Prashant Kishor to get : ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਥੇ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਗਿਆ ਹੈ। ਮੁੱਖ ਮੰਤਰੀ ਦਫਤਰ ਦੀ ਤਰਫੋਂ ਇਹ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਪ੍ਰਸ਼ਾਂਤ ਕਿਸ਼ੋਰ ਟੋਕਨ ਮਨੀ ਵਜੋਂ ਸਿਰਫ 1 ਰੁਪਏ ਦੀ ਤਨਖਾਹ ਲੈਣਗੇ। ਹਾਲਾਂਕਿ, ਉਨ੍ਹਾਂ ਨੂੰ ਬੰਗਲਾ, ਦਫਤਰ, ਟੈਲੀਫੋਨ ਸਮੇਤ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ।
ਸੀਐਮਓ ਵੱਲੋਂ ਜਾਰੀ ਕੀਤੀਆਂ ਗਈਆਂ ਸੇਵਾਵਾਂ ਦੀਆਂ ਸ਼ਰਤਾਂ ਵਿਚ ਕਿਹਾ ਗਿਆ ਹੈ ਕਿ ਪ੍ਰਸ਼ਾਂਤ ਕਿਸ਼ੋਰ ਦਾ ਕਾਰਜਕਾਲ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਮਰਿੰਦਰ ਸਿੰਘ ਦੇ ਕਾਰਜਕਾਲ ਦੇ ਬਰਾਬਰ ਹੋਵੇਗਾ। ਉਨ੍ਹਾਂ ਨੂੰ ਇੱਕ ਪ੍ਰਾਈਵੇਟ ਸੈਕਟਰੀ, ਇੱਕ ਨਿੱਜੀ ਸਹਾਇਕ, ਇੱਕ ਡਾਟਾ ਐਂਟਰੀ ਅਪਰੇਟਰ, ਇੱਕ ਕਲਰਕ ਅਤੇ ਦੋ ਚਪੜਾਸੀ ਦਿੱਤੇ ਜਾਣਗੇ। ਉਨ੍ਹਾਂ ਕੈਬਨਿਟ ਮੰਤਰੀ ਨੂੰ ਮਿਲਣ ਵਾਲਾ ਬੰਗਲਾ ਦਿੱਤਾ ਜਾਵੇਗਾ। ਦਫਤਰ ਅਤੇ ਕੈਂਪ ਆਫਿਸ/ ਨਿਵਾਸ ਵਿੱਚ ਲੈਂਡਲਾਈਨ ਫੋਨ ਤੋਂ ਇਲਾਵਾ, ਮੋਬਾਈਲ ਫੋਨ ਦਾ ਖਰਚਾ ਵੀ ਚੁੱਕਿਆ ਜਾਵੇਗਾ, ਜਿਸ ਦੀ ਕੋਈ ਲਿਮਿਟ ਨਹੀਂ ਹੋਵੇਗੀ। ਰਾਜ ਟਰਾਂਸਪੋਰਟ ਕਮਿਸ਼ਨਰ ਦੁਆਰਾ ਉਨ੍ਹਾਂ ਨੂੰ ਟਰਾਂਸਪੋਰਟ ਸਹੂਲਤ ਵੀ ਪ੍ਰਦਾਨ ਕੀਤੀ ਜਾਏਗੀ। ਉਹ ਕੈਬਨਿਟ ਮੰਤਰੀ ਨੂੰ ਮਿਲਣ ਵਾਲੀ ਟ੍ਰੈਵਲ ਸਹੂਲਤ ਦਾ ਲਾਭ ਲੈ ਸਕਣਗੇ। ਹਾਸਪਿਟੈਲਿਟੀ ਦੇ ਨਾਮ ‘ਤੇ 5 ਹਜ਼ਾਰ ਰੁਪਏ ਤੱਕ ਖਰਚ ਕਰ ਸਕਦੇ ਹਨ। ਕੈਬਨਿਟ ਮੰਤਰੀ ਨੂੰ ਮਿਲਣ ਵਾਲੀਆਂ ਡਾਕਟਰੀ ਸਹੂਲਤਾਂ ਵੀ ਉਨ੍ਹਾਂ ਨੂੰ ਉਪਲਬਧ ਹੋਣਗੀਆਂ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਮੁੱਖ ਸਲਾਹਕਾਰ ਬਣਾਉਣ ਦੀ ਜਾਣਕਾਰੀ ਦਿੱਤੀ। ਅਮਰਿੰਦਰ ਸਿੰਘ ਨੇ ਟਵੀਟ ਕੀਤਾ, “ਇਹ ਕਹਿ ਕੇ ਖ਼ੁਸ਼ੀ ਹੋਈ ਕਿ ਪ੍ਰਸ਼ਾਂਤ ਕਿਸ਼ੋਰ ਮੇਰੇ ਨਾਲ ਮੁੱਖ ਸਲਾਹਕਾਰ ਵਜੋਂ ਸ਼ਾਮਲ ਹੋਏ ਹਨ। ਮੈਨੂੰ ਉਮੀਦ ਹੈ ਕਿ ਮੈਂ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਾਂਗਾ। ”