Interstate sex racket busted : ਚੰਡੀਗੜ੍ਹ / ਲੁਧਿਆਣਾ : ਪੰਜਾਬ ਪੁਲਿਸ ਨੇ ਲੁਧਿਆਣਾ ਵਿੱਚ ਦੇਹ ਵਪਾਰ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਛਾਪਾ ਮਾਰ ਕੇ ਪਹਿਲਾਂ ਹੀ ਜ਼ਮਾਨਤ ‘ਤੇ ਚੱਲ ਰਹੀ ਗਿਰੋਹ ਦੀ ਸਰਗਣਾ ਔਰਤ, 10 ਕੁੜੀਆਂ ਸਮਏੰ 14 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਕਤ ਔਰਤ ਕੋਵਿਡ ਦੌਰਾਨ ਲੋੜਵੰਦ ਬੇਰੋਜ਼ਗਾਰ ਲੜਕੀਆਂ ਨੂੰ ਦੇਹ ਵਪਾਰ ਦੇ ਧੰਜੇ ਵਿੱਚ ਧੱਕਦੀ ਸੀ। ਦੇਹ ਵਪਾਰ ਵਿੱਚ ਸ਼ਾਮਲ ਲੜਕੀਆਂ ਨੇਪਾਲ, ਕੇਰਲ, ਹਿਮਾਚਲ ਪ੍ਰਦੇਸ਼, ਹਰਿਆਣਾ, ਉਤਰਾਖੰਡ, ਚੰਡੀਗੜ੍ਹ ਅਤੇ ਅੰਮ੍ਰਿਤਸਰ ਦੀਆਂ ਰਹਿਣ ਵਾਲੀਆਂ ਹਨ।
ਲੁਧਿਆਣਾ ਵਿੱਚ ਹੋਈ ਇਸ ਕਾਰਵਾਈ ਦੀ ਅਗਵਾਈ ਏਡੀਸੀਪੀ ਲੁਧਿਆਣਾ ਰੁਪਿੰਦਰ ਕੌਰ ਸਰਾਂ ਕਰ ਰਹੇ ਸਨ। ਏਡੀਸੀਪੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ ਵੀ ਬਰਾਮਦ ਹੋਈਆਂ ਹਨ, ਜਿਨ੍ਹਾਂ ਨੂੰ ਡਾਕਟਰ ਦੀ ਇਜਾਜ਼ਤ ਤੋਂ ਬਗੈਰ ਵਰਤਣ ‘ਤੇ ਪਾਬੰਦੀ ਹੈ। ਸਪਲਾਈ ਦੇ ਸਰੋਤ ਦਾ ਪਤਾ ਲਗਾਉਣ ਲਈ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਸਰਾਂ ਨੇ ਦੱਸਿਆ ਕਿ ਮੱਢਲੀ ਜਾਂਚ ਦੌਰਾਨ ਦੂਜੇ ਸ਼ਹਿਰਾਂ ਵਿੱਚ ਵੀ ਇਸੇ ਤਰ੍ਹਾਂ ਦੇ ਬਾਸ਼ਿੰਦਿਆਂ ਦੇ ਨਾਮ ਸਾਹਮਣੇ ਆਏ ਹਨ ਜਿਨ੍ਹਾਂ ਵਿੱਚ ਮੁੱਖ ਮੁਲਜ਼ਮ ਅਤੇ ਸਬੰਧਤ ਲੜਕੀਆਂ ਇੱਕ ਦੂਜੇ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ। ਮੌਕੇ ਤੋਂ ਈਟੀਜ਼ੋਲਮ ਅਤੇ ਐਸਕਿਟਪੋਰਾਮ ਆਕਸਲੇਟ ਦੀਆਂ 20 ਗੋਲੀਆਂ ਤੋਂ ਇਲਾਵਾ, ਸਪੈਨਿਸ਼ ਫਲਿਗ ਡ੍ਰਾਪਸ ਦੇ 5 ਪੀਸ ਵੀ ਬਰਾਮਦ ਕੀਤੇ ਗਏ ਹਨ। ਮੌਕੇ ਤੋਂ 7 ਮੋਬਾਈਲ ਫੋਨ, 28 ਪੈਕੇਟ ਕੰਡੋਮ ਤੋਂ ਇਲਾਵਾ 3630 ਰੁਪਏ ਨਕਦ ਅਤੇ ਦੋ ਸ਼ਰਾਬ ਦੀਆਂ ਬੋਤਲਾਂ ਵੀ ਬਰਾਮਦ ਕੀਤੀਆਂ ਹਨ। ਲੁਧਿਆਣਾ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਏਡੀਸੀਪੀ ਲੁਧਿਆਣਾ -4 ਰੁਪਿੰਦਰ ਕੌਰ ਸਰਾਂ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਟੀਮ ਬਣਾਈ ਸੀ। ਇਸ ਦੇ ਮੈਂਬਰ ਐਸ.ਐਚ.ਓ ਮੁਹੰਮਦ ਜਮੀਲ ਸੀ। ਇਸ ਮਾਮਲੇ ਵਿਚ ਥਾਣਾ ਟਿੱਬਾ ਵਿਚ ਇਮੋਰਲ ਟ੍ਰੈਫਿਕ ਪ੍ਰੀਵੈਂਸ਼ਨ ਐਕਟ 1956 ਦੀ ਧਾਰਾ 3, 4 ਅਤੇ 5 ਤਹਿਤ ਕੇਸ ਨੰਬਰ 46 ਦਰਜ ਕੀਤਾ ਗਿਆ ਹੈ।