Tirath singh rawat : ਉਤਰਾਖੰਡ ਵਿੱਚ ਸ਼ੁਰੂ ਹੋਇਆ ਸਿਆਸੀ ਡਰਾਮਾ 24 ਘੰਟਿਆਂ ਵਿੱਚ ਹੀ ਖ਼ਤਮ ਹੋ ਗਿਆ ਹੈ। ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਤੀਰਥ ਸਿੰਘ ਰਾਵਤ ਹੁਣ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਤੀਰਥ ਸਿੰਘ ਰਾਵਤ ਨੇ ਅੱਜ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਰਾਜਪਾਲ ਬੇਬੀਰਾਣੀ ਮੌਰਿਆ ਨੇ ਉਨ੍ਹਾਂ ਨੂੰ ਸਹੁੰ ਚੁਕਾਈ ਹੈ। ਉਨ੍ਹਾਂ ਦੇ ਨਾਮ ਦਾ ਪ੍ਰਸਤਾਵ ਸਾਬਕਾ ਸੀਐਮ ਤ੍ਰਿਵੇਂਦਰ ਸਿੰਘ ਰਾਵਤ ਨੇ ਰੱਖਿਆ ਸੀ। ਬੀਤੇ ਦਿਨ ਤ੍ਰਿਵੇਂਦਰ ਸਿੰਘ ਰਾਵਤ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਅੱਜ ਵਿਧਾਇਕ ਦਲ ਨੇ ਦੇਹਰਾਦੂਨ ਵਿੱਚ ਮੀਟਿੰਗ ਕੀਤੀ ਅਤੇ ਤੀਰਥ ਸਿੰਘ ਰਾਵਤ ਦੇ ਨਾਮ ‘ਤੇ ਮੋਹਰ ਲਗਾਈ।
ਤੀਰਥ ਸਿੰਘ ਰਾਵਤ ਨੇ ਕੁੱਝ ਸਮਾਂ ਪਹਿਲਾਂ ਹੀ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਤੋਂ ਬਾਅਦ ਹੁਣ, ਪੀਐਮ ਮੋਦੀ ਨੇ ਟਵੀਟ ਕਰਕੇ ਰਾਵਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਤਰਾਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ। ਉਸ ਕੋਲ ਕਾਫੀ ਪ੍ਰਸ਼ਾਸਕੀ ਅਤੇ ਸੰਗਠਨਾਤਮਕ ਤਜਰਬਾ ਹੈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਉਨ੍ਹਾਂ ਦੀ ਅਗਵਾਈ ਹੇਠ ਰਾਜ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹਦਾ ਰਹੇਗਾ।