Punjab Budget Session 2021: ਅਗਲੇ ਸਾਲ 2022 ਵਿੱਚ ਪੰਜਾਬ ‘ਚ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾ ਅੱਜ ਪੰਜਾਬ ਦੀ ਕੈਪਟਨ ਸਰਕਾਰ ਆਪਣੇ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕਰ ਰਹੀ ਹੈ। ਕੋਰੋਨਾ ਮਹਾਮਾਰੀ ਦੀ ਮਾਰ ਤੋਂ ਬਾਅਦ ਹੁਣ ਹਰ ਵਰਗ ਅੱਜ ਦੇ ਬਜਟ ਤੋਂ ਇੱਕ ਵੱਡੀ ਉਮੀਦ ਲਗਾ ਰਿਹਾ ਹੈ, ਕਿਉਂਕਿ ਕੋਰੋਨਾ ਮਹਾਂਮਾਰੀ ਨੇ ਹਰ ਵਰਗ ਨੂੰ ਪ੍ਰਭਾਵਿਤ ਕੀਤਾ ਹੈ। ਇਸੇ ਵਿਚਾਲੇ ਆਮ ਆਦਮੀ ਪਾਰਟੀ ਵੱਲੋਂ ਹੰਗਾਮਾ ਕੀਤਾ ਗਿਆ । ਸਦਨ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਨਾਅਰੇਬਾਜ਼ੀ ਵੀ ਕੀਤੀ ਗਈ । ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਦਨ ਵਿੱਚੋਂ ਵਾਕ ਆਊਟ ਕਰ ਦਿੱਤਾ।
ਦੱਸ ਦੇਈਏ ਕਿ ਇਸ ਬਜਟ ਵਿੱਚ ਕਾਂਗਰਸ ਸਰਕਾਰ ਵੱਲੋਂ ਮਹਿਲਾਵਾਂ ਦੇ ਲਈ ਕਈ ਐਲਾਨ ਕੀਤੇ ਗਏ ਹਨ । ਅੱਜ ਜਿੱਥੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ, ਉੱਥੇ ਹੀ ਸਰਕਾਰ ਦੇ ਨਵੇਂ ਬਜਟ ਵਿੱਚ ਵੀ ਮਹਿਲਾਵਾਂ ਲਈ ਕਈ ਵੱਡੇ ਐਲਾਨ ਕੀਤੇ ਜਾ ਰਹੇ ਹਨ, ਹੁਣ ਪੰਜਾਬ ਸਰਕਾਰ ਵੱਲੋਂ ਸ਼ਗਨ ਸਕੀਮ ਨੂੰ ਵਧਾ ਕੇ 21 ਹਜ਼ਾਰ ਰੁਪਏ ਤੋਂ 51 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ।
ਇਹ ਵੀ ਦੇਖੋ: Manpreet Badal ਨੇ ਖੋਲ੍ਹਿਆ ਬਜਟ ਦਾ ਪਿਟਾਰਾ, ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ