Finance Minister big announcement: ਅਗਲੇ ਸਾਲ 2022 ਵਿੱਚ ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾ ਅੱਜ ਪੰਜਾਬ ਦੀ ਕੈਪਟਨ ਸਰਕਾਰ ਆਪਣੇ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕਰ ਰਹੀ ਹੈ । ਕੋਰੋਨਾ ਮਹਾਂਮਾਰੀ ਦੀ ਮਾਰ ਤੋਂ ਬਾਅਦ ਹੁਣ ਹਰ ਵਰਗ ਅੱਜ ਦੇ ਬਜਟ ਤੋਂ ਇੱਕ ਵੱਡੀ ਉਮੀਦ ਲਗਾ ਰਿਹਾ ਹੈ। ਇਸ ਬਜਟ ਦੇ ਵਿੱਚ ਕਾਂਗਰਸ ਸਰਕਾਰ ਵਲੋਂ ਕਈ ਐਲਾਨ ਕੀਤੇ ਗਏ ਹਨ। ਇਸ ਬਜਟ ਸੈਸ਼ਨ ਦੌਰਾਨ ਮਨਪ੍ਰੀਤ ਬਾਦਲ ਵੱਲੋਂ ਕਪੂਰਥਲਾ ਵਾਸੀਆਂ ਲਈ ਵੀ ਵੱਡਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਕਪੂਰਥਲਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀ ਯਾਦ ਵਿੱਚ ਇੱਕ ਮਿਊਜ਼ੀਅਮ ਬਣਾਉਣ ਦਾ ਐਲਾਨ ਕੀਤਾ ਗਿਆ ਹੈ । ਇਸ ਮਿਊਜ਼ੀਅਮ ਨੂੰ ਬਣਾਉਣ ਵਿੱਚ 100 ਕਰੋੜ ਰੁਪਏ ਤੱਕ ਦਾ ਖਰਚਾ ਆਵੇਗਾ । ਇਸ ਦੇ ਨਾਲ ਹੀ ਵਿੱਤ ਮੰਤਰੀ ਨੇ ਮੋਹਾਲੀ ਮੈਡੀਕਲ ਕਾਲਜ ਦਾ ਨਾਂ ਬਾਬਾ ਭੀਮ ਰਾਓ ਅੰਬੇਡਕਰ ਦੇ ਨਾਂ ‘ਤੇ ਰੱਖਣ ਦਾ ਐਲਾਨ ਕੀਤਾ।
ਦੱਸ ਦੇਈਏ ਕਿ ਮਨਪ੍ਰੀਤ ਬਾਦਲ ਵਲੋਂ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ 750 ਤੋਂ ਵਧਾ ਕੇ 1500 ਰੁਪਏ ਕਰ ਦਿੱਤੀ ਗਈ। ਸਰਕਾਰ ਨੇ ਪੰਜਾਬ ਦੀਆ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਦਾ ਐਲਾਨ ਵੀ ਕੀਤਾ ਹੈ। ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਆਜ਼ਾਦੀ ਘੁਟਾਲੀਆਂ ਦੀ ਪੈਨਸ਼ਨ ਵਿੱਚ ਵੀ ਵਾਧਾ ਕੀਤਾ ਹੈ। ਇਹ ਵਾਧਾ 7500 ਤੋਂ 9400 ਤੱਕ ਕੀਤਾ ਗਿਆ ਹੈ।
ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਵੱਲੋਂ ਹੰਗਾਮਾ ਕੀਤਾ ਗਿਆ ਹੈ । ਸਦਨ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਨਾਅਰੇਬਾਜ਼ੀ ਵੀ ਕੀਤੀ ਗਈ ਹੈ । ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਦਨ ਵਿੱਚੋਂ ਵਾਕ ਆਊਟ ਕਰ ਦਿੱਤਾ।
ਇਹ ਵੀ ਦੇਖੋ: Manpreet Badal ਨੇ ਖੋਲ੍ਹਿਆ ਬਜਟ ਦਾ ਪਿਟਾਰਾ, ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ