Kajal Nishad arrives at a farmers’ dharna : ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਤਿੰਨ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹਨ। ਕਿਸਾਨਾਂ ਨੂੰ ਹਰ ਵਰਗ ਦਾ ਪੂਰਾ ਸਮਰਥਨ ਮਿਲ ਰਿਹਾ ਹੈ। ਦੇਸ਼ ਭਰ ਦੇ ਕਲਾਕਾਰ ਕਿਸਾਨਾਂ ਦੇ ਮੰਚ ਤੇ ਪਹੁੰਚ ਕੇ ਉਹਨਾਂ ਨੂੰ ਆਪਣਾ ਸਮਰਥਨ ਦੇ ਰਹੇ ਹਨ । ਬੀਤੇ ਦਿਨ ਕਿਸਾਨਾਂ ਦਾ ਸਮਰਥਨ ਕਰਨ ਲਈ ਟੀਵੀ ਅਦਾਕਾਰਾ ਕਾਜਲ ਨਿਸ਼ਾਦ ਦਿੱਲੀ ਪਹੁੰਚੀ ।
ਉਹਨਾਂ ਨੇ ਕਿਸਾਨਾਂ ਦੇ ਮੰਚ ਤੋਂ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਕਾਰ ਕਿਸਾਨਾਂ ਦੇ ਸਬਰ ਨੂੰ ਨਾ ਪਰਖੇ ਕਿਉਂਕਿ ਕਿਸਾਨਾਂ ਦਾ ਅੰਦੋਲਨ ਜਿਨ੍ਹਾ ਲੰਮਾ ਹੁੰਦਾ ਜਾ ਰਿਹਾ ਹੈ ਕਾਰਵਾਂ ਓਨਾਂ ਹੀ ਵੱਡਾ ਹੁੰਦਾ ਜਾ ਰਿਹਾ ਹੈ । ਇਸ ਮੌਕੇ ਉਹਨਾਂ ਨੇ ਗੋਦੀ ਮੀਡੀਆ ਨੂੰ ਵੀ ਨਿਸ਼ਾਨੇ ’ਤੇ ਲਿਆ । ਉਹਨਾਂ ਨੇ ਕਿਹਾ ਕਿ ਕਿਸਾਨ ਹੀ ਦੇਸ਼ ਨੂੰ ਤਾਨਾਸ਼ਾਹ ਸਰਕਾਰ ਤੋਂ ਛੁਟਕਾਰਾ ਦਿਵਾਉਣਗੇ । ਉਹਨਾਂ ਨੇ ਕਿਹਾ ਕਿ ਸਰਕਾਰ ਕਦੇ ਕਿਸਾਨਾਂ ਨੂੰ ਅੱਤਵਾਦੀ ਕਹਿੰਦੀ ਹੈ ਤੇ ਕਦੇ ਖਾਲਿਸਤਾਨੀ ਪਰ ਅੱਜ ਤੱਕ ਸਰਕਾਰ ਇਹ ਨਹੀਂ ਦੱਸ ਸਕੀ ਕਿ ਇਹਨਾਂ ਖੇਤੀ ਕਾਨੂੰਨਾਂ ਵਿੱਚ ਅਜਿਹਾ ਕੀ ਹੈ ਜਿਸ ਨੂੰ ਉਹ ਵਾਪਿਸ ਨਹੀਂ ਲੈ ਸਕਦੀ ।
ਦੱਸ ਦੇਈਏ ਕਿਸਾਨ ਪਿਛਲੇ ਕੁੱਝ ਮਹੀਨਿਆਂ ਤੋਂ ਦਿੱਲੀ ਲਗਾਤਾਰ ਧਾਰਨਾ ਪ੍ਰਦਰਸ਼ਨ ਤੇ ਬੈਠੇ ਹੋਏ ਹਨ। ਕੇਂਦਰ ਵੱਲੋਂ ਪਾਸ ਕੀਤੇ ਗਏ ਕਨੂਨ ਦੇ ਖਿਲਾਫ ਲਗਾਤਾਰ ਕਿਸਾਨਾਂ ਦਾ ਸ਼ਾਂਤਮਈ ਧਾਰਨਾ ਪ੍ਰਦਰਸ਼ਨ ਜਾਰੀ ਹੈ । ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਇਸ ਅੰਦੋਲਨ ਨੂੰ ਅਸੀਂ ਇਸ ਤਰਾਂ ਹੀ ਸ਼ਾਂਤਮਈ ਢੰਗ ਨਾਲ ਜਾਰੀ ਰੱਖਾਂਗੇ। ਕਿਸਾਨਾਂ ਦੇ ਇਸ ਅੰਦੋਲਨ ਨੂੰ ਪੋਲੀਵੁਡ ਦੇ ਬਹੁਤ ਸਾਰੇ ਅਦਕਾਰਾ ਵੱਲੋਂ ਸਪੋਰਟ ਕੀਤਾ ਜਾ ਰਿਹਾ ਹੈ ਤੇ ਬੋਲੀਵੁਡ ਦੇ ਵੀ ਬਹੁਤ ਸਾਰੇ ਅਦਾਕਾਰ ਕਿਸਾਨਾਂ ਨੂੰ ਸੁਪੋਰਟ ਕਰ ਰਹੇ ਹਨ।