Punjab Police cracks down : ਚੰਡੀਗੜ੍ਹ : ਪੰਜਾਬ ਪੁਲਿਸ ਨੇ ਸੂਬੇ ਵਿੱਚ ਨਸ਼ਾ ਸਮੱਗਲਰਾਂ ਖਿਲਾਫ ਜੰਗ ਨੂੰ ਹੋਰ ਤੇਜ਼ ਕਰਦਿਆਂ ਇੱਕ ਵਿਸ਼ੇਸ਼ ਡਰੱਗ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਅਧੀਨ ਪਿਛਲੇ ਤਿੰਨ ਦਿਨਾਂ ਵਿੱਚ 392 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸੂਬੇ ਭਰ ਵਿੱਚ ਐਨਡੀਪੀਐਸ ਐਕਟ ਤਹਿਤ 283 ਮਾਮਲੇ ਦਰਜ ਕੀਤੇ ਗਏ ਹਨ। ਇਹ ਮੁਹਿੰਮ 25 ਫਰਵਰੀ ਤੋਂ ਇੱਕ ਹਫਤੇ ਲਈ ਸ਼ੁਰੂ ਕੀਤੀ ਗਈ ਹੈ।
ਡੀਜੀਪੀ ਦਿਨਕਰ ਗੁਪਤਾ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਤਹਿਤ ਪੁਲਿਸ ਨੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿਚ ਨਾਕਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਉਣ ਤੋਂ ਬਾਅਦ ਹੈਰੋਇਨ ਦੇ ਨਾਲ-ਨਾਲ ਹੋਰ ਨਸ਼ੇ ਵੀ ਬਰਾਮਦ ਕੀਤੇ ਹਨ। ਇਨ੍ਹਾਂ ਤਿੰਨ ਦਿਨਾਂ ਦੌਰਾਨ ਐਨਡੀਪੀਐਸ ਦੇ 15 ਐਲਾਣੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੰਜਾਬ ਪੁਲਿਸ 1.39 ਕਿਲੋ ਹੈਰੋਇਨ ਅਤੇ ਵੱਡੀ ਗਿਣਤੀ ਵਿਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਨ੍ਹਾਂ ਵਿੱਚ ਤਰਨਤਾਰਨ ਦਾ ਕਾਬੂ ਕੀਤਾ ਨਸ਼ਾ ਸਪਲਾਈ ਕਰਨ ਵਾਲਾ ਇਸ ਦੇ ਲਈ ਜ਼ਿਆਦਾਤਰ ਚੋਰੀ ਕੀਤੇ ਮੋਟਰਸਾਈਕਲ ਜਾਂ ਮੋਬਾਈਲ ਫੋਨਾਂ ਦੀ ਵਰਤੋਂ ਕਰਦਾ ਸੀ। ਇਸੇ ਤਰ੍ਹਾਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 89 ਲੱਖ ਰੁਪਏ ਦੀ ਨਸ਼ੀਲਾ ਪਦਾਰਥ ਬਰਾਮਦ ਕਰਨ ਤੋਂ ਇਲਾਵਾ ਇੱਕ ਪਿਸਤੌਲ ਅਤੇ 25 ਕਾਰਤੂਸ ਬਰਾਮਦ ਕੀਤੋ ਹਨ, ਜਦੋਂਕਿ ਜਲੰਧਰ ਕਮਿਸ਼ਨਰੇਟ ਪੁਲਿਸ ਨੇ 6.23 ਕਿਲੋਗ੍ਰਾਮ ਅਫੀਮ, 4.50 ਕੁਇੰਟਲ ਭੁੱਕੀ, 237 ਗ੍ਰਾਮ ਹੈਰੋਇਨ ਅਤੇ 4.7 ਕਿਲੋਗ੍ਰਾਮ ਗਾਂਜਾ ਬਰਾਮਦ ਕੀਤਾ ਹੈ।