Youth farmers day : ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ, ਅਤੇ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਅੱਜ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਅੰਦੋਲਨ 93 ਵੇਂ ਦਿਨ ਵੀ ਜਾਰੀ ਹੈ। ਜਿੱਥੇ ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ‘ਤੇ ਡਟੇ ਹੋਏ ਹਨ ਤਾਂ ਉੱਥੇ ਹੀ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ। ਇਸ ਦੌਰਾਨ ਅੱਜ ਕਿਸਾਨ ‘ਯੁਵਾ ਕਿਸਾਨ ਦਿਵਸ’ ਮਨਾਉਣਗੇ। ਲਗਾਤਰ ਤਿੰਨ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ ਨੌਜਵਾਨਾਂ ਦੇ ਯੋਗਦਾਨ ਨੂੰ ਦੇਖਦਿਆਂ ਅੱਜ ‘ਨੌਜਵਾਨ ਕਿਸਾਨ ਦਿਵਸ‘ ਮਨਾਇਆ ਜਾ ਰਿਹਾ ਹੈ। ਅੱਜ ਦੇ ਦਿਨ ਨੌਜਵਾਨਾਂ ਵਲੋਂ ਹੀ ਸੰਯੁਕਤ ਕਿਸਾਨ ਮੋਰਚੇ ਦੇ ਸਾਰੇ ਮੰਚ ਚਲਾਏ ਜਾਣਗੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ 23 ਫਰਵਰੀ ਨੂੰ ਕਿਸਾਨਾਂ ਵਲੋਂ ਪੱਗੜੀ ਸੰਭਾਲ ਦਿਵਸ ਵੀ ਮਨਾਇਆ ਗਿਆ ਸੀ। ਪੱਗੜੀ ਸੰਭਾਲ ਦਿਵਸ ਵਿੱਚ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰ ਵੀ ਪੁੱਜੇ ਸਨ। ਇਸੇ ਦੌਰਾਨ ਕਿਸਾਨ ਅੰਦੋਲਨ ਦੇ ਹੱਕ ਵਿੱਚ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਵੱਲੋਂ ਇੱਕ ਵੱਡਾ ਐਲਾਨ ਵੀ ਕੀਤਾ ਗਿਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 23 ਮਾਰਚ ਤੋਂ ਕਿਸਾਨਾਂ ਨਾਲ ਮਰਨ ਵਰਤ ’ਤੇ ਬੈਠਣਗੇ।
ਇਹ ਵੀ ਦੇਖੋ : ”ਤੇਰੇ ਕੋਲੋਂ ਯਾਰਾ ਸਾਨੂੰ ਇਹੋ ਜਿਹੀ ਉਂਮੀਦ ਨਹੀਂ ਸੀ” ਸੁਰਿੰਦਰ ਛਿੰਦਾ ਦਾ ਛਲਕਿਆ ਦਰਦ