ ਵਲੋਂ ਬਹੁਤ ਹੀ ਪਸੰਦ ਕੀਤਾ ਗਿਆ ਹੈ। ਦੱਸ ਦੇਈਏ ਕਿ ਅਜੇ ਪਿਛਲੇ ਮਹੀਨੇ ਹੀ ਪਤਨੀ ਅਮਰ ਨੂਰੀ ਵਲੋਂ ਉਹਨਾਂ ਦਾ ਜਨਮਦਿਨ ਮਨਾਇਆ ਗਿਆ ਸੀ ਤੇ ਇੱਕ ਪਿਆਰੀ ਝੀ ਤਸਵੀਰ ਵੀ ਸਾਂਝੀ ਕੀਤੀ ਗਈ ਸੀ। ਅਫਸੋਸ ਦੀ ਗੱਲ ਹੈ ਕਿ ਅਜਿਹੇ ਚੰਗੇ ਇਨਸਾਨ ਤੇ ਚੰਗੇ ਗਾਇਕ ਸਾਡੇ ਵਿੱਚ ਨਹੀਂ ਰਹੇ।