In Sangrur farmers : ਸੰਗਰੂਰ ਦੇ ਡੀ. ਸੀ. ਕੰਪਲੈਕਸ ਵਿਖੇ ਬਣੀ ਟੈਂਕੀ ‘ਤੇ ਕਿਸਾਨ ਵਿਰੋਧ ਪ੍ਰਦਰਸ਼ਨ ਕਰਦੇ ਨਜ਼ਰ ਆਏ। ਉਨ੍ਹਾਂ ਵੱਲੋਂ ਗੰਨੇ ਦੇ ਬਕਾਇਆ 18 ਕਰੋੜ ਦੀ ਬਕਾਇਆ ਰਾਸ਼ੀ ਦੀ ਮੰਗ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਗੰਨਾ ਮਿੱਲ ਵੱਲੋਂ ਕਿਸਾਨਾਂ ਦੀ ਬਕਾਇਆ ਰਕਮ ਜਾਰੀ ਨਹੀਂ ਕੀਤੀ ਜਾ ਰਹੀ ਹੈ। ਇਸ ਲਈ ਕਿਸਾਨ ਆਗੂਆਂ ਵੱਲੋਂ ਰੋਸ ਜ਼ਾਹਿਰ ਕੀਤਾ ਗਿਆ ਹੈ।
28 ਦਸੰਬਰ 2020 ਤੋਂ ਲੈ ਕੇ 26 ਜਨਵਰੀ 2021 ਤੱਕ 18 ਕਰੋੜ ਰੁਪਏ ਦੀ ਰਕਮ ਬਕਾਇਆ ਹੈ, ਜਿਸ ਦਾ ਭੁਗਤਾਨ ਅਜੇ ਤੱਕ ਨਹੀਂ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਕਈ ਵਾਰ ਪ੍ਰਦਰਸ਼ਨ ਕੀਤੇ ਗਏ, ਵਿਰੋਧ ਕੀਤਾ ਗਿਆ, ਸ਼ਿਕਾਇਤਾਂ ਵੀ ਕੀਤੀਆਂ ਗਈਆਂ ਪਰ ਪ੍ਰਸ਼ਾਸਨ ਵੱਲੋਂ ਇਸ ਨੂੰ ਲੈ ਕੇ ਕੋਈ ਕਦਮ ਨਹੀਂ ਚੁੱਕਿਆ ਗਿਆ। ਇਸੇ ਤਹਿਤ ਉਨ੍ਹਾਂ ਵੱਲੋਂ ਸੰਗਰੂਰ ਵਿਖੇ ਪਾਣੀ ਦੀ ਟੈਂਕੀ ‘ਤੇ ਚੜ੍ਹ ਕੇ ਆਪਣਾ ਵਿਰੋਧ ਪ੍ਰਦਰਸ਼ਨ ਪ੍ਰਗਟਾਇਆ ਗਿਆ।
ਇੱਕ ਕਿਸਾਨ ਆਗੂ ਨੇ ਦੱਸਿਆ ਕਿ ਸਾਡੇ ਵੱਲੋਂ ਵਾਰ-ਵਾਰ ਬਕਾਇਆ ਰਕਮ ਦੀ ਮੰਗ ਕੀਤੀ ਜਾ ਰਹੀ ਹੈ ਇਸ ‘ਤੇ ਕਿਸਾਨ ਆਗੂ ਨੇ ਦੱਸਿਆ ਕਿ ਡੀ. ਸੀ. ਸਾਹਿਬ ਵੱਲੋਂ ਉਨ੍ਹਾਂ ਦੀ ਸਮੱਸਿਆ ਵੱਲ ਕੋਈ ਗੌਰ ਨਹੀਂ ਕੀਤਾ ਗਿਆ। ਇੰਝ ਲੱਗਦਾ ਹੈ ਕਿ ਇਸ ਪਿੱਛੇ ਵੱਡੇ ਕਾਰਪੋਰੇਟਾਂ ਦਾ ਵੀ ਹੱਥ ਹੈ।