Father commits suicide : ਸਬ-ਡਵੀਜ਼ਨ ਫ਼ਿਲੌਰ ਦੇ ਥਾਣਾ ਗੁਰਾਇਆ ਵਿੱਚ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਕ ਵਿਅਕਤੀ ਨੇ ਆਪਣੇ ਦੋ ਬੱਚਿਆ ਨੂੰ ਮੌਤ ਦੀ ਨੀਂਦ ਸੁਆ ਕੇ ਖੁਦ ਵੀ ਖੁਦਕੁਸ਼ੀ ਕਰ ਲਈ। ਦੱਸਣਯੋਗ ਹੈ ਕਿ ਪਿੰਡ ਚੀਮਾ ਖੁਰਦ ਦੇ ਰਹਿਣ ਵਾਲੇ 42 ਸਾਲਾ ਕੇਹਰ ਸਿੰਘ ਨੇ ਨੇ ਪਹਿਲਾਂ ਆਪਣੀ 11 ਸਾਲਾ ਲੜਕੀ ਪ੍ਰਭਜੋਤ ਤੇ 9 ਸਾਲਾ ਲੜਕੇ ਏਕਮ ਨੂੰ ਜ਼ਹਿਰੀਲੀ ਦਵਾਈ ਦਿੱਤੀ ਤੇ ਉਸ ਤੋਂ ਬਾਅਦ ਖੁਦ ਵੀ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜ਼ਿੰਦਗੀ ਦਾ ਅੰਤ ਕਰ ਲਿਆ।
ਮਿਲੀ ਜਾਣਕਾਰੀ ਮੁਤਾਬਕ ਕੇਹਰ ਸਿੰਘ ਡਰਾਇਵਰੀ ਦਾ ਕੰਮ ਕਰਦਾ ਸੀ। ਸਵੇਰੇ ਲਗਭਗ ਉਸ ਨੇ ਆਪਣੇ ਬੱਚਿਆਂ ਨੂੰ ਸਵੇਰੇ ਲਗਭਗ 11 ਵਜੇ ਦੇ ਕਰੀਬ ਜ਼ਹਿਰੀਲੀ ਦਵਾਈ ਪਿਲਾ ਕੇ ਖੁਦ ਵੀ ਪੀ ਲਈ। ਉਸ ਦੀ ਲੜਕੀ ਨੇ ਇਸ ਬਾਰੇ ਇੱਕ ਦੁਕਾਨਦਾਰ ਨੂੰ ਦੱਸਿਆ ਤਾਂ ਤਿੰਨਾਂ ਨੂੰ ਤੁਰੰਤ ਗੁਰਾਇਆ ਦੇ ਹਸਪਤਾਲ ਲਿਜਾਇਆ ਗਿਆ। ਉਥੇ ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ, ਜਿਥੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਪਰ ਤਿੰਨਾਂ ਨੂੰ ਬਚਾਇਆ ਨਹੀਂ ਜਾ ਸਕਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕੇਹਰ ਸਿੰਘ ਵੱਲੋਂ ਅਜਿਹਾ ਕਦਮ ਚੁੱਕਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।