farm law farmers protest rakesh tikait: ਨਵੇਂ ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਦਾ ਅੰਦੋਲਨ ਦੇ 100 ਦਿਨ ਪੂਰੇ ਹੋਣ ਵਾਲੇ ਹਨ।ਇਸ ਦੌਰਾਨ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਇੱਕ ਦਾਅਵਾ ਭਾਰਤੀ ਜਨਤਾ ਪਾਰਟੀ ਦੀ ਬੇਚੈਨੀ ਵਧਾ ਦਿੱਤੀ ਹੈ।ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਇਸੇ ਮਹੀਨੇ ਅੰਦੋਲਨ ਦੇ ਸਮਰਥਨ ‘ਚ ਇੱਕ ਬੀਜੇਪੀ ਸੰਸਦ ਦਾ ਅਸਤੀਫਾ ਹੋਵੇਗਾ, ਜਿੰਨੇ ਬੀਜੇਪੀ ਦੇ ਸੰਸਦ ਹਨ, ਉਨੇ ਦਿਨ ਇਹ ਅੰਦੋਲਨ ਚੱਲੇਗਾ।
ਇਸ ਨਾਲ ਪਹਿਲਾਂ ਮੁਜ਼ੱਫਰਨਗਰ ਦੀ ਮੀਰਾਪੁਰ ਵਿਧਾਨ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਅਵਤਾਰ ਸਿੰਘ ਭਡਾਨਾ ਨੇ ਤਿੰਨ ਖੇਤੀ ਕਾਨੂੰਨਾਂ ‘ਤੇ ਕੇਂਦਰ ਦੇ ਰੁਖ ਦਾ ਵਿਰੋਧ ਕਰਦੇ ਹੋਏ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ।ਭਡਾਨਾ ਦਾ ਕਹਿਣਾ ਸੀ ਕਿ ਉਹ ਹਮੇਸ਼ਾਂ ਕਿਸਾਨਾਂ ਦੇ ਨਾਲ ਖੜੇ ਰਹੇ ਹਨ ਅਤੇ ਅੱਗੇ ਵੀ ਰਹਿਣਗੇ।