Restaurants cinemas and malls: ਸੂਬੇ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਮੁੜ ਤੋਂ ਵਧਦਾ ਜਾ ਰਿਹਾ ਹੈ। ਜਿਸਦੇ ਮੱਦੇਨਜ਼ਰ ਰੋਜ਼ਾਨਾ ਸੂਬੇ ਵਿੱਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਰਹੀ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਵਿੰਨੀ ਮਹਾਜਨ ਵੱਲੋਂ ਸਿਹਤ, ਮੈਡੀਕਲ ਸਿੱਖਿਆ ਅਤੇ ਸਕੂਲ ਸਿੱਖਿਆ ਮਹਿਕਮੇ ਦੀ ਸਟੇਟ ਹੈਲਥ ਰਿਸਪਾਂਸ ਐਂਡ ਪ੍ਰੋਕਿਓਰਮੈਂਟ ਕਮੇਟੀ ਨਾਲ ਵਰਚੂਅਲ ਮੀਟਿੰਗ ਕੀਤੀ ਗਈ । ਇਸ ਮੀਟਿੰਗ ਦੌਰਾਨ ਵਿੰਨੀ ਮਹਾਜਨ ਨੇ ਕਿਹਾ ਕਿ ਕੋਰੋਨਾ ਦੀ ਸਥਿਤੀ ‘ਤੇ ਸਰਕਾਰ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਵਿੱਚ ਕੋਰੋਨਾ ਕੇਸਾਂ ਦੀ ਗਿਣਤੀ ਇਸੇ ਤਰ੍ਹਾਂ ਵਧਦੀ ਗਈ ਤਾਂ ਲੋੜ ਪੈਣ ’ਤੇ ਆਉਣ ਵਾਲੇ ਦਿਨਾਂ ਵਿੱਚ ਰੈਸਟੋਰੈਂਟਾਂ, ਮਾਲਾਂ ਅਤੇ ਸਿਨੇਮਾ ਘਰਾਂ ਵਿਚ ਵਿਅਕਤੀਆਂ ਦੀ ਗਿਣਤੀ ਨੂੰ ਸੀਮਤ ਕਰਨ ਜਾਂ ਬੰਦ ਕਰਨ ਦਾ ਫ਼ੈਸਲਾ ਲਿਆ ਜਾ ਸਕਦਾ ਹੈ । ਉਨ੍ਹਾਂ ਨੇ ਮਾਹਿਰਾਂ ਨਾਲ ਦੂਜੀ ਲਹਿਰ ਦੌਰਾਨ ਮਹਾਮਾਰੀ ਦੇ ਫੈਲਾਅ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਸੰਭਾਵਿਤ ਕਦਮਾਂ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ।
ਉੱਥੇ ਹੀ ਭਾਰਤ ਸਰਕਾਰ ਦੇ ਜੁਆਇੰਟ ਸਕੱਤਰ ਡਾ. ਮਨਦੀਪ ਭੰਡਾਰੀ ਵੱਲੋਂ ਪੰਜਾਬ ਦਾ ਦੌਰਾ ਕੀਤਾ ਗਿਆ ਸੀ। ਜਿਸ ਸਬੰਧੀ ਪੀ. ਜੀ. ਆਈ. ਐੱਮ. ਈ. ਆਰ. ਡਾ. ਲਕਸ਼ਮੀ ਨੇ ਆਪਣੇ ਵਿਚਾਰ ਸਾਂਝੇ ਕੀਤੇ । ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕੋਰੋਨਾ ਸਿਰਫ ਸਕੂਲਾਂ ਤੱਕ ਹੀ ਸੀਮਤ ਨਹੀਂ ਹੈ, ਇਸ ਨਾਲ ਹੋਰ ਥਾਵਾਂ ਵੀ ਪ੍ਰਭਾਵਿਤ ਹੋਈਆਂ ਹਨ । ਲੋਕਾਂ ਵੱਲੋਂ ਸੁਰੱਖਿਆ ਪ੍ਰੋਟੋਕਾਲ ਦੀ ਪਾਲਣਾ ਨਹੀਂ ਕੀਤੀ ਜਾ ਰਹੀ ।
ਇਸ ਸਬੰਧੀ ਮੈਡੀਕਲ ਸਿੱਖਿਆ ਦੇ ਪ੍ਰਮੁੱਖ ਸਕੱਤਰ ਡੀ. ਕੇ. ਤਿਵਾੜੀ ਨੇ ਦੱਸਿਆ ਕਿ ਮੈਡੀਕਲ ਕਾਲਜਾਂ ਵਿੱਚ ਹਰ 15 ਦਿਨਾਂ ਵਿੱਚ ਵਿਦਿਆਰਥੀਆਂ ਦਾ ਕੋਰੋਨਾ ਟੈਸਟ ਕੀਤਾ ਜਾ ਰਿਹਾ ਹੈ ਅਤੇ ਅਜੇ ਤੱਕ ਕੋਰੋਨਾ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ । ਉਨ੍ਹਾਂ ਪੁਸ਼ਟੀ ਕਰਦਿਆਂ ਕਿਹਾ ਕਿ ਸਾਰੀਆਂ ਸਰਕਾਰੀ ਲੈਬਾਂ ਆਰ. ਟੀ. ਪੀ. ਸੀ. ਆਰ. ਟੈਸਟਿੰਗ ਲਈ ਕਾਰਜਸ਼ੀਲ ਹਨ ਅਤੇ ਇੱਥੇ ਰੋਜ਼ਾਨਾ 30,000 ਤੋਂ ਵੱਧ ਟੈਸਟਾਂ ਦੀ ਸਮਰੱਥਾ ਹੈ।
ਇਹ ਵੀ ਦੇਖੋ: Manpreet Badal ਨੇ ਖੋਲ੍ਹਿਆ ਬਜਟ ਦਾ ਪਿਟਾਰਾ, ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ