Vigilance arrests Patwari : ਪਿਛਲੇ ਕੁਝ ਸਮੇਂ ਤੋਂ ਰਿਸ਼ਵਤ ਲੈਣ ਦੇ ਮਾਮਲੇ ਬਹੁਤ ਤੇਜ਼ੀ ਨਾਲ ਸਾਹਮਣੇ ਆ ਰਹੇ ਹਨ। ਅੱਜ ਜਲੰਧਰ ਦੇ ਗੁਰਾਇਆ ਵਿਖੇ ਵਿਜੀਲੈਂਸ ਬਿਊਰੋ ਵੱਲੋਂ ਇੱਕ ਪਟਵਾਰੀ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਪਟਵਾਰੀ ਦੀ ਪਛਾਣ ਵਿਪਨ ਕੁਮਾਰ ਵਜੋਂ ਹੋਈ ਹੈ। ਉਕਤ ਪਟਵਾਰੀ ਨੂੰ ਚਰਨਜੀਤ ਸਿੰਘ ਦੀ ਸ਼ਿਕਾਇਤ ‘ਤੇ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਪਟਵਾਰੀ ਨੇ ਜ਼ਮੀਨੇ ਦੇ ਤਬਾਦਲੇ ਦਾ ਇੰਤਕਾਲ ਕਰਵਾਉਣ ਲਈ ਉਸ ਕੋਲੋਂ ਪਹਿਲਾਂ 15 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ ਤੇ ਆਖਿਰਕਾਰ ਸਾਰਾ ਮਾਮਲਾ 10,000 ‘ਚ ਤੈਅ ਹੋਇਆ।
ਪੂਰੇ ਮਾਮਲੇ ਦੀ ਵਿਜੀਲੈਂਸ ਬਿਊਰੋ ਵੱਲੋਂ ਜਾਂਚ ਪੜਤਾਲ ਕੀਤੀ ਗਈ ਤੇ ਉਕਤ ਪਟਵਾਰੀ ਨੂੰ 10,000 ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਪਟਵਾਰੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।