Arvind Kejriwal to address: ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦੇ ਚਲਦਿਆਂ ਕਿਸਾਨ ਆਗੂਆਂ ਵੱਲੋਂ ਵੱਖ-ਵੱਖ ਸੂਬਿਆਂ ਵਿੱਚ ਮਹਾਂਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ। ਇਸ ਵਿਚਾਲੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੇਰਠ ਵਿੱਚ ਇੱਕ ਕਿਸਾਨ ਮਹਾਂਪੰਚਾਇਤ ਕੀਤੀ ਜਾ ਰਹੀ ਹੈ । ਇਸ ਸਬੰਧੀ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਲਈ AAP ਵੱਲੋਂ ਇੱਕ ਕਿਸਾਨ ਮਹਾਂਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮਹਾਂਪੰਚਾਇਤ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸੰਜੇ ਸਿੰਘ ਅਤੇ ਭਗਵੰਤ ਮਾਨ ਸ਼ਾਮਿਲ ਹੋਣਗੇ।
ਦਰਅਸਲ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੇਰਠ ਬਾਈਪਾਸ ਵਿੱਚ ਸਥਿਤ ਕਲਚਰ ਰਿਜੋਰਟ ਵਿੱਚ ਆਯੋਜਿਤ ਕਿਸਾਨ ਮਹਾਂਪੰਚਾਇਤ ਨੂੰ ਵੀ ਸੰਬੋਧਨ ਕਰਨਗੇ। ਜਾਣਕਾਰੀ ਅਨੁਸਾਰ ਕਿਸਾਨ ਮਹਾਂਪੰਚਾਇਤ ਦੁਪਹਿਰ 3 ਵਜੇ ਸ਼ੁਰੂ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਕਿਸਾਨ ਮਹਾਪੰਚਾਇਤ ਵਿੱਚ ਕਰੀਬ ਅੱਠ ਹਜ਼ਾਰ ਲੋਕਾਂ ਦੇ ਬੈਠਣ ਦੀ ਵਿਵਸਥਾ ਕੀਤੀ ਗਈ ਹੈ। ਕੇਜਰੀਵਾਲ ਲਗਭਗ 3600 ਵਰਗ ਫੁੱਟ ਦੇ ਇੱਕ ਪਲੇਟਫਾਰਮ ਤੋਂ ਕਿਸਾਨ ਪੰਚਾਇਤ ਨੂੰ ਸੰਬੋਧਨ ਕਰਨਗੇ । ਗੌਰਤਲਬ ਹੈ ਕਿ ਆਮ ਆਦਮੀ ਪਾਰਟੀ ਜਿਸ ਨੇ ਅਗਲੇ ਸਾਲ ਯੂਪੀ ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ, ਨੇ ਕਿਸਾਨ ਮਹਾਂਪੰਚਾਇਤ ਲਈ ਪੂਰੀ ਤਿਆਰੀ ਕਰ ਲਈ ਹੈ।
ਦੱਸ ਦੇਈਏ ਕਿ ਕਿਸਾਨ ਮਹਾਂਪੰਚਾਇਤ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੁਦ ਕਿਸਾਨ ਨੇਤਾਵਾਂ ਨਾਲ ਇੱਕ ਮੀਟਿੰਗ ਕੀਤੀ ਅਤੇ ਖੇਤੀਬਾੜੀ ਕਾਨੂੰਨਾਂ ਬਾਰੇ ਵਿਚਾਰ- ਵਟਾਂਦਰੇ ਕੀਤੇ। ਇਸ ਤੋਂ ਪਹਿਲਾਂ 21 ਫਰਵਰੀ ਨੂੰ ਵੀ CM ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਵਿੱਚ ਕਿਸਾਨ ਨੇਤਾਵਾਂ ਨਾਲ ਇੱਕ ਮੀਟਿੰਗ ਕੀਤੀ ਅਤੇ ਖੇਤੀਬਾੜੀ ਨਾਲ ਜੁੜੇ ਤਿੰਨ ਕਾਨੂੰਨਾਂ ਬਾਰੇ ਵਿਸਥਾਰ ਵਿੱਚ ਵਿਚਾਰ ਕੀਤਾ ਸੀ।
ਇਹ ਵੀ ਦੇਖੋ: ਵੱਡੀ ਖ਼ਬਰ: ਪੈਟ੍ਰੋਲ ਤੋਂ ਬਾਅਦ ਹੁਣ 100 ਰੁਪਏ ਲੀਟਰ ਦੁੱਧ ਖ੍ਰੀਦਣ ਲਈ ਵੀ ਹੋ ਜਾਓ ਤਿਆਰ !