Union Minister big statement : ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਫ਼ਸਲਾਂ ਦਾ ਭੁਗਤਾਨ ਸਿੱਧਾ ਉਨ੍ਹਾਂ ਦੇ ਖਾਤੇ ਵਿੱਚ ਕਰਨ ਅਤੇ ਫਸਲਾਂ ਵੇਚਣ ਵਾਲੇ ਕਿਸਾਨਾਂ ਨੂੰ ਆਪਣੀ ਜ਼ਮੀਨ ਦਾ ਵੇਰਵਾ ਵੀ ਦੇਣ ਦਾ ਹੁਕਮ ਦਿੱਤਾ ਹੈ, ਜਿਸ ਦਾ ਪੰਜਾਬ ਸਰਕਾਰ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਖਪਤਕਾਰਾਂ ਦੇ ਮਾਮਲਿਆਂ ਬਾਰੇ ਮੰਤਰੀ ਪਿਯੂਸ਼ ਗੋਇਲ ਨੇ ਮੰਗਲਵਾਰ ਨੂੰ ਇਸ ‘ਤੇ ਬੋਲਦਿਆਂ ਕਿਹਾ ਕਿ ਦੇਸ਼ ਵਿੱਚ ਐਫਸੀਆਈ ਦੀ ਖਰੀਦ ਚੰਗੀ ਤਰ੍ਹਾਂ ਚੱਲ ਰਹੀ ਹੈ ਅਤੇ ਨਰਿੰਦਰ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਅਪਣਾਏ ਗਏ “ਪਾਰਦਰਸ਼ੀ” ਢੰਗ ਤੋਂ ਸਿਰਫ ਇੱਕ ਰਾਜ ਪੰਜਾਬ ਇਤਰਾਜ਼ ਕਰ ਰਿਹਾ ਹੈ।
ਸਾਬਕਾ ਕੇਂਦਰੀ ਮੰਤਰੀ, ਅਤੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਵੱਲੋਂ ਲੋਕ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਇੱਕ ਪੂਰਕ ਦਾ ਜਵਾਬ ਦਿੰਦਿਆਂ ਗੋਇਲ ਨੇ ਉਸ ਨੂੰ ਕਿਹਾ ਕਿ ਪੰਜਾਬ ਨੂੰ ਹੀ ਐਫਸੀਆਈ ਨਾਲ ਸਬੰਧਤ ਮੁੱਦੇ ‘ਤੇ ਸਿੱਧੇ ਤੌਰ ‘ਤੇ ਕਿਸਾਨਾਂ ਨੂੰ ਈ-ਭੁਗਤਾਨ ਮੁਹੱਈਆ ਕਰਾਉਣ ਲਈ ਜ਼ਮੀਨੀ ਰਿਕਾਰਡ ਦੇ ਵੇਰਵੇ ਜੀ ਜਾਣਕਾਰੀ ਦੇਣ ‘ਤੇ ਇਤਰਾਜ਼ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਐਫਸੀਆਈ ਦੀ ਖਰੀਦ ਸਾਰੇ ਦੇਸ਼ ਵਿੱਚ ਚੰਗੀ ਤਰ੍ਹਾਂ ਚੱਲ ਰਹੀ ਹੈ ਅਤੇ ਇਹ ਇੱਕ ਹੀ ਰਾਜ ਹੈ ਜੋ ਰਿਕਾਰਡ ਨਹੀਂ ਦੇਣਾ ਚਾਹੁੰਦਾ। ਇਹ ਸੂਬਾ ਅਜਿਹਾ ਕਿਉਂ ਨਹੀਂ ਕਰਨਾ ਚਾਹੁੰਦਾ, ਇਹ ਗੱਲ ਰਾਜ ਸਰਕਾਰ ਨੂੰ ਪੁੱਛਣੀ ਚਾਹੀਦੀ ਹੈ।
ਗੋਇਲ ਨੇ ਕਿਹਾ ਕਿ ਜ਼ਮੀਨੀ ਰਿਕਾਰਡ ਨੂੰ ਅਪਡੇਟ ਕਰਨਾ ਚਾਹੁੰਦੀ ਹੈ ਤਾਂਜੋ ਸਰਕਾਰ ਨੂੰ ਟੈਕਸ ਦਾ ਭੁਗਤਾਨ ਕਰਨ ਵਾਲਿਆਂ ਦਾ ਪੈਸਾ ਬਰਬਾਦ ਨਾ ਹੋਵੇ ਅਤੇ ਪਾਰਦਰਸ਼ੀ ਪ੍ਰਣਾਲੀ ਅਪਣਾਈ ਜਾ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਸਲਾਂ ਦੀ ਖਰੀਦ ਲਈ ਕਿਸਾਨਾਂ ਨੂੰ ਸਿੱਧੀ ਅਦਾਇਗੀ ਬਾਰੇ ਕੇਂਦਰ ਦੇ ਕਦਮ ਨੂੰ ਕਿਸਾਨਾਂ ਨੂੰ ਹੋਰ ਭੜਕਾਉਣ ਵਾਲਾ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਿੱਧੇ ਐਫ.ਸੀ.ਆਈ. ਤੋਂ ਕਿਸਾਨਾਂ ਨੂੰ ਈ-ਭੁਗਤਾਨ ਕਰਨ ਲਈ ਜ਼ਮੀਨੀ ਰਿਕਾਰਡ ਦੀ ਮੰਗ ਕਰਕੇ ਹਾਲਾਤ ਹੋਰ ਵਿਗੜ ਜਾਣਗੇ।