Anantnag encounter: ਜੰਮੂ-ਕਸ਼ਮੀਰ ਵਿੱਚ ਅਨੰਤਨਾਗ ਦੇ ਸ਼੍ਰੀਗੁਫਵਾਰਾ ਸ਼ਾਲਾਗੁਲ ਜੰਗਲ ਖੇਤਰ ਵਿੱਚ ਜਾਰੀ ਮੁੱਠਭੇੜ ਵਿੱਚ ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਮਾਰੇ ਗਏ ਅੱਤਵਾਦੀਆਂ ਦੀ ਗਿਣਤੀ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਲਾਸ਼ਾਂ ਅਜੇ ਤੱਕ ਬਰਾਮਦ ਨਹੀਂ ਕੀਤੀਆਂ ਗਈਆਂ ਹਨ। ਲਾਸ਼ਾਂ ਬਰਾਮਦ ਹੋਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।
ਸੁਰੱਖਿਆ ਬਲਾਂ ਦੀ ਇੱਕ ਸਾਂਝੀ ਟੀਮ ਇਸ ਕਾਰਵਾਈ ਨੂੰ ਅੰਜਾਮ ਦੇ ਰਹੀ ਹੈ। ਜਿਸ ਵਿੱਚ ਫੌਜ ਦੀਆਂ 3-ਆਰਆਰ (ਰਾਸ਼ਟਰੀ ਰਾਈਫਲਜ਼) ਸੀਆਰਪੀਐਫ ਅਤੇ ਐਸਓਜੀ ਸ਼ਾਮਿਲ ਹਨ। ਐਨਕਾਊਂਟਰ ਬਾਰੇ ਕੋਈ ਅਫਵਾਹ ਨਾ ਫੈਲੇ ਇਸਦੇ ਮੱਦੇਨਜ਼ਰ ਅਨੰਤਨਾਗ ਜ਼ਿਲ੍ਹੇ ਵਿੱਚ ਇੰਟਰਨੈਟ ਸੇਵਾ ਅਸਥਾਈ ਤੌਰ ‘ਤੇ ਬੰਦ ਕਰ ਦਿੱਤੀ ਗਈ ਹੈ।
ਗੌਰਤਲਬ ਹੈ ਕਿ ਸੁਰੱਖਿਆ ਬਲਾਂ ਨੂੰ ਇਲਾਕੇ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਮਿਲੀ ਸੀ । ਇਸ ਜਾਣਕਾਰੀ ਦੇ ਅਧਾਰ ‘ਤੇ ਸੰਯੁਕਤ ਟੀਮ ਨੇ ਇਲਾਕੇ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਅੱਤਵਾਦੀਆਂ ਨੇ ਆਪਣੇ ਆਪ ਨੂੰ ਘੇਰਿਆ ਵੇਖ ਕੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ।
ਦੱਸ ਦੇਈਏ ਕਿ ਇਸ ਦੌਰਾਨ ਸੁਰੱਖਿਆ ਬਲਾਂ ਵੱਲੋਂ ਅੱਤਵਾਦੀਆਂ ਨੂੰ ਆਤਮ-ਸਮਰਪਣ ਕਰਨ ਦੀ ਅਪੀਲ ਵੀ ਕੀਤੀ, ਪਰ ਇਸ ਦੇ ਬਾਵਜੂਦ ਗੋਲੀਬਾਰੀ ਜਾਰੀ ਰਹੀ। ਜਿਸ ਤੋਂ ਬਾਅਦ ਜਵਾਨਾਂ ਨੇ ਮੋਰਚਾ ਸੰਭਾਲ ਲਿਆ । ਕਈ ਘੰਟਿਆਂ ਤੱਕ ਚੱਲੀ ਇਸ ਮੁੱਠਭੇੜ ਵਿੱਚ ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਹਾਲਾਂਕਿ ਅਜੇ ਤੱਕ ਲਾਸ਼ਾਂ ਬਰਾਮਦ ਨਹੀਂ ਹੋਈਆਂ ਹਨ। ਫਿਲਹਾਲ ਆਪ੍ਰੇਸ਼ਨ ਜਾਰੀ ਹੈ।