A man in Amritsar commit suicide: ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿਥੇ ਵਿਅਕਤੀ ਨੇ ਆਪਣੀ ਪਤਨੀ ਅਤੇ ਧੀ ਦਾ ਕਤਲ ਕਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ। ਮਾਮਲਾ ਕਸਬਾ ਚੌਕ ਮਹਿਤਾ ਦਾ ਹੈ। ਇਥੋਂ ਦੇ ਖੇਤੀਬਾੜੀ ਵਿਭਾਗ ਵਿੱਚ ਤਾਇਨਾਤ ਕਰਮਚਾਰੀ ਨੇ ਵੀਰਵਾਰ ਦੀ ਰਾਤ ਨੂੰ ਧੀ ਅਤੇ ਪਤਨੀ ਦੀ ਹੱਤਿਆ ਕਰ ਦਿੱਤੀ ਅਤੇ ਬਾਅਦ ਵਿੱਚ ਖੁਦ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਛਾਣ ਖੁਸ਼ੀ (08), ਰੇਨੂੰ ਰਾਣੀ (28) ਅਤੇ ਮਹਿੰਦਰਾ ਪਾਲ ਸਿੰਘ (37) ਵਜੋਂ ਹੋਈ ਹੈ। ਚੌਕ ਮਹਿਤਾ ਥਾਣਾ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੂਜੇ ਪਾਸੇ, ਫੋਰੈਂਸਿਕ ਟੀਮ ਨੇ ਸਬੂਤ ਇਕੱਠੇ ਕਰਨਾ ਸ਼ੁਰੂ ਕਰ ਦਿੱਤਾ ਹੈ।
ਥਾਣਾ ਮਹਿਤਾ ਦੇ ਇੰਸਪੈਕਟਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਪਤੀ-ਪਤਨੀ ਵਿਚਾਲੇ ਝਗੜਾ ਹੋਇਆ ਸੀ। ਇਸ ਤੋਂ ਪਰੇਸ਼ਾਨ ਹੋ ਕੇ ਮਹਿੰਦਰ ਪਾਲ ਨੇ ਵੀਰਵਾਰ ਦੀ ਰਾਤ ਸੁੱਤੀ ਪਈ ਪਤਨੀ ਦਾ ਉਸਦੇ ਸਿਰ ’ਤੇ ਰਾਡ ਮਾਰ ਕੇ ਕਤਲ ਕਰ ਦਿੱਤਾ ਅਤੇ ਆਪਣੀ ਧੀ ਦਾ ਗਲਾ ਘੁੱਟ ਕੇ ਦਿੱਤਾ। ਪਤਨੀ ਅਤੇ ਧੀ ਦੇ ਕਤਲ ਤੋਂ ਬਾਅਦ ਮਹਿੰਦਰ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਕੇਸ ਉਸ ਦੇ ਪਿਤਾ ਰਾਮ ਸਿੰਘ ਦੇ ਬਿਆਨ ਦੇ ਅਧਾਰ ‘ਤੇ ਦਰਜ ਕੀਤਾ ਜਾ ਰਿਹਾ ਹੈ। ਇੰਸਪੈਕਟਰ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਸ਼ਾਮ ਕਰੀਬ ਸਾ ਸਾਢੇ ਚਾਰ ਵਜੇ ਉਸ ਸਮੇਂ ਦੱਸੀ ਗਈ ਜਦੋਂ ਇਕ ਗੁਆਂਢੀ ਨੇ ਮਹਿੰਦਰ ਸਿੰਘ ਦੇ ਘਰ ਦਾ ਦਰਵਾਜ਼ਾ ਖੜਕਾਇਆ। ਉਸਨੂੰ ਦਰਵਾਜ਼ਾ ਨਾ ਖੋਲ੍ਹਣ ’ਤੇ ਸ਼ੱਕ ਹੋਇਆ। ਬਾਅਦ ਵਿੱਚ ਆਸਪਾਸ ਦੇ ਲੋਕਾਂ ਨੂੰ ਇਸਦੀ ਸੂਚਨਾ ਦਿੱਤੀ ਗਈ।
ਲੋਕਾਂ ਨੇ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਜਦੋਂ ਪੁਲਿਸ ਘਰ ਦੇ ਮੁੱਖ ਦਰਵਾਜ਼ੇ ਨੂੰ ਤੋੜ ਕੇ ਅੰਦਰ ਗਈ ਤਾਂ ਕਮਰੇ ਵਿੱਚ ਔਰਤ ਦੀ ਲਾਸ਼ ਖੂਨ ਨਾਲ ਲਥਪਥ ਪਈ ਹੋਈ ਸੀ ਅਤੇ ਉਸਦੀ ਧੀ ਵੀ ਮਰੀ ਹੋਈ ਸੀ। ਜਦੋਂ ਦੂਜੇ ਕਮਰੇ ਦਾ ਦਰਵਾਜ਼ਾ ਖੋਲ੍ਹਿਆ ਤਾਂ ਮਹਿੰਦਰ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਪੁਲਿਸ ਨੇ ਗੁਆਂਢੀਆਂ ਦੀ ਮਦਦ ਨਾਲ ਪਰਿਵਾਰ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ। ਮਹਿੰਦਰਾ ਦੇ ਪਿਤਾ ਰਾਮ ਸਿੰਘ ਨੇ ਦੱਸਿਆ ਕਿ ਘਰ ਵਿੱਚ ਆਰਥਿਕ ਪ੍ਰੇਸ਼ਾਨੀ ਚੱਲ ਰਹੀ ਸੀ। ਇਸ ਤੋਂ ਤੰਗ ਆ ਕੇ ਉਸ ਦੇ ਪੁੱਤਰ ਮਹਿੰਦਰ ਸਿੰਘ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਉਸ ਸਮੇਂ ਰਾਮ ਸਿੰਘ ਅਤੇ ਉਸ ਦੀ ਪਤਨੀ ਲੁਧਿਆਣਾ ਕਿਸੇ ਰਿਸ਼ਤੇਦਾਰ ਨੂੰ ਮਿਲਣ ਗਏ ਹੋਏ ਸਨ।