Navjot Sidhu slams Modi Govt : ਚੰਡੀਗੜ੍ਹ : ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਪਰ ਕੇਂਦਰ ਸਰਕਾਰ ਨੇ ਵੀ ਜਿਵੇਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਾ ਕਰਨ ਦੀ ਠਾਣ ਲਈ ਹੈ। ਮੋਦੀ ਸਰਕਾਰ ਦੇ ਇਸ ਅੜੀਅਲ ਰਵੱਈਏ ‘ਤੇ ਤਿੱਖਾ ਵਾਰ ਕਰਦਿਆਂ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਇਨ੍ਹਾਂ ਕਾਨੂੰਨਾਂ ਨੂੰ ‘ਕਾਲਾ’ ਕਰਾਰ ਦਿੱਤਾ। ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਇਹ ਕਾਲੇ ਕਾਨੂੰਨ ਹਨ, ਜੋ ਜੇਲ੍ਹ ਵਿਚ ਖਾਣਾ ਦੇਣ ਦੀ ਗੱਲ ਕਰਦੇ ਹਨ। ਇਸ ਤੋਂ ਪਹਿਲਾਂ ਸੋਮਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਤਿੰਨ ਨਵੇਂ ਫਾਰਮ ਕਾਨੂੰਨ ਖੇਤੀਬਾੜੀ ਦੇ ਕਾਰੋਬਾਰ ਨੂੰ ਨਸ਼ਟ ਕਰਨ ਅਤੇ ਇਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਦੋਸਤਾਂ” ਦੇ ਹਵਾਲੇ ਕਰਨ ਲਈ ਤਿਆਰ ਕੀਤੇ ਗਏ ਹਨ।
ਦੱਸ ਦੇਈਏ ਕਿ ਕਿਸਾਨ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਪਿਛਲੇ 92 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡੱਟੇ ਹੋਏ ਹਨ। ਕਿਸਾਨ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਘੱਟ ਕੁਝ ਵੀ ਮੰਨਣ ਲਈ ਤਿਆਰ ਨਹੀਂ ਹਨ। ਉਨ੍ਹਾਂ ਨੂੰ ਡਰ ਹੈ ਕਿ ਜੇਕਰ ਇਹ ਕਾਨੂੰਨ ਆ ਗਿਆ ਤਾਂ ਐਮਐਸਪੀ ਪ੍ਰਣਾਲੀ ਖਤਮ ਹੋ ਜਾਏਗੀ ਅਤੇ ਉਹ ਪ੍ਰਾਈਵੇਟ ਸੈਕਟਰ ਦੇ ਹੱਥਾਂ ਦੀਆਂ ਕਠਪੁਤਲੀਆਂ ਬਣ ਕੇ ਰਹਿ ਜਾਣਗੇ। ਪਰ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਵਿੱਚ ਸੋਧ ਕਰਨ ਲਈ ਤਾਂ ਤਿਆਰ ਪਰ ਰੱਦ ਕਰਨ ਲਈ। ਹੁਣ ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਹੋਰ ਵੀ ਤੇਜ਼ ਕਰਨ ਦਾ ਮਨ ਬਣਾ ਲਿਆ ਹੈ।