Live-in relationship : ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁੱਰਖਿਆ ਦੀ ਮੰਗ ਕਰਦਿਆਂ 25 ਸਾਲਾ ਨੌਜਵਾਨ ਦੇ 16 ਸਾਲਾ ਲੜਕੀ ਨਾਲ ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿੰਦਿਆਂ ਦੀ ਸਖਤ ਤਾੜਨਾ ਕੀਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਜਿਸ ਲੜਕੀ ਨਾਲ ਇਹ ਨੌਜਵਾਨ ਲਿਵ-ਇਨ ਰਿਲੇਸ਼ਨਸ਼ਿਪ ਵਿਚ ਰਹਿ ਰਿਹਾ ਹੈ, ਉਸ ਦੀ ਉਮਰ ਸਿਰਫ 16 ਸਾਲ ਹੈ। ਅਜਿਹੇ ਰਿਸ਼ਤੇ ਨੂੰ ਨਾ ਤਾਂ ਨੈਤਿਕ ਤੌਰ ‘ਤੇ ਤੇ ਨਾ ਹੀ ਸਮਾਜਕ ਤੌਰ ‘ਤੇ ਸਵੀਕਾਰਿਆ ਜਾ ਸਕਦਾ ਹੈ।
ਜਸਟਿਸ ਐਚਐਸ ਮਦਾਨ ਨੇ ਪਟੀਸ਼ਨ ਨੂੰ ਖਾਰਜ ਕਰਦਿਆਂ ਕਿਹਾ ਹੈ ਕਿ ਜੇ ਦੋਵਾਂ ਨੂੰ ਸੁਰੱਖਿਆ ਦੀ ਜ਼ਰੂਰਤ ਪਈ ਤਾਂ ਉਹ ਜੀਂਦ ਜ਼ਿਲ੍ਹੇ ਵਿਚ ਇਕ ਪੁਲਿਸ ਅਧਿਕਾਰੀ ਲਈ ਦਰਖਾਸਤ ਦੇ ਸਕਦੇ ਹਨ ਅਤੇ ਸੁਰੱਖਿਆ ਦੀ ਮੰਗ ਕਰ ਸਕਦੇ ਹਨ। ਜਸਟਿਸ ਮਦਾਨ ਨੇ ਕਿਹਾ ਕਿ ਦੋਵਾਂ ਦੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਦਾ ਇਰਾਦਾ ਇਹ ਹੈ ਕਿ ਹਾਈ ਕੋਰਟ ਕਿਸੇ ਨਾ ਕਿਸੇ ਤਰੀਕੇ ਨਾਲ ਉਨ੍ਹਾਂ ਦੇ ਲਾਈਵ ਇਨ ਰਿਲੇਸ਼ਨਸ਼ਿਪ ਨੂੰ ਮਾਨਤਾ ਦੇ ਦੇਵੇ, ਪਰ ਹਾਈ ਕੋਰਟ ਕਿਸੇ ਨਾਬਾਲਿਗ ਦੇ ਨਾਲ ਇਨ੍ਹਾਂ ਰਿਸ਼ਤਿਆਂ ਨੂੰ ਮਾਨਤਾ ਨਹੀਂ ਦੇ ਸਕਦੀ।
ਇਸ ਦੇ ਆਧਾਰ ‘ਤੇ ਹਾਈ ਕੋਰਟ ਨੇ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਇੱਕ ਪ੍ਰੇਮੀ ਜੋੜੇ ਨੇ ਸੁਰੱਖਿਆ ਦੀ ਮੰਗ ਕਰਦਿਆਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਕਿਹਾ ਸੀ ਕਿ ਉਹ ਦੋਵੇਂ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਹਨ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰਕ ਮੈਂਬਰ ਖੁਸ਼ ਨਹੀਂ ਹਨ। ਅਜਿਹੀ ਸਥਿਤੀ ਵਿੱਚ, ਉਹ ਆਪਣੇ ਪਰਿਵਾਰਕ ਮੈਂਬਰਾਂ ਤੋਂ ਖਤਰੇ ਵਿੱਚ ਹਨ, ਇਸ ਲਈ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ।