Pakistan PM Imran Khan wins: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਨੈਸ਼ਨਲ ਅਸੈਂਬਲੀ ਵਿੱਚ ਭਰੋਸੇ ਦੀ ਵੋਟ ਜਿੱਤ ਲਈ ਹੈ। ਪਾਕਿਸਤਾਨ ਮੀਡੀਆ ਦੀ ਰਿਪੋਰਟ ਦੇ ਅਨੁਸਾਰ ਇਮਰਾਨ ਖਾਨ ਨੇ 178 ਵੋਟਾਂ ਨਾਲ ਸ਼ਨੀਵਾਰ ਨੂੰ ਭਰੋਸੇ ਦੀ ਵੋਟ ਵਿੱਚ ਜਿੱਤ ਹਾਸਿਲ ਕੀਤੀ । ਬੁੱਧਵਾਰ ਨੂੰ ਸੀਨੇਟ ਚੋਣਾਂ ਵਿੱਚ ਵਿੱਤ ਮੰਤਰੀ ਅਬਦੁੱਲ ਹਫੀਜ਼ ਸ਼ੇਖ ਦੀ ਹਾਰ ਤੋਂ ਦੁਖੀ ਇਮਰਾਨ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ।
ਪਾਕਿ ਮੀਡੀਆ ਦੇ ਅਨੁਸਾਰ ਇਮਰਾਨ ਖਾਨ ਨੂੰ ਭਰੋਸੇ ਦੀ ਵੋਟ ਹਾਸਿਲ ਕਰਨ ਲਈ 172 ਵੋਟਾਂ ਦੀ ਜ਼ਰੂਰਤ ਸੀ। ਨਤੀਜਿਆਂ ਦਾ ਐਲਾਨ ਕਰਦਿਆਂ ਸਪੀਕਰ ਨੇ ਕਿਹਾ ਕਿ ਅੱਠ ਸਾਲ ਪਹਿਲਾਂ ਪ੍ਰਧਾਨ ਮੰਤਰੀ ਇਮਰਾਨ 176 ਵੋਟਾਂ ਨਾਲ ਇਸ ਅਹੁਦੇ ਲਈ ਚੁਣੇ ਗਏ ਸਨ। ਅੱਜ ਉਨ੍ਹਾਂ ਨੇ 178 ਵੋਟਾਂ ਹਾਸਿਲ ਕੀਤੀਆਂ ਹਨ। ਭਰੋਸੇ ਦੀ ਵੋਟ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਨੇ ਸੰਸਦ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ । ਦੱਸ ਦਈਏ ਕਿ ਬੁੱਧਵਾਰ ਨੂੰ ਪਾਕਿਸਤਾਨ ਵਿੱਚ ਹੋਈਆਂ ਸੀਨੇਟ ਚੋਣਾਂ ਵਿੱਚ ਵਿੱਤ ਮੰਤਰੀ ਅਬਦੁੱਲ ਹਾਫਿਜ਼ ਸ਼ੇਖ ਦੀ ਹਾਰ ਕਾਰਨ ਖਾਨ ਨੂੰ ਵੱਡਾ ਝਟਕਾ ਲੱਗਿਆ ।
ਦੱਸ ਦੇਈਏ ਕਿ ਇਸ ਹਾਰ ਤੋਂ ਬਾਅਦ ਇਮਰਾਨ ਖਾਨ ਨੇ ਸ਼ਨੀਵਾਰ ਨੂੰ ਵਿਰੋਧੀ ਧਿਰ ਦੀ ਮੰਗ ‘ਤੇ ਪਾਕਿਸਤਾਨੀ ਸੰਸਦ ਵਿੱਚ ਭਰੋਸੇ ਦਾ ਵੋਟ ਜਿੱਤਣ ਦਾ ਐਲਾਨ ਕੀਤਾ ਸੀ । ਇਹ ਐਲਾਨ ਪਾਕਿਸਤਾਨ ਦੀ ਸੱਤਾਧਾਰੀ ਪਾਰਟੀ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਨੇ ਸੀਨੇਟ ਵਿੱਚ ਸਭ ਤੋਂ ਵੱਧ ਚਰਚਿਤ ਇਸਲਾਮਾਬਾਦ ਸੀਟ ਹਾਰਨ ਤੋਂ ਬਾਅਦ ਐਲਾਨ ਕੀਤਾ ਹੈ। ਸੀਨੇਟ ਚੋਣਾਂ ਵਿੱਚ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਸੀਨੇਟ ਚੋਣਾਂ ਵਿੱਚ 18 ਸੀਟਾਂ ਜਿੱਤੀਆਂ ਹਨ।
ਇਹ ਵੀ ਦੇਖੋ: ਰਾਜੇਵਾਲ ਨੂੰ ਯਾਦ ਆਈ ਇੰਦਰਾ ਗਾਂਧੀ, ਕਹਿੰਦਾ ” ਮੋਦੀ ਨਾਲ ਕਰੂੰਗਾ ਆਰ-ਪਾਰ, ਜ਼ੋਰ ਲਾ ਲਵੇ ਹੁਣ”