New orders issued : ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਚੱਲ ਰਹੀਆਂ ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਨਾਂ ਬਦਲ ਦਿੱਤਾ ਗਿਆ ਹੈ। ਪ੍ਰੀ-ਪ੍ਰਾਇਮਰੀ-1 ਨੂੰ ਹੁਣ ਐਲ ਕੇ ਜੀ ਅਤੇ ਪ੍ਰੀ ਪ੍ਰਾਇਮਰੀ-2 ਨੂੰ ਯੂਕੇਜੀ ਦੇ ਨਾਂ ਨਾਲ ਜਾਣਿਆ ਜਾਵੇਗਾ। ਇਨ੍ਹਾਂ ਕਲਾਸ ਰੂਮਾਂ ਲਈ ਵਿਸ਼ੇਸ਼ ਕਮਰੇ ਬਣਾਏ ਗਏ ਹਨ। ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਨੂੰ ਪੂਰੇ ਪੰਜਾਬ ਵਿੱਚ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਇਸ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ।
ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ 2017 ਵਿੱਚ ਸ਼ੁਰੂ ਕੀਤੀਆਂ ਗਈਆਂ ਸਨ। ਤਿੰਨ ਤੋਂ ਛੇ ਸਾਲ ਦੀ ਉਮਰ ਦੇ ਬੱਚਿਆਂ ਨੂੰ ਖੇਡ ਵਿਧੀ ਦੀ ਵਰਤੋਂ ਕਰਦਿਆਂ ਪ੍ਰੀ-ਪ੍ਰਾਇਮਰੀ ਕਲਾਸਰੂਮ ਵਿਚ ਸਿਖਾਉਣ ਲਈ ਤਿਆਰ ਕੀਤਾ ਗਿਆ ਹੈ। ਇਸਦੇ ਨਾਲ, ਅਧਿਆਪਕਾਂ ਨੂੰ ਬੱਚਿਆਂ ਦੇ ਮਨੋਵਿਗਿਆਨ ਅਤੇ ਸਿਖਾਉਣ ਦੀ ਟ੍ਰੇਨਿੰਗ ਦਿੱਤੀ ਗਈ। ਇਸ ਦੇ ਨਾਲ ਹੀ ਅਧਿਆਪਕਾਂ ਨੇ ਮਾਪਿਆਂ ਨੂੰ ਉਨ੍ਹਾਂ ਦੇ ਘਰਾਂ ਜਾ ਕੇ ਵਿਦਿਆਰਥੀਆਂ ਨੂੰ ਸਕੂਲ ਨਾਲ ਜੋੜਨ ਲਈ ਪ੍ਰੇਰਿਤ ਕੀਤਾ। ਇਸ ਤੋਂ ਬਾਅਦ ਹੁਣ ਤੱਕ 3.30 ਲੱਖ ਵਿਦਿਆਰਥੀ ਪ੍ਰੀ-ਪ੍ਰਾਇਮਰੀ ਕਲਾਸਾਂ ਵਿਚ ਦਾਖਲਾ ਲੈ ਚੁੱਕੇ ਹਨ। ਸਿੱਖਿਆ ਸਕੱਤਰ ਕਿਸ਼ਨ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਕਲਾਸਰੂਮਾਂ ਦਾ ਨਾਂ ਬਦਲ ਕੇ ਮਾਪਿਆਂ ਨੂੰ ਆਕਰਸ਼ਤ ਕਰਨ ਦਾ ਫੈਸਲਾ ਲਿਆ ਗਿਆ ਸੀ। ਜਿਸ ਨਾਲ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਵਧੇਗੀ। ਹੁਣ ਪ੍ਰੀ ਪ੍ਰਾਇਮਰੀ-ਏ ਨੂੰ ਐਲ ਕੇ ਜੀ ਲੋਅਰ ਕਿੰਡਰਗਾਰਟਨ ਅਤੇ ਪ੍ਰੀ ਪ੍ਰਾਇਮਰੀ ਦੋ ਨੂੰ ਯੂਕੇਜੀ ਅਪਰ ਕਿੰਡਰਗਾਰਟਨ ਕਿਹਾ ਜਾਵੇਗਾ।
ਸਿੱਖਿਆ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਐਲਕੇਜੀ ਅਤੇ ਯੂਕੇਜੀ ਦੇ ਬੱਚਿਆਂ ਲਈ ਸਕੂਲ ਦੇ ਕਮਰਿਆਂ ਨੂੰ ਵਿਸ਼ੇਸ਼ ਤੌਰ ‘ਤੇ ਮਾਡਲ ਕਲਾਸ ਰੂਮ ਬਣਾਏ ਗਏ ਹਨ। ਬੱਚਿਆਂ ਨੂੰ ਵੱਖ-ਵੱਖ ਚੀਜ਼ਾਂ ਬਾਰੇ ਜਾਗਰੂਕ ਕਰਨ ਲਈ ਫਲੈਸ਼ ਕਾਰਡ, ਖੇਲਣ ਲਈ ਪੰਘੂੜੇ ਤੇ ਸਿਹਤ ਸੰਭਾਲ ਲਈ ਫਸਟ ਐਡ ਕਾਰਨਰ ਬਣਾਏ ਗਏ ਨਹਨ। ਕਲਾਸਰੂਮ ਨੂੰ ਇਕ ਸਮਾਰਟ ਕਲਾਸਰੂਮ ਵਿਚ ਬਦਲ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਇਨ੍ਹਾਂ ਵਿਦਿਆਰਥੀਆਂ ਲਈ ਪ੍ਰਾਜੈਕਟਾਂ ਅਤੇ ਐਲਈਡੀ ਦੇ ਪ੍ਰਬੰਧਨ ਲਈ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ ਹੈ।