Deadly attack on MLA Manjit Manna PA : ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੇ ਪੀਏ ਹਰਜੀਤ ਸਿੰਘ ਮੀਆਂਵਿੰਡ ’ਤੇ ਅਣਪਛਾਤੇ ਵਿਅਕਤੀ ਵਲੋਂ ਕਥਿਤ ਤੌਰ ‘ਤੇ ਫਾਇਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਵਿੱਚ ਵਾਲ-ਵਾਲ ਬਚੇ। ਪੁਲਿਸ ਨੇ ਹਰਜੀਤ ਸਿੰਘ ਦੇ ਬਿਆਨਾਂ ਮੁਤਾਬਕ ਘਟਨਾ ਸਬੰਧੀ ਥਾਣਾ ਵੈਰੋਵਾਲ ਦੀ ਪੁਲਿਸ ਵੱਲੋਂ ਵੱਖ ਵੱਖ ਧਾਰਾਵਾਂ ਤਹਿਤ ਦੋ ਨਾਵਾਂ ਸਹਿਤ ਅਤੇ ਇੱਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਨੂੰ ਲਿਖਵਾਏ ਬਿਆਨਾਂ ਵਿੱਚ ਹਰਜੀਤ ਸਿੰਘ ਨੇ ਦੱਸਿਆ ਕਿ ਸਵੇਰੇ 9.30 ਵਜੇ ਦੇ ਕਤਰੀਬ ਸੜਕ ’ਤੇ ਇੱਕ ਗੱਡੀ ਉਸ ਦੇ ਕੋਲ ਆ ਕੇ ਰੁਕੀ ਜਿਸ ਵਿੱਚੋਂ ਸਰਬਜੀਤ ਸਿੰਘ ਉਰਫ ਸੱਬਾ ਪੁੱਤਰ ਸਰੂਪ ਸਿੰਘ ਵਾਸੀ ਮੀਆਂਵਿੰਡ, ਉਸ ਦਾ ਸਾਲਾ ਜ਼ੋਰਾਵਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਫਤਿਹਪੁਰ ਬੰਦੇਸ਼ਾ ਤੇ ਇੱਕ ਅਣਪਛਾਤਾ ਨੌਜਵਾਨ ਉਸ ਨੂੰ ਤੇ ਵਿਧਾਇਕ ਮਨਜੀਤ ਮੰਨਾ ਗਾਲ੍ਹਾਂ ਕੱਢਣ ਲੱਗ ਗਏ। ਫਿਰ ਉਨ੍ਹਾਂ ਨੇ ਗੱਡੀ ਵਿੱਚੋਂ ਨਿਕਲ ਕੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਡੱਬ ਵਿੱਚੋਂ ਦਸਤੀ ਰਿਵਾਲਰ ਕੱਢ ਕੇ ਉਸ ’ਤੇ ਸਿੱਧੇ ਫਾਇਰ ਕਰ ਦਿੱਤੇ, ਜੋ ਮਿਸ ਹੋ ਗਏ।
ਹਰਜੀਤ ਸਿੰਘ ਨੇ ਅੱਗੇ ਕਿਹਾ ਕਿ ਉਸ ਨੇ ਆਪਣੀ ਜਾਨ ਬਚਾਉਣ ਲਈ ਵਿਧਾਇਕ ਦੇ ਘਰ ਵੱਲ ਭੱਜਿਆ ਤਾਂ ਸਰਬਜੀਤ ਸਿੰਘ ਉਸ ਦੇ ਪਿੱਛੇ ਭੱਜਿਆ ਤਾਂ ਹਰਜੀਤ ਸਿੰਘ ਦੇ ਪਿਤਾ ਸੁੱਚਾ ਸਿੰਘ ਤੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਉਨ੍ਹਾਂ ਨਾਲ ਵੀ ਹੱਥੋਪਾਈ ਹੋ ਗਏ। ਇੰਨੇ ਨੂੰ ਰੌਲਾ ਸੁਣ ਕੇ ਲੋਕ ਇਕੱਠੇ ਹੋ ਗਏ ਅਤੇ ਉਹ ਲੋਕ ਗੱਡੀ ਵਿੱਚ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ ਅਤੇ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ। ਉਨ੍ਹਾਂ ਕਿਹਾ ਕਿ ਹਮਲਾਵਰ ਉਨ੍ਹਾਂ ਨੂੰ ਚੋਣਾਂ ਵਿੱਚ ਵਿਰੋਧ ਕਰਨ ਕਰਕੇ ਮਾਰਨ ਦੀਆਂ ਧਮਕੀਆਂ ਦੇ ਰਹੇ ਸਨ। ਉਸ ਨੇ ਦੋਸ਼ ਲਗਾਇਆ ਕਿ ਪੰਚਾਇਤੀ ਚੋਣਾਂ ਦੌਰਾਨ ਸਰਬਜੀਤ ਸਿੰਘ ਨਾਲ ਉਨ੍ਹਾਂ ਦੀ ਕਹਾ-ਸੁਣੀ ਹੋ ਗਈ ਸੀ, ਜਿਸ ਕਰਕੇ ਉਸ ਉਨ੍ਹਾਂ ‘ਤੇ ਹਮਲਾ ਕੀਤਾ ਗਿਆ।