The Punjab Government : ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਦੇ ਚੇਅਰਮੈਨ ਰਮਨ ਬਹਿਲ ਦੀ ਮਿਆਦ 28 ਮਾਰਚ, 2021 ਤੋਂ ਅਗਲੇ ਦੋ ਸਾਲਾਂ ਲਈ ਵਧਾ ਦਿੱਤੀ ਹੈ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬਹਿਲ ਦੇ ਵਾਧੇ ਬਾਰੇ ਨੋਟੀਫਿਕੇਸ਼ਨ ਪਹਿਲਾਂ ਹੀ ਕਰਮਚਾਰੀ ਵਿਭਾਗ ਦੁਆਰਾ ਜਾਰੀ ਕੀਤਾ ਜਾ ਚੁੱਕਾ ਹੈ। ਸਾਬਕਾ ਮੰਤਰੀ ਸਵਰਗੀ ਸ੍ਰੀ ਖੁਸ਼ਹਲ ਬਹਿਲ ਦਾ ਪੁੱਤਰ ਬਹਿਲ ਪੇਸ਼ੇ ਤੋਂ ਵਕੀਲ ਹੈ। ਉਹ 2008 ਤੋਂ 2012 ਤੱਕ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸੈਨੇਟ ਦੇ ਮੈਂਬਰ ਵੀ ਰਹਿ ਚੁੱਕੇ ਹਨ।

ਉਨ੍ਹਾਂ ਨੇ 2004 ਤੋਂ 2006 ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸੈਨੇਟ ਮੈਂਬਰ ਵਜੋਂ ਕੰਮ ਕੀਤਾ, ਇਸ ਤੋਂ ਇਲਾਵਾ ਇੱਕ ਸਾਲ ਜੀ.ਐਨ.ਡੀ.ਯੂ. ਦੇ ਸਿੰਡੀਕੇਟ ਮੈਂਬਰ ਵੀ ਰਹੇ। ਬਹਿਲ ਬੇਅੰਤ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੋਲੋਜੀ, ਗੁਰਦਾਸਪੁਰ ਦੇ ਬੋਰਡ ਆਫ਼ ਡਾਇਰੈਕਟਰਜ਼ ਵਿਚ ਵੀ ਰਹਿ ਚੁੱਕੇ ਹਨ ਅਤੇ ਸਰਹੱਦੀ ਖੇਤਰ ਦੀਆਂ ਵਿਦਿਅਕ ਲੋੜਾਂ ਦੀ ਪੂਰਤੀ ਲਈ ਗੁਰਦਾਸਪੁਰ ਐਜੂਕੇਸ਼ਨ ਸੁਸਾਇਟੀ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।






















