sardool sikander Farmer protest: ਪੰਜਾਬੀ ਸੰਗੀਤ ਜਗਤ ਦੇ ਬਾਦਸ਼ਾਹ ਸਰਦੂਲ ਸਿਕੰਦਰ ਦਾ ਹਾਲ ਹੀ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪੂਰੀ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਜਿਵੇਂ ਕਿ ਅਸੀਂ ਸਾਰੇ ਜਾਣਦੇ ਹੀ ਹਾਂ ਕਿ ਸਰਦੂਲ ਸਿਕੰਦਰ ਹਮੇਸ਼ਾਂ ਲੋਕ ਪੰਜਾਬ ਦੇ ਲੋਕਾਂ ਲਈ ਆਪਣੀ ਆਵਾਜ਼ ਉਠਾਉਂਦੇ ਰਹਿੰਦੇ ਸਨ।
ਉਨ੍ਹਾਂ ਨੇ ਕਿਸਾਨੀ ਅੰਦੋਲਨ ਵਿੱਚ ਵੀ ਕਿਸਾਨਾਂ ਦਾ ਕਾਫੀ ਸਮਰਥਨ ਕੀਤਾ ਸੀ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ। ਉਨ੍ਹਾਂ ਨੇ ਮੋਦੀ ਸਰਕਾਰ ਨੂੰ ਇਹ ਅਪੀਲ ਵੀ ਕੀਤੀ ਸੀ ਕਿ ਕਿਸਾਨੀ ਅੰਦੋਲਨ ਨੂੰ ਅੱਗੇ ਨਾ ਵਧਾਉਣ ਲਈ ਮਜਬੂਰ ਨਾ ਕੀਤਾ ਜਾਵੇ। ਜਿੰਨੀ ਜਲਦੀ ਹੋ ਸਕੇ ਕਿਸਾਨਾਂ ਦੀ ਮੰਗਾਂ ਨੂੰ ਮੰਨ ਲੈਣਾ ਚਾਹੀਦਾ ਹੈ ਤਾਂ ਕਿ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲ ਸਕੇ।
ਜਾਣਕਾਰੀ ਲਈ ਦੱਸ ਦੇਈਏ ਸਰਦੂਲ ਸਿਕੰਦਰ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਬਾਦਸ਼ਾਹ ਕਹਿਲਾਉਂਦੇ ਸਨ ਅਤੇ ਅੱਜ ਵੀ ਉਨ੍ਹਾਂ ਦੇ ਗੀਤ ਫੈਨਸ ਦੇ ਦਿਲਾਂ ਉੱਤੇ ਰਾਜ ਕਰਦੇ ਹਨ। ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮੁੱਖ ਮੰਤਰੀ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਪ੍ਰਸਿੱਧ ਗਾਇਕ ਸਰਦੂਲ ਸਿਕੰਦਰ ਦੇ ਦਿਹਾਂਤ ਨਾਲ ਸਾਡੇ ਸਾਰਿਆਂ ਲਈ ਅਸਹਿ ਦੁੱਖ ਤੇ ਨਾ ਪੂਰਾ ਹੋਣ ਵਾਲਾ ਘਾਟਾ ਹੈ । ਉਹ ਪਿਛਲੇ ਦਿਨੀਂ ਹੀ ਕੋਵਿਡ-19 ਪਾਜ਼ੀਟਿਵ ਪਾਏ ਗਏ ਸਨ ਤੇ ਜ਼ੇਰੇ ਇਲਾਜ ਸਨ। ਉਨ੍ਹਾਂ ਦੀ ਪੰਜਾਬੀ ਸੰਗੀਤ ਨੂੰ ਦੇਣ ਬਹੁਤ ਵੱਡੀ ਹੈ ਜੋ ਸਦਾ ਸਾਡੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ ।