Sardool Sikandar on his last journey : ਸਰਦੂਲ ਸਿਕੰਦਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸਪੁਰਦ-ਏ-ਖਾਕ ਕੀਤਾ ਜਾ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਸਰਦੂਲ ਸਿਕੰਦਰ ਦਾ ਬੀਤੇ ਦਿਨ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਸੀ । ਉਹਨਾਂ ਦਾ ਪਿਛਲੇ ਡੇਢ ਮਹੀਨੇ ਤੋਂ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ । ਖ਼ਬਰਾਂ ਦੀ ਮੰਨੀਏ ਤਾਂ ਸਰਦੂਲ ਸਿਕੰਦਰ ਦਿਲ, ਗੁਰਦੇ ਤੇ ਸ਼ੂਗਰ ਦੇ ਰੋਗ ਤੋਂ ਪੀੜਤ ਸਨ ।
ਉਹਨਾਂ ਦੇ ਪਰਿਵਾਰ ਦੀ ਗੱਲ ਕੀਤੀ ਜਾਵੇ ਤਾਂ 15 ਜਨਵਰੀ 1961 ਨੂੰ ਪਿੰਡ ਖੇੜੀ ਨੌਧ ਸਿੰਘ ਵਿੱਚ ਉੱਘੇ ਤਬਲਾਵਾਦਕ ਸਾਗਰ ਮਸਤਾਨਾ ਦੇ ਘਰ ਜਨਮੇ ਸਰਦੂਲ ਨੂੰ ਗਾਇਕੀ ਵਿਰਾਸਤ ਵਿੱਚ ਮਿਲੀ ਸੀ । ਉਹਨਾਂ ਦੇ ਦਾਦੇ ਪੜਦਾਦੇ ਪਟਿਆਲਾ ਦੇ ਸੰਗੀਤ ਘਰਾਣੇ ਨਾਲ ਸਬੰਧ ਰੱਖਦੇ ਸਨ ।ਉਹਨਾਂ ਦੀ ਪਹਿਲੀ ਕੈਸੇਟ ‘ਰੋਡਵੇਜ਼ ਦੀ ਲਾਰੀ’ ਕਾਫ਼ੀ ਮਕਬੂਲ ਹੋਈ ਸੀ ਜਦੋਂ ਕਿ ਸਭ ਤੋਂ ਵੱਧ ਵਿਕਣ ਵਾਲੀ ਕੈਸੇਟ 1991 ਵਿੱਚ ਆਈ ‘ਹੁਸਨਾਂ ਦੇ ਮਾਲਕੋ’ ਸੀ ।
ਇਸ ਤੋਂ ਇਲਾਵਾ ਅਮਰ ਨੂਰੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਰੱਬ ਨੂੰ ਕਹਿੰਦੀ ਨਜ਼ਰ ਆ ਰਹੀ ਹੈ ਕਿ ਤੂੰ ਮੁਰਦਿਆਂ ‘ਚ ਜਾਨ ਪਾ ਦਿੰਦਾ ਹੈ ਹੁਣ ਆਪਣੀ ਤਾਕਤ ਵਿਖਾ। ਉਨ੍ਹਾਂ ਦਾ ਇਹ ਦੁੱਖ ਜਰਿਆ ਨਹੀਂ ਜਾ ਰਿਹਾ ।ਗੁਰਲੇਜ ਅਖਤਰ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ‘ਹਜੇ ਨਹੀਂ ਸੀ ਬਣਦਾ ਤੁਹਾਡਾ ਜਾਣਾ ਭਾਜੀ, ਹਜੇ ਤਾਂ ਬਹੁਤ ਕੁਝ ਕਰਨਾ ਸੀ ਤੁਸੀਂ, ਕਿਉਂ ਏਨੀਂ ਥੋੜੀ ਉਮਰ ਲਿਖਾ ਕੇ ਆਏ ਤੁਸੀਂ। ਮਿਸ ਯੂ ਸੋ ਮੱਚ ਭਾਜੀ’।