Sardul Sikandar’s funeral will be : ਅੱਜ ਬੁਧਵਾਰ ਨੂੰ ਦੁਨੀਆਂ ਤੋਂ ਅਲਵਿਦਾ ਲੈ ਚੁਕੇ ਪੰਜਾਬੀ ਗਾਇਕ ਸਰਦੂਲ ਸਿਕੰਦਰ ਦਾ ਸੰਸਕਾਰ ਕਲ ਵੀਰਵਾਰ ਨੂੰ ਉਹਨਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ ਜੋ ਕਿ ਖੰਨਾ ਦੇ ਨੇੜੇ ਸਥਿਤ ਹੈ ਵਿੱਚ ਹੋਵੇਗਾ। ਦੱਸਣਯੋਗ ਹੈ ਹੀ ਸਰਦੂਲ ਸਿਕੰਦਰ ਕਿਡਨੀ ਟਰਾਂਸਪਲਾਂਟ ਦੇ ਕਾਰਨ ਕੋਰੋਨਾ ਮਹਾਮਾਰੀ ਦਾ ਸ਼ਿਕਾਰ ਹੋ ਗਏ ਸਨ। ਉਹਨਾਂ ਦਾ ਦਿਹਾਂਤ ਅੱਜ ਸਵੇਰੇ 10 ਵਜੇ ਫੋਰਟਿਸ ਹਸਪਤਾਲ ਵਿੱਚ ਹੋਇਆ ਜੋ ਕਿ ਮੋਹਾਲੀ ਦੇ ਵਿੱਚ ਸਥਿਤ ਹੈ। ਸਾਰੀ ਪੰਜਾਬੀ ਇੰਡਸਟਰੀ ਦੇ ਵਿੱਚ ਸੋਗ ਦੀ ਲਹਿਰ ਛਾਅ ਗਈ ਹੈ।
ਕਿਸਾਨੀ ਅੰਦੋਲਨ ਦੇ ਦੌਰਾਨ ਵੀ ਸਰਦੂਲ ਸਿਕੰਦਰ ਨੇ ਸਿੰਘੁ ਬਾਰਡਰ ਤੇ ਜਾ ਕੇ ਕਿਸਾਨਾਂ ਦਾ ਸਮਰਥਨ ਵੀ ਕੀਤਾ ਸੀ। ਉਹ ਚੰਗੀ ਅਵਾਜ ਦੇ ਮਲਿਕ ਸਨ। ਬਹੁਤ ਸਾਰੇ ਕਲਾਕਾਰਾਂ ਨੇ ਵੀ ਉਹਨਾਂ ਤੋਂ ਗਾਇਕੀ ਦੀ ਸਿਖਿਆ ਲਈ ਸੀ। ਬਹੁਤ ਹੀ ਮੰਦਭਾਗੀ ਖ਼ਬਰ ਹੈ ਕਿ ਅਜਿਹੀ ਖੂਬਸੂਰਤ ਅਵਾਜ ਦੇ ਮਲਿਕ ਅੱਜ ਸਾਡੇ ਵਿੱਚ ਨਹੀਂ ਰਹੇ । ਸਰਦੂਲ ਸਿਕੰਦਰ ਦੀ ਅਵਾਜ ਨੂੰ ਪ੍ਰਸ਼ੰਸਕਾਂ ਵਲੋਂ ਬਹੁਤ ਹੀ ਪਸੰਦ ਕੀਤਾ ਗਿਆ ਹੈ। ਦੱਸ ਦੇਈਏ ਕਿ ਅਜੇ ਪਿਛਲੇ ਮਹੀਨੇ ਹੀ ਪਤਨੀ ਅਮਰ ਨੂਰੀ ਵਲੋਂ ਉਹਨਾਂ ਦਾ ਜਨਮਦਿਨ ਮਨਾਇਆ ਗਿਆ ਸੀ ਤੇ ਇੱਕ ਪਿਆਰੀ ਝੀ ਤਸਵੀਰ ਵੀ ਸਾਂਝੀ ਕੀਤੀ ਗਈ ਸੀ। ਅਫਸੋਸ ਦੀ ਗੱਲ ਹੈ ਕਿ ਅਜਿਹੇ ਚੰਗੇ ਇਨਸਾਨ ਤੇ ਚੰਗੇ ਗਾਇਕ ਸਾਡੇ ਵਿੱਚ ਨਹੀਂ ਰਹੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮੁੱਖ ਮੰਤਰੀ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਪ੍ਰਸਿੱਧ ਗਾਇਕ ਸਰਦੂਲ ਸਿਕੰਦਰ ਦੇ ਦਿਹਾਂਤ ਨਾਲ ਸਾਡੇ ਸਾਰਿਆਂ ਲਈ ਅਸਹਿ ਦੁੱਖ ਤੇ ਨਾ ਪੂਰਾ ਹੋਣ ਵਾਲਾ ਘਾਟਾ ਹੈ । ਉਹ ਪਿਛਲੇ ਦਿਨੀਂ ਹੀ ਕੋਵਿਡ-19 ਪਾਜ਼ੀਟਿਵ ਪਾਏ ਗਏ ਸਨ ਤੇ ਜ਼ੇਰੇ ਇਲਾਜ ਸਨ। ਉਨ੍ਹਾਂ ਦੀ ਪੰਜਾਬੀ ਸੰਗੀਤ ਨੂੰ ਦੇਣ ਬਹੁਤ ਵੱਡੀ ਹੈ ਜੋ ਸਦਾ ਸਾਡੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ । ਮੇਰੀਆਂ ਅਰਦਾਸਾਂ ਸਿਕੰਦਰ ਜੀ ਦੇ ਪਰਿਵਾਰ ਦਾ ਨਾਲ ਹਨ। ਵਾਹਿਗੁਰੂ ਵਿਛੜੀ ਰੂਹ ਨੂੰ ਚਰਨਾਂ ਵਿੱਚ ਥਾਂ ਦੇਣ।ਸਰਦੂਲ ਸਿਕੰਦਰ ਨੂੰ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਵੱਜੋਂ ਜਾਣਿਆ ਜਾਂਦਾ ਸੀ। ਦੱਸਿਆ ਜਾ ਰਿਹਾ ਹੈ ਕਿ ਸਰਦੂਲ ਸਿਕੰਦਰ ਪਿਛਲੇ ਡੇਢ ਮਹੀਨੇ ਤੋਂ ਮੋਹਾਲੀ ਦੇ ਫੇਜ਼-8 ਵਿਖੇ ਸਥਿਤ ਫੋਰਟਿਸ ਹਸਪਤਾਲ ਵਿੱਚ ਕੋਰੋਨਾ ਮਹਾਂਮਾਰੀ ਦਾ ਇਲਾਜ ਕਰਵਾ ਰਹੇ ਸਨ। ਉਨ੍ਹਾਂ ਦੀ ਮੌਤ ਨਾਲ ਪੰਜਾਬੀ ਇੰਡਸਟਰੀ ਅਤੇ ਆਮ ਜਨਤਾ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।