Maharashtras it minister says : ਮਹਾਰਾਸ਼ਟਰ ਦੇ ਸੂਚਨਾ ਤਕਨਾਲੋਜੀ ਰਾਜ ਮੰਤਰੀ ਸਤੇਜ ਪਾਟਿਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਅਤੇ ਓਟੀਟੀ ਕੰਪਨੀਆਂ ਲਈ ਕੇਂਦਰ ਸਰਕਾਰ ਦੇ ਨਿਯਮ ਦਾ ਵਿਰੋਧ ਕਰਦਿਆਂ ਇਸ ਨੂੰ ‘ਤਾਨਾਸ਼ਾਹੀ’ ਅਤੇ ਲੋਕਤੰਤਰ ਲਈ ਖ਼ਤਰਾ ਦੱਸਿਆ ਹੈ। ਸੂਚਨਾ ਤਕਨਾਲੋਜੀ ਰਾਜ ਮੰਤਰੀ ਸਤੇਜ ਪਾਟਿਲ ਨੇ ਕਿਹਾ ਕਿ ਇਨ੍ਹਾਂ ਨਿਯਮਾਂ ਦਾ ਸਖਤ ਵਿਰੋਧ ਕਰਨ ਦੀ ਜ਼ਰੂਰਤ ਹੈ ਕਿਉਂਕਿ ਇਹ ਲੋਕਾਂ ਦੀ ਨਿੱਜਤਾ ਅਤੇ ਸੰਵਿਧਾਨ ਦੁਆਰਾ ਦਿੱਤੀ ਗਈ ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ ਹੈ। ਉਨ੍ਹਾਂ ਕਿਹਾ, “ਕੇਂਦਰ ਦੇ ਇਸ ਕਦਮ ਦਾ ਸਖ਼ਤ ਵਿਰੋਧ ਹੋਣਾ ਚਾਹੀਦਾ ਹੈ। ਅਜਿਹਾ ਤਾਨਾਸ਼ਾਹੀ ਨਿਯਮ ਇਸ ਲੋਕਤੰਤਰੀ ਦੇਸ਼ ਦੇ ਲੋਕਾਂ ਨੂੰ ਮਨਜ਼ੂਰ ਨਹੀਂ ਹੋਵੇਗਾ।”
ਪਾਟਿਲ ਨੇ ਕਿਹਾ ਕਿ ਕੁੱਝ ਨੌਕਰਸ਼ਾਹ ਇਹ ਫੈਸਲਾ ਕਰ ਰਹੇ ਹਨ ਕਿ ਕਿਸੇ ਵੀ ਮੀਡੀਆ ਪਲੇਟਫਾਰਮ ਉੱਤੇ ਕੀ ਪ੍ਰਕਾਸ਼ਤ ਕਰਨ ਦੀ ਲੋੜ ਹੈ ਅਤੇ ਕੀ ਨਹੀਂ। ਇਹ ਸਿੱਧੇ ਤੌਰ ‘ਤੇ ਭਾਰਤ ਵਿੱਚ ਪ੍ਰੈਸ ਦੀ ਆਜ਼ਾਦੀ ‘ਤੇ ਹਮਲਾ ਹੈ। ਉਨ੍ਹਾਂ ਨੇ ਕਿਹਾ, “ਅਜਿਹਾ ਹੁਕਮ ਕਾਨੂੰਨ ਦੇ ਸਾਹਮਣੇ ਨਹੀਂ ਟਿਕੇਗਾ।” ਭਾਰਤ ਸਰਕਾਰ ਨੇ ਵੀਰਵਾਰ ਨੂੰ ਸੋਸ਼ਲ ਮੀਡੀਆ ਅਤੇ ਓਟੀਟੀ ਪਲੇਟਫਾਰਮਸ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸੀ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ, ਰਵੀ ਸ਼ੰਕਰ ਪ੍ਰਸਾਦ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਸ ਬਾਰੇ ਜਾਣਕਾਰੀ ਦਿੱਤੀ ਸੀ। ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਸੀ ਕਿ ਸੋਸ਼ਲ ਮੀਡੀਆ ਪਲੇਟਫਾਰਮਸ ਦਾ ਭਾਰਤ ਵਿੱਚ ਕਾਰੋਬਾਰ ਕਰਨ ਲਈ ਸਵਾਗਤ ਹੈ, ਸਰਕਾਰ ਆਲੋਚਨਾ ਲਈ ਤਿਆਰ ਹੈ। ਪਰ ਸੋਸ਼ਲ ਮੀਡੀਆ ਦੀ ਗਲਤ ਵਰਤੋਂ ਬਾਰੇ ਵੀ ਸ਼ਿਕਾਇਤ ਦਾ ਫੋਰਮ ਮਿਲਣਾ ਚਾਹੀਦਾ ਹੈ। ਸੋਸ਼ਲ ਮੀਡੀਆ ਲਈ ਜਾਰੀ ਦਿਸ਼ਾ ਨਿਰਦੇਸ਼ਾਂ ਨੂੰ 3 ਮਹੀਨਿਆਂ ਵਿੱਚ ਲਾਗੂ ਕਰ ਦਿੱਤਾ ਜਾਵੇਗਾ।
ਇਹ ਵੀ ਦੇਖੋ : ਸਿੰਘੂ ਤਿਆਰ ਹੁੰਦੈ ‘ਗ੍ਰੀਨ ਪਾਰਕ’, ਲੱਗੂਗੀ ਅੰਗਰੇਜ਼ੀ ਘਾਹ, ਪਾਣੀ ਵਾਲੇ ਪੱਖੇ ਤੇ ਵੇਖੋ ਹੋਰ ਕੀ-ਕੀ…!