Delhi government launches: ਨਵੀਂ ਦਿੱਲੀ: ਦਿੱਲੀ ਸਰਕਾਰ ਵੱਲੋਂ ਅਗਲੇ ਛੇ ਮਹੀਨਿਆਂ ਦੇ ਅੰਦਰ ਆਪਣੇ ਕਾਰਾਂ ਦੇ ਪੂਰੇ ਬੇੜੇ ਨੂੰ ਇਲੈਕਟ੍ਰਿਕ ਵਾਹਨਾਂ ਵਿੱਚ ਤਬਦੀਲ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸਰਕਾਰ ਵੱਲੋਂ ਉਮੀਦ ਜਤਾਈ ਗਈ ਹੈ ਕਿ ਉਨ੍ਹਾਂ ਦਾ ਇਹ ਫੈਸਲਾ ਦੇਸ਼ ਅਤੇ ਦੁਨੀਆ ਦੇ ਹੋਰ ਸ਼ਹਿਰਾਂ ਨੂੰ ਪ੍ਰਦੂਸ਼ਣ ਅਤੇ ਮੌਸਮ ਤਬਦੀਲੀ ਵਰਗੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਪ੍ਰੇਰਿਤ ਕਰੇਗਾ ।
ਦਰਅਸਲ, ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਵੱਲੋਂ ਇਲੈਕਟ੍ਰਿਕ ਵਾਹਨਾਂ ਲਈ ਦਿੱਲੀ ਵਿੱਚ ਹਰੇਕ ਨੂੰ ਉਤਸ਼ਾਹਿਤ ਕਰਨ ਲਈ Switch Delhi campaign ਦੀ ਸ਼ੁਰੂਆਤ ਕੀਤੀ ਗਈ ਹੈ । ਇਸ ਬਾਰੇ ਕੈਲਾਸ਼ ਗਹਿਲੋਤ ਨੇ ਕਿਹਾ ਕਿ ਇਸ ਦੀ ਸ਼ੁਰੂਆਤ ਵੱਧ ਤੋਂ ਵੱਧ ਦਿੱਲੀ ਵਾਸੀਆਂ ਨੂੰ EV ਨੀਤੀ ਦਾ ਹਿੱਸਾ ਬਣਨ ਲਈ ਉਤਸ਼ਾਹਿਤ ਕਰਨ ਅਤੇ ਦਿੱਲੀ ਨੂੰ ਭਾਰਤ ਦੀ EV ਰਾਜਧਾਨੀ ਬਣਾਉਣ ਵਿਚ ਸਹਾਇਤਾ ਲਈ ਕੀਤੀ ਗਈ ਹੈ। ਇਸ ਤੋਂ ਇਲਾਵਾ ਗਹਿਲੋਤ ਨੇ ਦਾਅਵਾ ਕੀਤਾ ਕਿ EV ਨੀਤੀ ਤਹਿਤ ਦੇਸ਼ ਨੂੰ ਦਿੱਲੀ ਵਿੱਚ ਸਭ ਤੋਂ ਵੱਧ ਸਬਸਿਡੀ ਦਿੱਤੀ ਜਾਂਦੀ ਹੈ। ਜਿਸ ਵਿੱਚ1.5 ਲੱਖ ਸਬਸਿਡੀ, ਰਜਿਸਟਰੀਕਰਣ ਅਤੇ ਸੜਕ ਟੈਕਸ ਤੋਂ ਛੋਟ ਸ਼ਾਮਿਲ ਹੈ।
ਦੱਸ ਦੇਈਏ ਕਿ ਦਿੱਲੀ ਸਰਕਾਰ ਕੋਲ 2000 ਤੋਂ ਵੱਧ ਕਾਰਾਂ ਹਨ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਨਿੱਜੀ ਵਾਹਨਾਂ ਦੇ ਮਾਲਕਾਂ ਨੂੰ ਅਗਲੇ ਤਿੰਨ ਸਾਲਾਂ ਦੌਰਾਨ ਆਪਣੇ ਵਾਹਨਾਂ ਨੂੰ ਇਲੈਕਟ੍ਰਿਕ ਵਾਹਨਾਂ ਵਿੱਚ ਤਬਦੀਲ ਕਰਨ ਅਤੇ ਉਨ੍ਹਾਂ ਦੇ ਕੈਂਪਸ ਵਿੱਚ ਚਾਰਜਿੰਗ ਪੁਆਇੰਟ ਸਥਾਪਿਤ ਕਰਨ ਲਈ ਉਤਸ਼ਾਹਿਤ ਕਰਨ ਲਈ ਇਸ ਮੁਹਿੰਮ ਦੀ ਸ਼ੁਰੂਆਤ ਦਾ ਐਲਾਨ ਕੀਤਾ।
ਉੱਥੇ ਹੀ ਦੂਜੇ ਪਾਸੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਇੱਕ ਟਵੀਟ ਕੀਤਾ ਗਿਆ। ਜਿਸ ਵਿੱਚ ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਇਹ ਇਤਿਹਾਸਕ ਹੈ! ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਿੱਲੀ ਨੂੰ ‘ਇਲੈਕਟ੍ਰਿਕ ਵਾਹਨਾਂ ਦੀ ਰਾਜਧਾਨੀ’ ਬਣਾਉਣ ਦੇ ਸੁਪਨੇ ਤੋਂ ਪ੍ਰੇਰਿਤ, ਦਿੱਲੀ ਸਰਕਾਰ ਅੱਜ ਨਾ ਸਿਰਫ ਭਾਰਤ ਵਿਚ ਸਗੋਂ ਪੂਰੀ ਦੁਨੀਆ ਵਿੱਚ ਆਪਣੀ ਪੂਰੀ ਕਾਰਾਂ ਦੇ ਬੇੜੇ ਨੂੰ ਇਲਕਟ੍ਰਿਕ ਕਾਰ ਵਿਚ ਤਬਦੀਲ ਕਰਨ ਵਾਲੀ ਦੁਨੀਆ ਦੀ ਪਹਿਲੀ ਸਰਕਾਰ ਬਣ ਗਈ ਹੈ ।
ਇਹ ਵੀ ਦੇਖੋ: ਵੱਡੀ ਖ਼ਬਰ: ਪੈਟ੍ਰੋਲ ਤੋਂ ਬਾਅਦ ਹੁਣ 100 ਰੁਪਏ ਲੀਟਰ ਦੁੱਧ ਖ੍ਰੀਦਣ ਲਈ ਵੀ ਹੋ ਜਾਓ ਤਿਆਰ !