The Punjab Cabinet : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਕੈਬਨਿਟ ਦੀ ਮੀਟਿੰਗ ਹੁਣ 4 ਮਾਰਚ ਦਿਨ ਵੀਰਵਾਰ ਨੂੰ ਸੱਦੀ ਗਈ ਹੈ। ਪਹਿਲਾਂ ਇਹ ਮੀਟਿੰਗ 5 ਮਾਰਚ ਨੂੰ ਸੱਦੀ ਗਈ ਸੀ। ਇਹ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਸ਼ਾਮ 5 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਹੀ ਹੋਵੇਗੀ। ਹਾਲਾਂਕਿ ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਪੰਜਾਬ ਵਿੱਚ ਬਜਟ ਸੈਸ਼ਨ ਦੀ ਕਾਰਵਾਈ ਵੀਰਵਾਰ ਨੂੰ 10 ਵਜੇ ਸ਼ੁਰੂ ਹੋਣੀ ਹੈ ਅਤੇ ਇਸ ਤੋਂ ਪਹਿਲਾਂ ਹੀ ਮੁੱਖ ਮੰਤਰੀ ਨੇ ਕੈਬਨਿਟ ਦੀ ਮੀਟਿੰਗ ਸੱਦੀ ਹੈ।
ਪੰਜਾਬ ਸਰਕਾਰ ਵੱਲੋਂ ਇਸ ਸੰਬੰਧੀ ਜਾਰੀ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਵੀ ਵਿਭਾਗ ਦਾ ਆਰਡੀਨੈਂਸ ਜਿਸ ਨੂੰ ਬਿੱਲ ਵਿੱਚ ਤਬਦੀਲ ਕਰਨ ਦੀ ਲੋੜ ਹੈ ਤਾਂ ਉਸ ਸੰਬੰਧੀ ਅਤੇ ਇਸ ਤੋਂ ਇਲਾਵਾ ਜੇਕਰ ਕਿਸੇ ਵੀ ਵਿਭਾਗ ਵੱਲੋਂ ਕੋਈ ਪੇਸ਼ ਕੀਤਾ ਜਾਣਾ ਹੈ ਤਾਂ ਉਸ ਸੰਬੰਧੀ ਲੋੜੀਂਦੀ ਕਾਰਵਾਈ ਕਰਨ ਤੋਂ ਬਾਅਦ ਮੈਮੋਰੰਡਮ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸ਼ਾਖਾ) ਨੂੰ ਭੇਜਣ ਦੀ ਖੇਚਲ ਕੀਤੀ ਜਾਵੇ, ਤਾਂ ਜੋ ਇਸ ਨੂੰ ਵੀਰਵਾਰ ਨੂੰ ਹੋਣ ਵਾਲੀ ਕੈਬਨਿਟ ਦੀ ਮੀਟਿੰਗ ਵਿੱਚ ਪੇਸ਼ ਕੀਤਾ ਜਾ ਸਕੇ।