Narendra Singh Tomar says: ਨਵੀਂ ਦਿੱਲੀ: ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ਨੀਵਾਰ ਨੂੰ ਇੱਕ ਵਾਰ ਫਿਰ ਖੇਤੀਬਾੜੀ ਕਾਨੂੰਨ ਦੀ ਅਲੋਚਨਾ ਕਰਨ ਲਈ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਜੋ ਲੋਕ ਇਸ ਕਾਨੂੰਨ ਦਾ ਵਿਰੋਧ ਕਰ ਰਹੇ ਹਨ ਉਹ ਇਸ ਬਾਰੇ ਜਾਣਕਾਰੀ ਇਕੱਠੀ ਨਹੀਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਖੇਤੀ ਕਾਨੂੰਨਾਂ ਵਿੱਚ ਸੋਧ ਕਰਨ ਲਈ ਤਿਆਰ ਹਾਂ, ਪਰ ਇਸ ਨੂੰ ਖਰਾਬ ਨਾ ਕਹੋ, ਕਿਉਂਕਿ ਕੋਈ ਵੀ ਇਸ ਕਾਨੂੰਨ ਵਿਚ ਕੀ ਘਾਟ ਹੈ ਇਸ ਬਾਰੇ ਜਵਾਬ ਦੇਣ ਦੀ ਸਥਿਤੀ ਵਿੱਚ ਨਹੀਂ ਹੈ। ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਤੋਮਰ ਨੇ ਸਰਕਾਰ ਦੀ ਅਗਵਾਈ ਕੀਤੀ ਹੈ ।
ਕੇਂਦਰੀ ਮੰਤਰੀ ਨੇ ਕਿਹਾ ਕਿ ਗੱਲਬਾਤ ਦੌਰਾਨ ਮੈਂ ਸੋਧਾਂ ਦੀਆਂ ਸੰਭਾਵਨਾਵਾਂ ਬਾਰੇ ਗੱਲ ਕੀਤੀ, ਪਰ ਮੈਂ ਇਹ ਵੀ ਕਿਹਾ ਕਿ ਸੋਧਾਂ ਦੀਆਂ ਤਜਵੀਜ਼ਾਂ ਦਾ ਇਹ ਮਤਲਬ ਨਹੀਂ ਹੈ ਕਿ ਕਾਨੂੰਨ ਵਿੱਚ ਕਮੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸੋਧ ਸਿਰਫ ਇਸ ਲਈ ਰੱਖੀ ਜਾ ਰਹੀ ਹੈ ਕਿਉਂਕਿ ਵਿਰੋਧ ਕਰਨ ਵਾਲਿਆਂ ਵਿੱਚ ਮੁੱਖ ਚਿਹਰਾ ਕਿਸਾਨ ਦਾ ਹੈ। ਵਿਰੋਧੀ ਧਿਰ ‘ਤੇ ਇਸ ਮਾਮਲੇ ਵਿੱਚ ਰਾਜਨੀਤੀ ਕਰਨ ਦਾ ਦੋਸ਼ ਲਾਉਂਦਿਆਂ ਨਰਿੰਦਰ ਤੋਮਰ ਨੇ ਕਿਹਾ ਕਿ ਸੰਸਦ ਵਿੱਚ ਵੀ ਅਸੀਂ ਕੇਂਦਰ ਦਾ ਦ੍ਰਿਸ਼ਟੀਕੋਣ ਅੱਗੇ ਰੱਖਦੇ ਹਾਂ, ਕਈ ਘੰਟਿਆਂ ਤੱਕ ਅਸੀਂ ਦੋਵੇਂ ਸਦਨਾਂ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਸੁਣਿਆ, ਰਾਸ਼ਟਰਪਤੀ ਦੇ ਸੰਬੋਧਨ ਤੋਂ ਬਾਅਦ ਵੀ ਵਿਰੋਧੀ ਧਿਰ ਦੇ ਨੇਤਾਵਾਂ ਨੇ ਕਿਸਾਨਾਂ ਦੇ ਪ੍ਰਦਰਸ਼ਨ ਬਾਰੇ ਗੱਲ ਕੀਤੀ। ਕਿਸੇ ਨੇ ਵੀ ਕਾਨੂੰਨ ਬਾਰੇ ਗੱਲ ਨਹੀਂ ਕੀਤੀ।
ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਹਰ ਵਾਰ ਵਿਰੋਧੀ ਧਿਰ ਦੇ ਨੇਤਾ ਸਿਰਫ ਕਿਸਾਨਾਂ ਦੇ ਵਿਰੋਧ ’ਤੇ ਹੀ ਗੱਲ ਕਰ ਰਹੇ ਹਨ। ਉਹ ਕਿਸਾਨ ਕਾਨੂੰਨ ਦੀਆਂ ਕਮੀਆਂ ਬਾਰੇ ਚਰਚਾ ਨਹੀਂ ਕਰਦੇ, ਜਿਸ ਦਾ ਕਿਸਾਨ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਕੋਈ ਰਾਜਨੀਤੀ ਕਰਨ ਲਈ ਆਜ਼ਾਦ ਹੈ, ਪਰ ਕੀ ਇਹ ਕਿਸਾਨਾਂ ਦੇ ਹਿੱਤ ਅਤੇ ਦੇਸ਼ ਦੀ ਆਰਥਿਕਤਾ ਨੂੰ ਦਾਅ ’ਤੇ ਲਾ ਕੇ ਕੀਤਾ ਜਾਣਾ ਚਾਹੀਦਾ ਹੈ। ਤੋਮਰ ਦੇ ਅਨੁਸਾਰ ਜਦੋਂ ਵੀ ਕੋਈ ਤਬਦੀਲੀ ਕੀਤੀ ਜਾਂਦੀ ਹੈ ਤਾਂ ਉਸਨੂੰ ਲਾਗੂ ਕਰਨਾ ਮੁਸ਼ਕਿਲ ਹੁੰਦਾ ਹੈ। ਕੁਝ ਲੋਕ ਇਸਦਾ ਵਿਰੋਧ ਕਰਦੇ ਹਨ। ਪਰ ਜੇ ਤਬਦੀਲੀ ਪਿੱਛੇ ਨੀਅਤ ਅਤੇ ਇਰਾਦਾ ਸਹੀ ਹੈ, ਤਾਂ ਲੋਕ ਇਸ ਨੂੰ ਸਵੀਕਾਰ ਕਰ ਹੀ ਲੈਂਦੇ ਹਨ।
ਇਹ ਵੀ ਦੇਖੋ: ਇਸ ਥਾਂ ‘ਤੇ ਦੁਨੀਆਂ ਅੱਜ ਆਖਰੀ ਸਲਾਮ ਕਹੇਗੀ ਸਰਦੂਲ ਸਿਕੰਦਰ ਨੂੰ, ਸ਼ਰਧਾਂਜਲੀ ਸਮਾਗਮ ਤੋਂ LIVE…