Punjab Government Big Announcement: ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦਾ ਅੱਜ ਆਖ਼ਰੀ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਿੱਤ ਮੰਤਰੀ ਵੱਲੋਂ ਕਈ ਅਹਿਮ ਐਲਾਨ ਕੀਤੇ ਜਾ ਰਹੇ ਹਨ। ਹੁਣ ਪੰਜਾਬ ਸਰਕਾਰ ਵੱਲੋਂ ਸ਼ਗਨ ਸਕੀਮ ਨੂੰ ਵਧਾ ਕੇ 21 ਹਜ਼ਾਰ ਰੁਪਏ ਤੋਂ 51 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ। ਸਰਕਾਰ ਨੇ ਪੰਜਾਬ ਦੀਆ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਦਾ ਐਲਾਨ ਵੀ ਕੀਤਾ ਹੈ। ਇਸ ਤੋਂ ਇਲਾਵਾ ਮਨਪ੍ਰੀਤ ਬਾਦਲ ਵੱਲੋਂ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਵਰਕਿੰਗ ਵੁਮੈੱਨ ਹੋਸਟਲ ਬਣਾਉਣ ਦਾ ਵੀ ਐਲਾਨ ਕੀਤਾ ਗਿਆ ਹੈ ਤਾਂ ਜੋ ਮਹਿਲਾਵਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋਵੇ।
ਇਸ ਤੋਂ ਇਲਾਵਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਸਮਾਰਟ ਫੋਨ ਦੇਣ ਲਈ ਕਰੋੜਾਂ ਰੁਪਏ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸ ਸਰਕਾਰ ਦੇ ਆਖਰੀ ਬਜਟ ਵਿੱਚ ਵਿੱਤ ਮੰਤਰੀ ਵੱਲੋਂ ਸਮਾਰਟ ਫੋਨ ਲਈ 100 ਕਰੋੜ ਦਾ ਬਜਟ ਰੱਖਿਆ ਗਿਆ ਹੈ। ਦੱਸ ਦੇਈਏ ਕਿ ਕੈਪਟਨ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਗਿਆ ਸੀ।
ਦੱਸ ਦੇਈਏ ਕਿ ਪਿਛਲੇ ਸਾਲ ਹੋਏ ਬਜਟ ਸ਼ੈਸ਼ਨ ਵਿਚ ਵਿਰੋਧੀ ਪਾਰਟੀਆਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਯਾਦ ਕਰਾਇਆ ਗਿਆ ਸੀ। ਜਿਸ ‘ਤੇ ਕੈਪਟਨ ਸਰਕਾਰ ਨੇ ਜਵਾਬ ਦਿੰਦਿਆਂ ਕਿਹਾ ਸੀ ਕਿ ਉਹ ਸਮਾਰਟ ਫੋਨ ਦੇਣਗੇ । ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦਾ ਪ੍ਰਕੋਪ ਬਹੁਤ ਜ਼ਿਆਦਾ ਵੱਧ ਗਿਆ ਸੀ, ਜਿਸ ਕਾਰਨ ਸਮਾਰਟ ਫੋਨ ਲੇਟ ਹੋ ਗਏ।
ਇਹ ਵੀ ਦੇਖੋ: Manpreet Badal ਨੇ ਖੋਲ੍ਹਿਆ ਬਜਟ ਦਾ ਪਿਟਾਰਾ, ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ