Singer Harf Cheema shares : ਗਾਇਕ ਹਰਫ ਚੀਮਾ ਜੋ ਕਿ ਕਿਸਾਨਾਂ ਦੇ ਨਾਲ ਖੇਤੀ ਬਿੱਲਾਂ ਦੇ ਵਿਰੋਧ ‘ਚ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਇਸ ਧਰਨੇ ‘ਚ ਸ਼ਾਮਿਲ ਮਾਂਵਾਂ ਅਤੇ ਭੈਣਾਂ ਦੇ ਸਿਦਕ ਨੂੰ ਸਲਾਮ ਕੀਤਾ ਹੈ ।ਇਸ ਦੇ ਨਾਲ ਹੀ ਔਰਤਾਂ ਨੂੰ ਕੌਮਾਂਤਰੀ ਮਹਿਲਾ ਦਿਹਾੜੇ ‘ਤੇ ਵਧਾਈਆਂ ਦਿੱਤੀਆਂ ਹਨ । ਦੱਸ ਦਈਏ ਕਿ ਕੱਲ੍ਹ ਮਹਿਲਾ ਦਿਵਸ ਦੇ ਮੌਕੇ ‘ਤੇ ਵੱਡੀ ਗਿਣਤੀ ‘ਚ ਔਰਤਾਂ ਪੰਜਾਬ ਅਤੇ ਹਰਿਆਣਾ ਤੋਂ ਦਿੱਲੀ ਪਹੁੰਚੀਆਂ ਹੋਈਆਂ ਸਨ ।
ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਖੇਤੀ ਬਿੱਲਾਂ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਹਨ। ਪਰ ਕਿਸਾਨਾਂ ਦੀਆਂ ਮੰਗਾਂ ‘ਤੇ ਹਾਲੇ ਤੱਕ ਕੇਂਦਰ ਸਰਕਾਰ ਵੱਲੋਂ ਕੋਈ ਵੀ ਵਿਚਾਰ ਨਹੀਂ ਕੀਤਾ ਗਿਆ ਹੈ । ਹਾਲਾਂਕਿ ਸਰਕਾਰ ਦੇ ਨਾਲ ਕਈ ਦੌਰ ਦੀ ਗੱਲਬਾਤ ਵੀ ਹੋ ਚੁੱਕੀ ਹੈ । ਪਰ ਇਹ ਗੱਲਬਾਤ ਹਰ ਵਾਰ ਬੇਨਤੀਜ਼ਾ ਹੀ ਸਾਬਿਤ ਹੋਈ ਹੈ ।
ਦੱਸ ਦੇਈਏ ਕਿ ਕਿਸਾਨ ਪਿਛਲੇ ਕਾਫੀ ਸਮੇ ਤੋਂ ਦਿੱਲੀ ਧਰਨੇ ਪ੍ਰਦਰਸ਼ਨ ਤੇ ਬੈਠੇ ਹੋਏ ਹਨ। ਕਿਸਾਨਾਂ ਵਲੋਂ ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਨੂੰ ਰੱਧ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਤੇ ਕੇਂਦਰ ਸਰਕਾਰ ਅੜੀ ਹੋਈ ਹੈ ਕਿ ਅਸੀਂ ਖੇਤੀ ਬਿੱਲ ਰੱਧ ਨਹੀਂ ਕਰਾਂਗੇ। ਕਿਸਾਨਾਂ ਦਾ ਸਮਰਥਨ ਬਹੁਤ ਸਾਰੇ ਵਰਗ ਕਰ ਰਹੇ ਹਨ। ਆਮ ਲੋਕਾਂ ਦੇ ਨਾਲ ਨਾਲ ਪੰਜਾਬੀ ਇੰਡਸਟਰੀ ਵੀ ਕਿਸਾਨਾਂ ਦਾ ਪੂਰਾ ਪੂਰਾ ਸਮਰਥਨ ਕਰ ਰਹੀ ਹੈ।